ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਹੱਤਿਆ ਦੀ ਸਾਜ਼ਿਸ਼ ਨਾਕਾਮ, 32 ਲੋਕ ਗ੍ਰਿਫਤਾਰ
ਕਰਾਕਸ: ਵੈਨੇਜ਼ੁਏਲਾ ਦੀ ਪੁਲਿਸ ਅਤੇ ਹੋਰ ਏਜੰਸੀਆਂ ਨੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਹੱਤਿਆ ਦੀ ਸਾਜ਼ਿਸ਼ ਵਿੱਚ 32 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ 32 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਆਮ ਨਾਗਰਿਕ ਅਤੇ ਫੌਜੀ ਦੋਵੇਂ ਸ਼ਾਮਲ ਹਨ। ਮਾਦੁਰੋ ਦੇ ਅਟਾਰਨੀ ਜਨਰਲ ਤਾਰੇਕ ਵਿਲੀਅਮ ਸਾਬ ਨੇ ਕਿਹਾ ਹੈ ਕਿ […]
By : Editor (BS)
ਕਰਾਕਸ: ਵੈਨੇਜ਼ੁਏਲਾ ਦੀ ਪੁਲਿਸ ਅਤੇ ਹੋਰ ਏਜੰਸੀਆਂ ਨੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਹੱਤਿਆ ਦੀ ਸਾਜ਼ਿਸ਼ ਵਿੱਚ 32 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ 32 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਆਮ ਨਾਗਰਿਕ ਅਤੇ ਫੌਜੀ ਦੋਵੇਂ ਸ਼ਾਮਲ ਹਨ। ਮਾਦੁਰੋ ਦੇ ਅਟਾਰਨੀ ਜਨਰਲ ਤਾਰੇਕ ਵਿਲੀਅਮ ਸਾਬ ਨੇ ਕਿਹਾ ਹੈ ਕਿ ਇਹ ਗ੍ਰਿਫਤਾਰੀਆਂ ਇਕ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।
ਸਾਰਿਆਂ ਨੇ ਯੋਜਨਾਵਾਂ ਦੀ ਜਾਣਕਾਰੀ ਲੈਣ ਅਤੇ ਕਈ ਅਹਿਮ ਖੁਲਾਸੇ ਕੀਤੇ ਹਨ। ਸਾਬ ਨੇ ਕਿਹਾ ਕਿ ਸਾਜ਼ਿਸ਼ ਦੇ ਸਬੰਧ ਵਿੱਚ ਮਨੁੱਖੀ ਅਧਿਕਾਰ ਕਾਰਕੁਨਾਂ, ਪੱਤਰਕਾਰਾਂ ਅਤੇ ਜਲਾਵਤਨ ਸੈਨਿਕਾਂ ਸਮੇਤ 11 ਹੋਰ ਲੋਕਾਂ ਲਈ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਹਨ, ਜਿਸ ਨੇ ਰੱਖਿਆ ਮੰਤਰੀ ਵਲਾਦੀਮੀਰ ਪੈਡਰੀਨੋ ਨੂੰ ਵੀ ਨਿਸ਼ਾਨਾ ਬਣਾਇਆ ਸੀ।
