11 ਫ਼ਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ ਕਾਂਗਰਸ ਦੇ ਕੌਮੀ ਪ੍ਰਧਾਨ ਖੜਗੇ
ਚੰਡੀਗੜ੍ਹ, 24 ਜਨਵਰੀ, ਨਿਰਮਲ : ਪੰਜਾਬ ਵਿਚ ਕਾਂਗਰਸ ਅਤੇ ‘ਆਪ’ ਨੇ ਲੋਕ ਸਭਾ ਚੋਣਾਂ ਦੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਕਈ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰੈਲੀ ਨੂੰ ਅਨੁਸ਼ਾਸਨਹੀਣਤਾ ਦੱਸ ਰਹੇ ਹਨ। ਜਿੱਤੇਗਾ ਪੰਜਾਬ, ਕਾਂਗਰਸ ਜਿੱਤੇਗੀ ਦੇ ਬੈਨਰ ਹੇਠ ਸਿੱਧੂ ਨੇ ਸੂਬਾਈ ਲੀਡਰਸ਼ਿਪ ਤੋਂ ਵੱਖ ਤਿੰਨ ਰੈਲੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ […]
By : Editor Editor
ਚੰਡੀਗੜ੍ਹ, 24 ਜਨਵਰੀ, ਨਿਰਮਲ : ਪੰਜਾਬ ਵਿਚ ਕਾਂਗਰਸ ਅਤੇ ‘ਆਪ’ ਨੇ ਲੋਕ ਸਭਾ ਚੋਣਾਂ ਦੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਕਈ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰੈਲੀ ਨੂੰ ਅਨੁਸ਼ਾਸਨਹੀਣਤਾ ਦੱਸ ਰਹੇ ਹਨ। ਜਿੱਤੇਗਾ ਪੰਜਾਬ, ਕਾਂਗਰਸ ਜਿੱਤੇਗੀ ਦੇ ਬੈਨਰ ਹੇਠ ਸਿੱਧੂ ਨੇ ਸੂਬਾਈ ਲੀਡਰਸ਼ਿਪ ਤੋਂ ਵੱਖ ਤਿੰਨ ਰੈਲੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਦੋ ਬਠਿੰਡਾ ਅਤੇ ਇੱਕ ਹੁਸ਼ਿਆਰਪੁਰ ਵਿੱਚ ਸ਼ਾਮਲ ਹਨ। ਦੱਸ ਦੇਈਏ ਕਿ ਮੋਗਾ ਰੈਲੀ ਦਾ ਆਯੋਜਨ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨੇ ਕੀਤਾ ਸੀ।
ਇੱਕ ਪਾਸੇ ਜਿੱਥੇ ਪੰਜਾਬ ਕਾਂਗਰਸ ਦੇ ਲੀਡਰ ਆਪਸ ਵਿੱਚ ਵੰਡੇ ਹੋਏ ਹਨ ਤਾਂ ਇਸੇ ਵਿਚਾਲੇ ਖ਼ਬਰ ਆਈ ਹੈ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ 11 ਫਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ। ਆਪਣੇ ਦੌਰੇ ਦੌਰਾਨ ਉਹ ਪਾਰਟੀ ਲੀਡਰਸ਼ਿਪ ਤੋਂ ਇਲਾਵਾ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ।
ਦੱਸ ਦੇਈਏ ਕਿ ਇਸ ਵੇਲ੍ਹੇ ਨਵਜੋਤ ਸਿੰਘ ਸਿੱਧੂ ਦੇ ਵੱਖਰੀਆਂ ਰੈਲੀਆਂ ਕਰਨ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਕਾਫੀ ਗੁੱਸੇ ਵਿੱਚ ਹਨ। ਵੜਿੰਗ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਪਾਰਟੀ ਦਾ ਅਨੁਸ਼ਾਸਨ ਤੋੜਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।
ਪੰਜਾਬ ਕਾਂਗਰਸ ਦੇ ਆਪਸੀ ਕਲੇਸ਼ ਦੇ ਦੌਰਾਨ ਖੜਗੇ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ, ਉਹ ਸਾਰੀ ਲੀਡਰਸ਼ਿੱਪ ਨਾਲ ਵੱਖੋ-ਵੱਖਰੀਆਂ ਮੁਲਾਕਾਤਾਂ ਵੀ ਕਰ ਸਕਦੇ ਹਨ। ਨਾਲ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਦੇ ਪ੍ਰੋਗਰਾਮਾਂ ਤੋਂ ਵੱਖ ਕੀਤੀਆਂ ਜਾ ਰਹੀਆਂ ਰੈਲੀਆਂ ਤੇ ਵੀ ਡੁੰਘਾਈ ਨਾਲ ਚਰਚਾ ਕਰ ਸਕਦੇ ਹਨ। ਨਾਲ ਹੀ ਸੂਬੇ ਵਿੱਚ ਲੋਕਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਂ ਤੈਅ ਕਰਨ ਨੂੰ ਲੈ ਕੇ ਵੀ ਸੀਨੀਅਰ ਆਗੂਆਂ ਤੇ ਵਰਕਰਾਂ ਕੋਲੋਂ ਫੀਡਬੈਕ ਲੈ ਸਕਦੇ ਹਨ।
ਉੱਧਰ, ਨਵਜੋਤ ਸਿੰਘ ਸਿੱਧੂ ਹਾਲੇ ਵੀ ਲਗਾਤਾਰ ਵਖਰੀਆਂ ਰੈਲੀਆਂ ਕਰ ਰਹੇ ਹਨ। ਐਤਵਾਰ ਨੂੰ ਉਨ੍ਹਾਂ ਨੇ ਮੋਗਾ ਵਿਚ ਰੈਲੀ ਕੀਤੀ। ਹੁਣ ਪੰਜਾਬ ਕਾਂਗਰਸ ਨੇ ਇਸ ਰੈਲੀ ਨੂੰ ਲੈ ਕੇ ਨਵਜੋਤ ਸਿੱਧੂ ਦੇ ਸਾਥੀ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਮੋਗਾ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਸ਼ਿਕਾਇਤ ਤੇ ਜਾਰੀ ਕੀਤਾ ਗਿਆ ਹੈ।