ਸਾਬਕਾ ਕਾਂਗਰਸੀ MLA ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ਵਿਚ ਸ਼ਾਮਲ
ਬੱਸੀ ਪਠਾਣਾ : ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਅੱਜ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੰਮ ਚੰਗਾ ਲੱਗਦਾ ਹੈ ਇਸ ਲਈ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਨਾਲ […]
By : Editor (BS)
ਬੱਸੀ ਪਠਾਣਾ : ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਅੱਜ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੰਮ ਚੰਗਾ ਲੱਗਦਾ ਹੈ ਇਸ ਲਈ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਨਾਲ ਕਿਸੇ ਕਿਸਮ ਦੀ ਨਾਰਾਜ਼ਗੀ ਨਹੀਂ ਹੈ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਅਨੁਸ਼ਾਸ਼ਨ ਨਹੀਂ ਹੈ, ਇਸ ਲਈ ਵੀ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ।
ਗੁਰਪ੍ਰੀਤ ਸਿੰਘ ਜੀਪੀ ਮੁਹਾਲੀ ਦਾ ਰਹਿਣ ਵਾਲਾ ਹੈ। ਉਨ੍ਹਾਂ ਨੂੰ 2017 ਵਿੱਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ 'ਆਪ' ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 'ਚ 'ਆਪ' ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ। ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਚੀਮਾ ਨੇ ਦੱਸਿਆ ਕਿ ਅਹਿਮ ਵਿਚਾਰ-ਵਟਾਂਦਰੇ ਤੋਂ ਬਾਅਦ ਕਈ ਫੈਸਲੇ ਲਏ ਗਏ ਹਨ ਜਿਸ ਵਿਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ, ਜਿਨ੍ਹਾਂ ਵਿਚ ਪੋਸਕੋ ਐਕਟਾਂ ਦੇ ਕੇਸਾਂ ਸਬੰਧੀ ਤਰਨਤਾਰਨ ਤੇ ਸੰਗਰੂਰ ਵਿਚ ਸਪੈਸ਼ਲ ਕੋਰਟਾਂ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਵਿੱਚ ਬੱਚਿਆਂ ਨੂੰ ਜਲਦੀ ਨਿਆਂ ਦਿਵਾਉਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ। 20 ਹੋਰ ਅਸਾਮੀਆਂ ਬਣਾਈਆਂ ਗਈਆਂ ਹਨ ਜੋ ਅਦਾਲਤ ਵਿੱਚ ਕੰਮ ਕਰਨਗੇ, ਜਿਸਦਾ ਬਹੁਤ ਫਾਇਦਾ ਹੋਵੇਗਾ ਅਤੇ ਨਿਆਂ ਵਿੱਚ ਕੋਈ ਦੇਰੀ ਨਹੀਂ ਹੋਵੇਗੀ।ਚੀਮਾ ਨੇ ਦੱਸਿਆ ਕਿ ਪੰਜਾਬ ਦੀਆਂ ਅਦਾਲਤਾਂ ਵਿੱਚ 3842 ਅਸਥਾਈ ਸਟਾਫ਼ ਪਿਛਲੇ 20 ਸਾਲਾਂ ਤੋਂ ਆਰਜ਼ੀ ਤੌਰ ’ਤੇ ਕੰਮ ਕਰ ਰਿਹਾ ਸੀ ਅਤੇ ਹੁਣ ਇਨ੍ਹਾਂ ਨੂੰ ਅਦਾਲਤ ਵਿੱਚ ਪੱਕਾ ਕਰ ਦਿੱਤਾ ਗਿਆ ਹੈ ਤਾਂ ਜੋ ਮੁਲਾਜ਼ਮਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।
ਪੰਜਾਬ ਵਿੱਚ ਮੈਡੀਕਲ ਸਹੂਲਤ ਲਈ 1300 ਅਸਾਮੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਸਿਹਤ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਜਿਸ ਦੀ ਸਾਡੀ ਗਾਰੰਟੀ ਵੀ ਸੀ। ਪਹਿਲਾਂ 400 ਅਸਾਮੀਆਂ ਭਰੀਆਂ ਜਾਣਗੀਆਂ, ਫਿਰ ਅੱਗੇ ਇਹ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਭਰੀਆਂ ਜਾਣਗੀਆਂ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ 30 ਬਿਸਤਰਿਆਂ ਦਾ ਹਸਪਤਾਲ ਹੈ, ਜਿਸ ਵਿੱਚ 20 ਵੱਖ-ਵੱਖ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਜਿਵੇਂ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਦੇ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਸਨ ਜਿਸ ਵਿੱਚ ਬੀਮੇ ਦੀ ਹੱਦ ਵਧਾ ਦਿੱਤੀ ਗਈ ਸੀ ਅਤੇ ਅੱਜ ਉਨ੍ਹਾਂ ਨੇ ਇਹ ਮੰਗ ਮੰਨ ਲਈ ਹੈ ਜਿਸ ਵਿੱਚ ਇਹ ਰਕਮ ਵਧਾ ਕੇ 2 ਕਰੋੜ ਰੁਪਏ ਕਰ ਦਿੱਤੀ ਗਈ ਹੈ। ਜੋ ਕਲੋਨਾਈਜ਼ਰ ਹਾਊਸਿੰਗ ਦੇ ਈ.ਸੀ.ਡੀ ਚਾਰਜਿਜ਼ ਅਦਾ ਕਰ ਰਹੇ ਸਨ, ਉਨ੍ਹਾਂ ਲਈ 3 ਕਿਸ਼ਤਾਂ ਬਣਾਈਆਂ ਗਈਆਂ ਹਨ, ਜਿਸ ਵਿਚ ਉਹ ਹਰ ਸਾਲ ਇਸ ਨੂੰ ਪ੍ਰਾਪਤ ਕਰਨਗੇ ਤਾਂ ਜੋ ਉਹ ਵਾਧੂ ਵਿਕਾਸ ਖਰਚੇ ਅਦਾ ਕਰ ਸਕਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।