ਪੀਐਮ ਮੋਦੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ
ਨਵੀਂ ਦਿੱਲੀ, 16 ਸਤੰਬਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਐਕਸ ਜ਼ਰੀਏ ਪੋਸਟ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਰੁਣਾ ਅਤੇ ਤਿਆਗ ਦਾ ਪ੍ਰਤੀਕ ਦੱਸਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ […]

By : Hamdard Tv Admin
ਨਵੀਂ ਦਿੱਲੀ, 16 ਸਤੰਬਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਐਕਸ ਜ਼ਰੀਏ ਪੋਸਟ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਰੁਣਾ ਅਤੇ ਤਿਆਗ ਦਾ ਪ੍ਰਤੀਕ ਦੱਸਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਉਨ੍ਹਾਂ ਐਕਸ ਜ਼ਰੀਏ ਕੀਤੀ ਗਈ ਆਪਣੀ ਇਕ ਪੋਸਟ ਵਿਚ ਲਿਖਿਆ ‘‘ ਸ੍ਰੀ ਗੁਰੂ ਗ੍ਰੰਥ ਸਾਹਿਬ ਕਰੁਣਾ ਅਤੇ ਤਿਆਗ ਦਾ ਪ੍ਰਤੀਕ ਐ, ਇਸ ਦੇ ਛੰਦ, ਦਿਵਿਅਤਾ ਵਿਚ ਡੁੱਬੇ, ਸਮੇਂ ਅਤੇ ਹੱਦਾਂ ਤੋਂ ਪਰੇ ਨੇ। ਇਸ ਤੋਂ ਲੱਖਾਂ ਲੋਕਾਂ ਨੂੰ ਪ੍ਰੇਮ, ਏਕਤਾ ਅਤੇ ਸ਼ਾਂਤੀ ਦੇ ਮਾਰਗ ’ਤੇ ਚੱਲਣ ਦਾ ਮਾਰਗਦਰਸ਼ਨ ਮਿਲਦਾ ਹੈ ਅਤੇ ਲੋਕ ਮਾਨਵਤਾ ਨੂੰ ਅਪਣਾਉਣ, ਨਿਰਸਵਾਰਥ ਸੇਵਾ ਕਰਨ ਦੇ ਲਈ ਪ੍ਰੇਰਿਤ ਹੁੰਦੇ ਹਨ। ਮੇਰੀਆਂ ਇਸ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ।’’
ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਂ ਸਿੱਖਾਂ ਦੇ ਵਿਸ਼ੇਸ਼ ਦਿਹਾੜਿਆਂ ’ਤੇ ਟਵੀਟ ਕਰਦੇ ਨੇ ਜਾਂ ਫਿਰ ਗੁਰਦੁਆਰਾ ਸਾਹਿਬ ਜਾ ਕੇ ਮੱਥਾ ਟੇਕਦੇ ਰਹੇ ਨੇ। ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਵਿਚ ਉਨ੍ਹਾਂ ਨੇ ਅਹਿਮ ਭੂਮਿਕਾ ਅਦਾ ਕੀਤੀ ਸੀ, ਜਿਸ ਦੇ ਲਈ ਸਿੱਖ ਪਿਛਲੇ 70 ਸਾਲਾਂ ਤੋਂ ਅਰਦਾਸ ਕਰਦੇ ਆ ਰਹੇ ਸੀ।
ਦੱਸ ਦਈਏ ਕਿ ਇਸ ਦੇ ਨਾਲ ਹੀ ਉਨ੍ਹਾ ਨੇ ਸਿੰਗਾਪੁਰ ਦੇ ਸੰਸਥਾਪਕ ਕਹੇ ਜਾਣ ਵਾਲੇ ਲੀ ਕੁਆਨ ਨੂੰ ਵੀ ਉਨ੍ਹਾਂ ਦੀ 100ਵੀਂ ਬਰਸੀ ’ਤੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀ ਦੂਰਦ੍ਰਿਸ਼ਟੀ ਅਤੇ ਯਤਨਾਂ ਦੀ ਸ਼ਲਾਘਾ ਕੀਤੀ।


