7 ਪੜਾਵਾਂ 'ਚ ਲੋਕ ਸਭਾ ਚੋਣਾਂ ਕਰਵਾਉਣ ਤੇ ਕਾਂਗਰਸ ਨੇ ਚੁੱਕੇ ਸਵਾਲ
ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਮੁਤਾਬਕ 19 ਅਪ੍ਰੈਲ ਤੋਂ 1 ਜੂਨ ਦਰਮਿਆਨ 7 ਪੜਾਵਾਂ 'ਚ ਵੋਟਿੰਗ ਹੋਵੇਗੀ ਅਤੇ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਮ ਚੋਣਾਂ ਦੀਆਂ ਤਰੀਕਾਂ ਦੇ ਐਲਾਨ 'ਤੇ ਕੁਝ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ […]
By : Editor (BS)
ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਮੁਤਾਬਕ 19 ਅਪ੍ਰੈਲ ਤੋਂ 1 ਜੂਨ ਦਰਮਿਆਨ 7 ਪੜਾਵਾਂ 'ਚ ਵੋਟਿੰਗ ਹੋਵੇਗੀ ਅਤੇ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਮ ਚੋਣਾਂ ਦੀਆਂ ਤਰੀਕਾਂ ਦੇ ਐਲਾਨ 'ਤੇ ਕੁਝ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ, '7 ਪੜਾਵਾਂ ਦਾ ਮਤਲਬ ਹੈ ਕਿ ਲਗਭਗ ਸਾਰੇ ਵਿਕਾਸ ਕਾਰਜ 70-80 ਦਿਨਾਂ ਲਈ ਰੁਕ ਜਾਣਗੇ। ਅਜਿਹੇ 'ਚ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਦੇਸ਼ ਕਿਸ ਤਰ੍ਹਾਂ ਅੱਗੇ ਵਧੇਗਾ ਕਿਉਂਕਿ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਲੋਕ ਇੱਧਰ-ਉੱਧਰ ਨਹੀਂ ਆਉਣਗੇ, ਸਾਮਾਨ ਦੀ ਸਪਲਾਈ ਨਹੀਂ ਹੋਵੇਗੀ ਅਤੇ ਬਜਟ ਵੀ ਖਰਚ ਨਹੀਂ ਕੀਤਾ ਜਾਵੇਗਾ। ਮੇਰੇ ਹਿਸਾਬ ਨਾਲ ਚੰਗਾ ਨਹੀਂ। ਚੋਣਾਂ ਤਿੰਨ ਜਾਂ ਚਾਰ ਪੜਾਵਾਂ ਵਿੱਚ ਮੁਕੰਮਲ ਹੋ ਸਕਦੀਆਂ ਸਨ।