ਗਵਾਹ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਕਾਂਗਰਸੀ ਨੇਤਾ ਲੱਕੀ ਸੰਧੂ ਗ੍ਰਿਫ਼ਤਾਰ
ਲੁਧਿਆਣਾ, 18 ਸਤੰਬਰ, ਹ.ਬ. : ਹਰਜੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਹਥਿਆਰਾਂ ਦੇ ਬੱਟ ਅਤੇ ਡੰਡਿਆਂ ਨਾਲ ਕੁੱਟਿਆ ਗਿਆ। ਧਮਕੀ ਦੇ ਕੇ ਛੱਡ ਦਿੱਤਾ। ਹਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਥਾਣਾ ਸਾਹਨੇਵਾਲ ਗਿਆ ਤਾਂ ਮੁਲਜ਼ਮ ਲੱਕੀ ਸੰਧੂ ਨੇ ਪੁਲਸ ਦੇ ਸਾਹਮਣੇ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਮਾਮਲੇ ਸਬੰਧੀ […]
By : Hamdard Tv Admin
ਲੁਧਿਆਣਾ, 18 ਸਤੰਬਰ, ਹ.ਬ. : ਹਰਜੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਹਥਿਆਰਾਂ ਦੇ ਬੱਟ ਅਤੇ ਡੰਡਿਆਂ ਨਾਲ ਕੁੱਟਿਆ ਗਿਆ। ਧਮਕੀ ਦੇ ਕੇ ਛੱਡ ਦਿੱਤਾ। ਹਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਥਾਣਾ ਸਾਹਨੇਵਾਲ ਗਿਆ ਤਾਂ ਮੁਲਜ਼ਮ ਲੱਕੀ ਸੰਧੂ ਨੇ ਪੁਲਸ ਦੇ ਸਾਹਮਣੇ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਮਾਮਲੇ ਸਬੰਧੀ ਏਐਸਆਈ ਹਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਲੁਧਿਆਣਾ ਦੇ ਕਾਰੋਬਾਰੀ ਗੁਰਵੀਰ ਸਿੰਘ ਨੂੰ ਸੋਸ਼ਲ ਮੀਡੀਆ ਰਾਹੀਂ ਬਲੈਕਮੇਲ ਕਰਨ ਵਾਲੀ ਇੰਸਟਾਗ੍ਰਾਮ ਸਟਾਰ ਜਸਨੀਤ ਕੌਰ ਦੇ ਮਾਮਲੇ ਵਿੱਚ ਸਾਹਨੇਵਾਲ ਦੇ ਕਾਂਗਰਸੀ ਆਗੂ ਲੱਕੀ ਸੰਧੂ ਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ।
ਹਸੀਨਾ ਤੇ ਗੁਰਵੀਰ ਦੇ ਬਲੈਕਮੇਲ ਕੇਸ ਦੇ ਗਵਾਹ ਹਰਜੀਤ ਸਿੰਘ ਨੂੰ ਕਾਂਗਰਸੀ ਆਗੂ ਲੱਕੀ ਸੰਧੂ ਨੇ ਆਪਣੇ ਭਰਾ ਤੇ ਸਾਥੀਆਂ ਸਮੇਤ ਅਗਵਾ ਕਰ ਲਿਆ ਸੀ। ਮੁਲਜ਼ਮ ਉਸ ਨੂੰ ਇੱਕ ਰੈਸਟੋਰੈਂਟ ਵਿੱਚ ਲੈ ਗਏ ਅਤੇ ਉੱਥੇ ਉਸ ਦੀ ਕੁੱਟਮਾਰ ਕੀਤੀ। ਕੇਸ ਵਿੱਚ ਗਵਾਹੀ ਨਾ ਦੇਣ ਲਈ ਦਬਾਅ ਪਾਇਆ। ਕਿਸੇ ਤਰ੍ਹਾਂ ਹਰਜੀਤ ਸਿੰਘ ਮੁਲਜ਼ਮਾਂ ਦੇ ਚੁੰਗਲ ’ਚੋਂ ਬਚ ਕੇ ਸਾਹਨੇਵਾਲ ਥਾਣੇ ਪੁੱਜ ਗਿਆ।
ਜਿੱਥੇ ਉਸ ਨੇ ਸ਼ਿਕਾਇਤ ਦਰਜ ਕਰਵਾਈ।ਟਾਵਰ ਕਲੋਨੀ ਵਾਸੀ ਹਰਜੀਤ ਸਿੰਘ ਦੀ ਸ਼ਿਕਾਇਤ ’ਤੇ ਸਾਹਨੇਵਾਲ ਪੁਲਸ ਨੇ ਕਾਂਗਰਸੀ ਆਗੂ ਸਰਵੋਤਮ ਸਿੰਘ ਉਰਫ਼ ਲੱਕੀ ਸੰਧੂ, ਉਸ ਦੇ ਭਰਾ ਅਮਰਿੰਦਰ ਸਿੰਘ ਸੰਧੂ ਅਤੇ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਗਵਾ, ਕੁੱਟਮਾਰ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਸ ਨੇ ਲੱਕੀ ਸੰਧੂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਦੋਸ਼ੀ ਅਜੇ ਫਰਾਰ ਹਨ।ਹਰਜੀਤ ਸਿੰਘ ਨੇ ਦੱਸਿਆ ਕਿ ਇੰਸਟਾਗ੍ਰਾਮ ਸਟਾਰ ਜਸਨੀਤ ਕੌਰ ਨੇ ਗੁਰਵੀਰ ਸਿੰਘ ਗਰਚਾ ਨੂੰ ਬਲੈਕਮੇਲ ਕਰਕੇ ਉਸ ਤੋਂ ਲੱਖਾਂ ਰੁਪਏ ਹੜੱਪ ਲਏ ਸਨ। ਇਸ ਮਾਮਲੇ ਵਿੱਚ ਕਾਂਗਰਸੀ ਆਗੂ ਲੱਕੀ ਸੰਧੂ ਵੀ ਸ਼ਾਮਲ ਸੀ।