ਮੋਗਾ ’ਚ ਕਾਂਗਰਸੀ ਆਗੂ ਦਾ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ
ਮੋਗਾ, 18 ਸਤੰਬਰ (ਤਨਮੇਯ ਸਾਮੰਤਾ) : ਇਸ ਵੇਲੇ ਦੀ ਵੱਡੀ ਖ਼ਬਰ ਮੋਗਾ ਤੋਂ ਸਾਹਮਣੇ ਆ ਰਹੀ ਐ, ਜਿੱਥੇ ਇਕ ਕਾਂਗਰਸੀ ਆਗੂ ਦਾ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਸਮੇਂ ਇਹ ਹਮਲਾ ਹੋਇਆ, ਉਸ ਸਮੇਂ ਬਲਾਕ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਆਪਣੇ ਘਰ ਵਿਚ ਮੌਜੂਦ ਸਨ, ਦੋ ਅਣਪਛਾਤੇ ਬਾਈਕ ਸਵਾਰ ਆਏ ਅਤੇ ਉਨ੍ਹਾਂ […]
By : Hamdard Tv Admin
ਮੋਗਾ, 18 ਸਤੰਬਰ (ਤਨਮੇਯ ਸਾਮੰਤਾ) : ਇਸ ਵੇਲੇ ਦੀ ਵੱਡੀ ਖ਼ਬਰ ਮੋਗਾ ਤੋਂ ਸਾਹਮਣੇ ਆ ਰਹੀ ਐ, ਜਿੱਥੇ ਇਕ ਕਾਂਗਰਸੀ ਆਗੂ ਦਾ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਸਮੇਂ ਇਹ ਹਮਲਾ ਹੋਇਆ, ਉਸ ਸਮੇਂ ਬਲਾਕ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਆਪਣੇ ਘਰ ਵਿਚ ਮੌਜੂਦ ਸਨ, ਦੋ ਅਣਪਛਾਤੇ ਬਾਈਕ ਸਵਾਰ ਆਏ ਅਤੇ ਉਨ੍ਹਾਂ ਦੇ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ।
ਮੋਗਾ ਵਿਖੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਘਟਨਾ ਕਰੀਬ ਸਾਢੇ 5 ਵਜੇ ਵਾਪਰੀ ਜਦੋਂ ਉਹ ਆਪਣੇ ਘਰ ਵਿਚ ਹੀ ਮੌਜੂਦ ਸਨ ਅਤੇ ਦਰਵਾਜ਼ੇ ਵੱਲ ਜਾ ਰਹੇ ਸੀ, ਇੰਨੇ ਨੂੰ ਦਰਵਾਜ਼ੇ ਵਿਚੋਂ ਇਕ ਵਿਅਕਤੀ ਆਇਆ ਅਤੇ ਉਸ ਨੈ ਬਲਜਿੰਦਰ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਤੁਸੀਂ ਵੀ ਦੇਖੋ ਇਹ ਸੀਸੀਟੀਵੀ ਵੀਡੀਓ।
ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਯੂਥ ਆਗੂ ਡਿੰਪਲ ਨੇ ਦੱਸਿਆ ਕਿ ਬਲਜਿੰਦਰ ਸਿੰਘ ਆਪਣੇ ਘਰ ਵਿਚ ਕਟਿੰਗ ਕਰਵਾ ਰਹੇ ਸੀ, ਇਸੇ ਦੌਰਾਨ ਦੋ ਅਣਪਛਾਤੇ ਬਾਈਕ ਸਵਾਰ ਆਏ ਅਤੇ ਉਨ੍ਹਾਂ ਦੇ ਗੋਲੀਆਂ ਮਾਰ ਦਿੱਤੀਆਂ, ਇਕ ਗੋਲੀ ਉਨ੍ਹਾਂ ਦੇ ਪੱਟ ਵਿਚ ਵੱਜੀ ਅਤੇ ਦੂਜੀ ਢਿੱਡ ਵਿਚ ਵੱਜੀ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਹਸਪਤਾਲ ਵਿਚ ਜਾ ਕੇ ਉਨ੍ਹਾਂ ਦੀ ਮੌਤ ਹੋ ਗਈ।
ਉਧਰ ਮੌਕੇ ’ਤੇ ਪੁੱਜੇ ਡੀਐਸਪੀ ਰਵਿੰਦਰ ਸਿੰਘ ਨੇ ਆਖਿਆ ਕਿ ਦੋ ਬਾਈਕ ਸਵਾਰ ਹਮਲਾਵਰਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਏ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਐ।
ਇਸ ਘਟਨਾ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ ਅਤੇ ਜਲਦ ਤੋਂ ਜਲਦ ਕਾਤਲਾਂ ਨੂੰ ਫੜਨ ਦੀ ਮੰਗ ਕੀਤੀ ਜਾ ਰਹੀ ਐ।