ਰਾਸ਼ਟਰਪਤੀ ਮਾਦੁਰੋ ਨੇ ਆਪਣੇ ਟੈਲੀਵਿਜ਼ਨ ਪ੍ਰੋਗਰਾਮ 'ਚ ਕਿਹਾ ਕਿ ਅੱਤਵਾਦ, ਸਾਜ਼ਿਸ਼ ਅਤੇ ਦੇਸ਼ਧ੍ਰੋਹ ਲਈ ਉਸ ਦੇ ਖਿਲਾਫ ਵੱਧ ਤੋਂ ਵੱਧ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਰੱਖਿਆ ਮੰਤਰੀ ਵਲਾਦੀਮੀਰ ਪੈਡਰੀਨੋ ਨੇ 15 ਜਨਵਰੀ ਨੂੰ ਇਸ ਦੀ ਨਿੰਦਾ ਕੀਤੀ ਸੀ ਅਤੇ ਕਿਹਾ ਸੀ ਕਿ ਇਹ ਉਨ੍ਹਾਂ ਦੇ ਖਿਲਾਫ ਸਾਜ਼ਿਸ਼ ਹੈ। ਪੈਡਰੀਨੋ ਨੇ ਕਿਹਾ ਕਿ ਕਥਿਤ ਸਾਜ਼ਿਸ਼ ਦੇ ਵੇਰਵਿਆਂ ਦਾ ਪਰਦਾਫਾਸ਼ ਕਰਨ ਲਈ ਪਿਛਲੇ ਸਾਲ ਸ਼ੁਰੂ ਕੀਤੇ ਗਏ ਇੱਕ ਆਪ੍ਰੇਸ਼ਨ ਨੂੰ ਗੁਪਤ ਰੱਖਿਆ ਗਿਆ ਸੀ ਕਿਉਂਕਿ ਇਹ ਮਾਦੁਰੋ ਅਤੇ ਅਮਰੀਕਾ ਵਿਚਕਾਰ ਗੱਲਬਾਤ ਨਾਲ ਮੇਲ ਖਾਂਦਾ ਸੀ ਜਿਸ ਦੇ ਨਤੀਜੇ ਵਜੋਂ ਕੈਦੀਆਂ ਦੀ ਅਦਲਾ-ਬਦਲੀ ਹੋਈ ਸੀ।
ਐਲਗੋਮਾ ਯੂਨੀਵਰਸਿਟੀ ਬਰੈਂਪਟਨ ਨੇ ਵਿਦਿਆਰਥੀਆਂ ਨੂੰ ਰੋਸ ਵਿਖਾਵਾ ਬੰਦ ਕਰਨ ਲਈ ਕਿਹਾ
ਟਰਾਂਟੋ 22 ਜਨਵਰੀ (ਹਮਦਰਦ ਬਿਊਰੋ):-ਐਲਗੋਮਾ ਯੂਨੀਵਰਸਿਟੀ ਬਰੈਂਪਟਨ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਚ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਖਤਮ ਕਰਨ ਲਈ ਆਖਿਆ ਹੈ ਕਿਉਂਕਿ ਜੋ ਪ੍ਰੋਟੈਸਟ ਕਰ ਰਹੇ ਹਨ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਵਿਰੁੱਧ ਮਾਰ ਧਾੜ ਦਾ ਖਤਰਾ ਧਮਕੀਆਂ ਕਰਕੇ ਲੱਗ ਰਿਹਾ ਹੈ। ਹਮਦਰਦ ਨੂੰ ਭੇਜੇ ਇਕ ਬਿਆਨ ਵਿਚ ਯੂਨੀਵਰਸਿਟੀ ਨੇ ਦੋਸ਼ ਲਾਇਆ ਹੈ ਕਿ ਜੋ ਰੋਸ ਵਿਖਾਵਾ ਕਰ ਰਹੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਉਨ੍ਹਾਂ ਦੀ ਅਗਵਾਈ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਕਰ ਰਹੀ ਹੈ ਤੇ ਇਹ ਜਥੇਬੰਦੀ ਅਜਿਹੇ ਪ੍ਰੋਟੈਸਟ ਹੋਰ ਕਾਲਜਾ ਤੇ ਯੂਨੀਵਰਸਿਟੀਆਂ ਵਿਚ ਵੀ ਕੀਤੇ ਹਨ।
