Begin typing your search above and press return to search.

ਥਾਣੇ ਪੁੱਜੇ ਕਾਂਗਰਸੀ ਨੇਤਾਵਾਂ ਨੂੰ ਸੁਖਪਾਲ ਖਹਿਰਾ ਨੁੂੰ ਨਹੀਂ ਦਿੱਤਾ ਮਿਲਣ

ਜਲਾਲਾਬਾਦ, 29 ਸਤੰਬਰ, ਹ.ਬ. : ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਭਗਵੰਤ ਮਾਨ ਕਾਂਗਰਸ ਤੋਂ ਡਰਦੇ ਹਨ ਅਤੇ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਰਹੇ ਹਨ। ਪੰਜਾਬ ਪੁਲਿਸ ਦੀ ਆਲੋਚਨਾ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਦੇ ਹਰ ਪਰਵਾਰ ਨੂੰ ਜ਼ਖ਼ਮੀ ਦਿੱਤੇ ਹਨ। ਕਾਂਗਰਸੀ ਵਿਧਾਇਕ ਸੁਖਪਾਲ […]

ਥਾਣੇ ਪੁੱਜੇ ਕਾਂਗਰਸੀ ਨੇਤਾਵਾਂ ਨੂੰ ਸੁਖਪਾਲ ਖਹਿਰਾ ਨੁੂੰ ਨਹੀਂ ਦਿੱਤਾ ਮਿਲਣ
X

Hamdard Tv AdminBy : Hamdard Tv Admin

  |  29 Sept 2023 8:47 AM IST

  • whatsapp
  • Telegram


ਜਲਾਲਾਬਾਦ, 29 ਸਤੰਬਰ, ਹ.ਬ. : ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਭਗਵੰਤ ਮਾਨ ਕਾਂਗਰਸ ਤੋਂ ਡਰਦੇ ਹਨ ਅਤੇ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਰਹੇ ਹਨ। ਪੰਜਾਬ ਪੁਲਿਸ ਦੀ ਆਲੋਚਨਾ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਦੇ ਹਰ ਪਰਵਾਰ ਨੂੰ ਜ਼ਖ਼ਮੀ ਦਿੱਤੇ ਹਨ।

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੀਰਵਾਰ ਨੂੰ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਖਹਿਰਾ ਨੂੰ ਮਿਲਣ ਜਲਾਲਾਬਾਦ ਪਹੁੰਚੇ ਪਰ ਪੁਲਸ ਨੇ ਥਾਣਾ ਸਦਰ ਦਾ ਗੇਟ ਵੀ ਨਹੀਂ ਖੋਲ੍ਹਿਆ। ਪੁਲਿਸ ਨੇ ਆਗੂਆਂ ਨੂੰ ਦੱਸਿਆ ਕਿ ਖਹਿਰਾ ਸੀ.ਆਈ.ਏ ਸਟਾਫ਼ ਫ਼ਾਜ਼ਿਲਕਾ ਵਿੱਚ ਸੀ। ਇਸ ਤੋਂ ਬਾਅਦ ਆਗੂ ਸੀਆਈਏ ਸਟਾਫ਼ ਕੋਲ ਪੁੱਜੇ ਪਰ ਉਥੇ ਵੀ ਉਨ੍ਹਾਂ ਨੂੰ ਖਹਿਰਾ ਨਾਲ ਮਿਲਣ ਨਹੀਂ ਦਿੱਤਾ ਗਿਆ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਕਾਂਗਰਸ ਤੋਂ ਡਰਦੇ ਹਨ ਅਤੇ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਰਹੇ ਹਨ। ਪੰਜਾਬ ਪੁਲਿਸ ਦੀ ਆਲੋਚਨਾ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਦਾ ਹਰ ਪਰਿਵਾਰ ਦੁਖੀ ਕੀਤਾ ਹੈ।

ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਆਗੂਆਂ ਦਾ ਇੱਕ ਵਫ਼ਦ ਵੀਰਵਾਰ ਸ਼ਾਮ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਿਆ। ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਸਿੰਘ ਨਾਲ ਸਵੇਰੇ 6.30 ਵਜੇ ਵਾਪਰੀ ਘਟਨਾ ਬਾਰੇ ਉਨ੍ਹਾਂ ਰਾਜਪਾਲ ਨੂੰ ਪੂਰੀ ਜਾਣਕਾਰੀ ਦੇ ਦਿੱਤੀ ਹੈ। ਇਸ ਘਟਨਾ ਨੂੰ ਕਿਵੇਂ ਅੰਜਾਮ ਦਿੱਤਾ ਗਿਆ, ਇਸ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜੰਗਲ ਰਾਜ ਬਣ ਗਿਆ ਹੈ। ਸੁਖਪਾਲ ਖਹਿਰਾ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਪੁਲਿਸ ਖਹਿਰਾ ਦੇ ਘਰ ਪਹੁੰਚੀ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਹ ਕਿਸੇ ਬਹੁਤ ਵੱਡੇ ਅਪਰਾਧੀ ਨੂੰ ਗ੍ਰਿਫ਼ਤਾਰ ਕਰਨ ਆਈ ਹੋਵੇ। ਪੁਲਿਸ ਨੇ ਬਿਨਾਂ ਵਾਰੰਟ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁਗਲ ਰਾਜ ਸਮੇਂ ਆਵਾਜ਼ ਨੂੰ ਦਬਾਇਆ ਜਾਂਦਾ ਸੀ, ਅੱਜ ਪੰਜਾਬ ਵਿੱਚ ਵੀ ਉਹੀ ਕੁਝ ਸਰਕਾਰ ਕਰ ਰਹੀ ਹੈ। ਪੰਜਾਬ ਵਿੱਚ ਜਾਣਬੁੱਝ ਕੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਡਰ ਫੈਲਾਉਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it