ਜਲੰਧਰ ਦੇ ਕਰਤਾਰਪੁਰ ਵਿਚ ਕਾਂਗਰਸ ਵਲੋਂ ਰੈਲੀ
ਜਲੰਧਰ, 9 ਮਾਰਚ, ਨਿਰਮਲ : ਜਲੰਧਰ ਦੇ ਕਰਤਾਰਪੁਰ ਵਿਚ ਅੱਜ ਕਾਂਗਰਸ ਵਲੋਂ ਰੈਲੀ ਕੀਤੀ ਜਾ ਰਹੀ ਹੈ। ਇੱਥੇ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੱਗ, ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ,ਵਿਧਾਇਕ ਪਰਗਟ ਸਿੰਘ, ਪੰਜਾਬ ਪੁਲਿਸ ਤੋਂ ਸੇਵਾ ਮੁਕਤ ਐਸਐਸਪੀ ਰਜਿੰਦਰ ਸਿੰਘ ਸਮੇਤ ਕਈ ਹੋਰ ਨੇਤਾ ਪਹੁੰਚ ਰਹੇ ਹਨ।ਰੈਲੀ ਤੋਂ ਪਹਿਲਾਂ ਹਾਸਰਸ […]
By : Editor Editor
ਜਲੰਧਰ, 9 ਮਾਰਚ, ਨਿਰਮਲ : ਜਲੰਧਰ ਦੇ ਕਰਤਾਰਪੁਰ ਵਿਚ ਅੱਜ ਕਾਂਗਰਸ ਵਲੋਂ ਰੈਲੀ ਕੀਤੀ ਜਾ ਰਹੀ ਹੈ।
ਇੱਥੇ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੱਗ, ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ,ਵਿਧਾਇਕ ਪਰਗਟ ਸਿੰਘ, ਪੰਜਾਬ ਪੁਲਿਸ ਤੋਂ ਸੇਵਾ ਮੁਕਤ ਐਸਐਸਪੀ ਰਜਿੰਦਰ ਸਿੰਘ ਸਮੇਤ ਕਈ ਹੋਰ ਨੇਤਾ ਪਹੁੰਚ ਰਹੇ ਹਨ।
ਰੈਲੀ ਤੋਂ ਪਹਿਲਾਂ ਹਾਸਰਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਲਾਕਾਰ ਭੋਟੂ ਸ਼ਾਹ ਅਤੇ ਕਵਿਤਾ ਨੇ ਪਰਫਾਰਮੈਂਸ ਦਿੱਤੀ। ਇਹ ਰੈਲੀ ਕਰਤਾਰਪੁਰ ਦੀ ਦਾਣਾ ਮੰਡੀ ਵਿਚ ਆਯੋਜਤ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੇ ਫਰਵਰੀ ਮਹੀਨੇ ਤੱਕ ਖਜ਼ਾਨੇ ਵਿੱਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਮਹੀਨੇ ਦੀ ਆਮਦਨ ਇਸ ਵਿੱਚ ਹਾਲੇ ਜੁੜਨੀ ਹੈ। ਵਿੱਤੀ ਸਾਲ 2022-23 ਵਿੱਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2021-22 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ।
ਜਿੰਪਾ ਨੇ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਓਸੀ ਦੇ ਸ਼ਰਤ ਹਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ਤੇ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ’ਤੇ ਦਰਜ ਕਰਵਾ ਸਕਦੇ ਹਨ।