Begin typing your search above and press return to search.

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ’ਚ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ

ਚੰਡੀਗੜ੍ਹ, 23 ਮਾਰਚ, ਨਿਰਮਲ : ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਿੰਡ ਗੁੱਜਰਾਂ ’ਚ 9 ਲੋਕਾਂ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਕਾਲੋਨੀ ’ਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਹੋਰ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। […]

Commission has asked for a report on deaths due to alcohol
X

Editor EditorBy : Editor Editor

  |  23 March 2024 9:10 AM IST

  • whatsapp
  • Telegram


ਚੰਡੀਗੜ੍ਹ, 23 ਮਾਰਚ, ਨਿਰਮਲ : ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਿੰਡ ਗੁੱਜਰਾਂ ’ਚ 9 ਲੋਕਾਂ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਕਾਲੋਨੀ ’ਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਹੋਰ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ। ਸ਼ਨੀਵਾਰ ਨੂੰ ਗੰਭੀਰ ਹਾਲਤ ’ਚ ਹਸਪਤਾਲ ’ਚ ਦਾਖਲ ਰਵੀ ਨਾਥ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਬਿੱਟੂ ਸਿੰਘ ਦੀ ਮੌਤ ਹੋ ਗਈ।

11 ਮੌਤਾਂ ਤੋਂ ਬਾਅਦ ਟਿੱਬੀ ਰਵਿਦਾਸ ਪੁਰਾ ਬਸਤੀ ਦੇ ਹਰ ਘਰ ਵਿੱਚ ਸੋਗ ਹੈ। ਇਸ ਮਾਮਲੇ ਵਿੱਚ ਸਭ ਤੋਂ ਦੁਖਦਾਈ ਪਹਿਲੂ ਇਹ ਹੈ ਕਿ ਸੱਤਾ ਦਾ ਪੂਰਾ ਦਾਰੋਮਦਾਰ ਅਤੇ ਕੇਂਦਰ ਸੰਗਰੂਰ ਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਖੁਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੱਕ ਇਸ ਜ਼ਿਲ੍ਹੇ ਦੇ ਹਨ ਪਰ ਅੱਜ ਤੱਕ ਕਿਸੇ ਨੇ ਵੀ ਪੀੜਤਾਂ ਦੀ ਸਾਰ ਨਹੀਂ ਲਈ।

ਸ਼ੁੱਕਰਵਾਰ ਨੂੰ ਜਾਨ ਗੁਆਉਣ ਵਾਲਿਆਂ ਵਿੱਚ ਗਿਆਨ ਸਿੰਘ ਵਾਸੀ ਜਖੇਪਲ ਤੋਂ ਇਲਾਵਾ ਸੁਨਾਮ ਟਿੱਬੀ ਰਵਿਦਾਸਪੁਰਾ ਦੇ ਵਾਸੀ ਲੱਛਾ ਸਿੰਘ (ਲੇਹਲਖੁਰਦ), ਦਰਸ਼ਨ ਸਿੰਘ, ਗੁਰਮੀਤ ਸਿੰਘ, ਬੁੱਧ ਸਿੰਘ, ਦਰਸ਼ਨ ਸਿੰਘ ਅਤੇ ਰਫੀਨਾਥ ਸ਼ਾਮਲ ਹਨ। ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।

ਜ਼ਹਿਰੀਲੀ ਸ਼ਰਾਬ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਮਨਦੀਪ ਸਿੰਘ ਸੰਧੂ ਆਪਣੀਆਂ ਟੀਮਾਂ ਸਮੇਤ ਟਿੱਬੀ ਰਵਿਦਾਸਪੁਰਾ ਕਲੋਨੀ ਵਿੱਚ ਪੁੱਜੇ। ਪੁਲਿਸ ਨੇ ਤਲਾਸ਼ੀ ਅਭਿਆਨ ਚਲਾ ਕੇ ਹਰ ਨੁੱਕਰ ਦੀ ਤਲਾਸ਼ੀ ਲਈ ਅਤੇ ਕੁਝ ਬੋਤਲਾਂ ਜ਼ਹਿਰੀਲੀ ਸ਼ਰਾਬ ਵੀ ਬਰਾਮਦ ਕੀਤੀ। ਇਨ੍ਹਾਂ ਬੋਤਲਾਂ ਦਾ ਬਰਾਂਡ ਗੁੱਜਰਾਂ ਤੋਂ ਮਿਲੀ ਸ਼ਰਾਬ ਵਰਗਾ ਹੀ ਪਾਇਆ ਗਿਆ। ਡੀਐਸਪੀ ਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਹਿਰੀਲੀ ਸ਼ਰਾਬ ਕਾਰਨ ਆਪਣੀ ਜਾਨ ਗਵਾਉਣ ਵਾਲੇ ਪਰਿਵਾਰਾਂ ਨੇ ਇਸ ਕਾਲੇ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਟਿੱਬੀ ਰਵਿਦਾਸਪੁਰਾ ਕਲੋਨੀ ਦੇ ਲੋਕਾਂ ਨੇ ਦੱਸਿਆ ਕਿ ਇੱਥੇ ਸ਼ਰਾਬ ਦਾ ਕਾਰੋਬਾਰ ਸ਼ਰੇਆਮ ਚੱਲਦਾ ਹੈ। ਲੋਕਾਂ ਨੂੰ ਸਸਤੀ ਤੇ ਮੁਫ਼ਤ ਦੀ ਸ਼ਰਾਬ ਦਾ ਲਾਲਚ ਦੇ ਕੇ ਮਾਰਿਆ ਜਾ ਰਿਹਾ ਹੈ। ਸਥਾਨਕ ਲੋਕਾਂ ਅਨੁਸਾਰ 10-10 ਰੁਪਏ ਵਿੱਚ ਸ਼ਰਾਬ ਦਾ ਪੈਗ ਵੇਚਿਆ ਜਾਂਦਾ

ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੇ ਮਾਮਲੇ ’ਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ ਹੈ।

ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਵੱਖ-ਵੱਖ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਪੱਤਰ ਲਿਖ ਕੇ ਇਸ ਸਮੁੱਚੀ ਘਟਨਾ ਬਾਰੇ ਮੁੱਢਲੀ ਰਿਪੋਰਟ ਅਤੇ ਰਿਪੋਰਟ ਅੱਜ ਹੀ ਤੁਰੰਤ ਸੌਂਪਣ ਲਈ ਕਿਹਾ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਨੂੰ ਇਸ ਬਾਰੇ ਜਾਣੂ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।

ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ”ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।

Next Story
ਤਾਜ਼ਾ ਖਬਰਾਂ
Share it