Patiala News : ਪਟਿਆਲਾ ਵਿੱਚ ਆਪਣਿਆਂ ਦੇ ਵਿਰੁੱਧ ਕਾਰਨ ਮੁਸ਼ਕਿਲ ‘ਚ ਕਾਂਗਰਸ, ਵਰਕਰਾਂ ਨੇ ਲਾਏ ਮੁਰਦਾਬਾਦ ਦੇ ਨਾਅਰੇ

Patiala News : ਪਟਿਆਲਾ ਵਿੱਚ ਆਪਣਿਆਂ ਦੇ ਵਿਰੁੱਧ ਕਾਰਨ ਮੁਸ਼ਕਿਲ ‘ਚ ਕਾਂਗਰਸ, ਵਰਕਰਾਂ ਨੇ ਲਾਏ ਮੁਰਦਾਬਾਦ ਦੇ ਨਾਅਰੇ

ਪਟਿਆਲਾ (21 ਅਪ੍ਰੈਲ), ਰਜਨੀਸ਼ ਕੌਰ : Punjab Politics: ਕਾਂਗਰਸ ਦਾ ਗੜ੍ਹ ਮੰਨੀ ਜਾਂਦੀ ਪਟਿਆਲਾ ਸੀਟ ‘ਤੇ ਇਸ ਵਾਰ ਪਾਰਟੀ ਆਪਣੇ ਹੀ ਲੋਕਾਂ ਦੇ ਵਿਰੋਧ ਕਾਰਨ ਵੱਡੀ ਮੁਸ਼ਕਿਲ ‘ਚ ਘਿਰਦੀ ਨਜ਼ਰ ਆ ਰਹੀ ਹੈ। ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ (Former Member of Parliament Dr. Dharamvir Gandhi) ਨੂੰ ਟਿਕਟ ਮਿਲਣ ਤੋਂ ਨਾਰਾਜ਼ ਰਵਾਇਤੀ ਕਾਂਗਰਸੀਆਂ ਨੇ ਸ਼ਨੀਵਾਰ ਨੂੰ ਰਾਜਪੁਰਾ ਵਿੱਚ ਮੀਟਿੰਗ ਕੀਤੀ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਖੁਦ ਇਸ ਵਿੱਚ ਹਿੱਸਾ ਲੈਣ ਪਹੁੰਚੇ।

ਪ੍ਰੋਗਰਾਮ ਦੌਰਾਨ ਪਾਰਟੀ ਹਾਈਕਮਾਂਡ ਦੀ ਵੱਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ (Former MLA Hardyal Singh Kamboj), ਰਜਿੰਦਰ ਸਿੰਘ ਅਤੇ ਸਾਬਕਾ ਮੰਤਰੀ ਲਾਲ ਸਿੰਘ ਨੇ ਡਾ. ਗਾਂਧੀ ਨੂੰ ਟਿਕਟ ਦੇਣ ਦੇ ਫੈਸਲੇ ‘ਤੇ ਇਤਰਾਜ਼ ਜ਼ਾਹਰ ਕਰਦਿਆਂ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਤੋਂ ਬਾਅਦ ਸਮਾਗਮ ਦੇ ਅੰਤ ਵਿੱਚ ਵਰਕਰਾਂ ਨੇ ਵੜਿੰਗ ਦੇ ਸਾਹਮਣੇ ਡਾ. ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਰਕਰਾਂ ਨੇ ਕਿਹਾ, ਉਹ ਬਾਹਰੋਂ ਡਾ. ਗਾਂਧੀ ਨੂੰ ਨਾ ਤਾਂ ਵੋਟ ਪਾਵਾਂਗੇ ਅਤੇ ਨਾ ਹੀ ਉਨ੍ਹਾਂ ਦੇ ਹੱਕ ਵਿੱਚ ਪ੍ਰਚਾਰ ਕਰਾਂਗੇ। ਹਾਲਾਂਕਿ ਇਸ ਮੌਕੇ ਵੜਿੰਗ ਨੇ ਵਰਕਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਸਾਰੇ ਕਾਫੀ ਗੁੱਸੇ ‘ਚ ਨਜ਼ਰ ਆਏ। ਇਸ ਮੌਕੇ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ, ਸਮਾਣਾ ਤੋਂ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਅਤੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ

ਲੋਕਸਭਾ ਚੋਣਾਂ ਲਈ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸੇ ਤਰ੍ਹਾਂ ਅੱਜ 21 ਰਾਜਾਂ ਵਿਚ 102 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਲੋਕ ਸਭਾ ਦੇ ਪਹਿਲੇ ਪੜਾਅ ਵਿਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਤੇ ਪੋਸਟ ਕਰਕੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ, ਉਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ! ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ਲਈ ਵੋਟਿੰਗ ਹੋਵੇਗੀ।

ਮੈਂ ਇਨ੍ਹਾਂ ਸਾਰੀਆਂ ਸੀਟਾਂ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਪਹਿਲੀ ਵਾਰ ਵੋਟ ਪਾਉਣ ਜਾ ਰਹੇ ਆਪਣੇ ਨੌਜਵਾਨ ਦੋਸਤਾਂ ਨੂੰ ਮੇਰੀ ਖਾਸ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਵੋਟ ਪਾਉਣ। ਲੋਕਤੰਤਰ ਵਿੱਚ, ਹਰ ਵੋਟ ਕੀਮਤੀ ਹੈ ਅਤੇ ਹਰ ਆਵਾਜ਼ ਮਾਇਨੇ ਰੱਖਦੀ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…