ਪ੍ਰੈਸ ਨੋਟ ਮੁਤਾਬਿਕ ਯੂਨੀਵਰਸਿਟੀ ਅਤੇ ਪੀਲ ਪੁਲੀਸ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਮੁਜ਼ਾਹਰਾਕਾਰੀ ਇਹ ਧਮਕੀਆਂ ਦੇ ਰਹੇ ਕਿ ਵਿਦਿਆਰਥੀਆਂ ਤੇ ਹਮਲੇ ਕਰਨਗੇ। ਅਜਿਹਾ ਹੀ ਇਕ ਝਗੜਾ ਬੀਤੇ ਦਿਨੀਂ ਮੂਵੀ ਨਾਈਟ ਦੇ ਪਿਛੋਂ ਕੀਤਾ ਗਿਆ।ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਲਈ ਵਿਦਿਆਰਥੀਆਂ, ਸਟਾਫ ਤੇ ਫੈਕਇਲਟੀ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੱਖ ਤਰਜੀਹ ਹੈ। ਕੈਨੇਡਾ ਵਿਚ ਕਿਸੇ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਦੂਸਰਿਆਂ ਨੂੰ ਡਰਾਵਾ ਦੇਵੇ ਤੇ ਯੂਨੀਵਰਸਿਟੀ ਨੇ ਸਪੱਸ਼ਟ ਕਿਹਾ ਕਿ ਉਹ ਇਹ ਗੱਲ ਸ਼ਹਿਨ ਨਹੀਂ ਕਰਨਗੇ ਜੋ ਵਿਦਿਆਰਥੀਆਂ ਨੂੰ ਡਰਾਵੇ।
3 ਜਨਵਰੀ ਤੋਂ ਲੈ ਕੇ ਹੁਣ ਤੱਕ ਮੁਜ਼ਾਹਰਾਕਾਰੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਇਹ ਵੀ ਲਾਲਚ ਦੇ ਰਹੇ ਕਿ ਜਿਹੜੇ ਵਿਦਿਆਰਥੀ ਉਨ੍ਹਾਂ ਨਾਲ ਜੁੜਨਗੇ ਉਨ੍ਹਾਂ ਨੂੰ ਚੰਗੇ ਗਰੇਡ ਦਿਵਾਉਣਗੇ ਅਜਿਹੀਆਂ ਗੱਲਾਂ ਕਰਕੇ ਉਨ੍ਹਾਂ ਨੇ ਕੁਝ ਕੁ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਵੀ ਲਿਆ ਹੈ।ਯੂਨੀਵਰਸਿਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਾ ਹੀ ਅੱਜ ਤੱਕ ਕਿਸੇ ਵੀ ਵਿਦਿਆਰਥੀ ਦੇ ਗਰੇਡ ਬਦਲੇ ਹਨ ਤੇ ਨਾ ਹੀ ਬਦਲੇ ਜਾਣਗੇ। ਵਿਦਿਆਰਥੀਆਂ ਨੂ ਫੇਲ੍ਹ ਕਰਨ ਦੇ ਦੋਸ਼ਾਂ ਨੂੰ ਯੂਨੀਵਰਸਿਟੀ ਨੇ ਝੂਠ ਦਾ ਪਲੰਦਾ ਦੱਸਦੇ ਹੋਏ ਕਿਹਾ ਕਿ 2023-2024 ਦੇ ਸ਼ੈਸ਼ਨ ਦੌਰਾਨ ਵਿਦੇਸ਼ਾਂ ਤੋਂ ਪੜ੍ਹਨ ਤੇ ਲੋਕਲ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਲੈਕਚਰ ਕੋਸਰਾਂ ਵਿਚ ਲੱਗਭਗ ਇਕੋ ਜਿਹੀ ਗਿਣਤੀ ਨਾਲ ਪਾਸ ਹੋਏ ਹਨ ਜਿਵੇਂ ਕਿ 93% ਕੈਨੇਡੀਅਨ ਅਤੇ 92% ਇੰਟਰਨੈਸ਼ਨਲ ਵਿਦਿਆਰਥੀ ਪਾਸ ਹੋਏ ਹਨ।