ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼, ਅਮਰੀਕਾ ਨੇ ਭਾਰਤ 'ਤੇ ਲਾਇਆ ਇਲਜ਼ਾਮ
ਨਿਊਯਾਰਕ: ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਨੂੰ ਅਮਰੀਕਾ ਨੇ ਨਾਕਾਮ ਕਰ ਦਿੱਤਾ ਸੀ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਮੁਤਾਬਕ ਅਮਰੀਕੀ ਸਰਕਾਰ ਨੇ ਭਾਰਤ 'ਤੇ ਇਸ ਸਾਜ਼ਿਸ਼ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਭਾਰਤ ਨੂੰ ਚੇਤਾਵਨੀ ਵੀ ਜਾਰੀ ਕੀਤੀ ਹੈ। ਹਾਲਾਂਕਿ ਰਿਪੋਰਟ 'ਚ ਇਹ ਸਪੱਸ਼ਟ ਨਹੀਂ ਹੈ ਕਿ ਇਹ ਘਟਨਾ ਕਦੋਂ ਵਾਪਰੀ। ਮਾਮਲੇ […]
By : Editor (BS)
ਨਿਊਯਾਰਕ: ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਨੂੰ ਅਮਰੀਕਾ ਨੇ ਨਾਕਾਮ ਕਰ ਦਿੱਤਾ ਸੀ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਮੁਤਾਬਕ ਅਮਰੀਕੀ ਸਰਕਾਰ ਨੇ ਭਾਰਤ 'ਤੇ ਇਸ ਸਾਜ਼ਿਸ਼ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਭਾਰਤ ਨੂੰ ਚੇਤਾਵਨੀ ਵੀ ਜਾਰੀ ਕੀਤੀ ਹੈ। ਹਾਲਾਂਕਿ ਰਿਪੋਰਟ 'ਚ ਇਹ ਸਪੱਸ਼ਟ ਨਹੀਂ ਹੈ ਕਿ ਇਹ ਘਟਨਾ ਕਦੋਂ ਵਾਪਰੀ।
ਮਾਮਲੇ ਨਾਲ ਜੁੜੇ ਅਧਿਕਾਰੀਆਂ ਨੇ ਫਾਈਨੈਂਸ਼ੀਅਲ ਟਾਈਮਜ਼ ਨੂੰ ਦੱਸਿਆ ਕਿ ਅਮਰੀਕੀ ਅਧਿਕਾਰੀਆਂ ਨੇ ਅਮਰੀਕੀ ਧਰਤੀ 'ਤੇ ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਕਥਿਤ ਤੌਰ 'ਤੇ ਇਹ ਸਾਜ਼ਿਸ਼ ਭਾਰਤ ਵੱਲੋਂ ਰਚੀ ਜਾ ਰਹੀ ਸੀ ਅਤੇ ਇਸ ਰਾਹੀਂ ਪੰਨੂੰ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ।
ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਕਥਿਤ ਦੋਸ਼ੀ ਖ਼ਿਲਾਫ਼ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਸੀਲਬੰਦ ਕੇਸ ਦਾਇਰ ਕੀਤਾ ਗਿਆ ਹੈ। ਪਰ ਦੋਸ਼ੀ ਕੌਣ ਹੈ ਅਤੇ ਕੀ ਇਲਜ਼ਾਮ ਹਨ ਇਹ ਤਾਂ ਲਿਫਾਫਾ ਖੁੱਲ੍ਹਣ ਤੋਂ ਹੀ ਪਤਾ ਲੱਗੇਗਾ।
ਫਾਈਨੈਂਸ਼ੀਅਲ ਟਾਈਮਜ਼ ਮੁਤਾਬਕ ਅਮਰੀਕਾ ਨੇ ਭਾਰਤ ਨੂੰ ਡਿਪਲੋਮੈਟਿਕ ਚੇਤਾਵਨੀ ਦਿੱਤੀ ਸੀ। ਇਸ ਤੋਂ ਇਲਾਵਾ ਇਸ ਮਾਮਲੇ ਦੇ ਇੱਕ ਕਥਿਤ ਦੋਸ਼ੀ ਖ਼ਿਲਾਫ਼ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਸੀਲਬੰਦ ਕੇਸ ਦਾਇਰ ਕੀਤਾ ਗਿਆ ਹੈ।
ਅਮਰੀਕੀ ਨਿਆਂ ਵਿਭਾਗ ਇਸ ਸਮੇਂ ਬਹਿਸ ਕਰ ਰਿਹਾ ਹੈ ਕਿ ਕੀ ਇਸ ਸੀਲਬੰਦ ਕੇਸ ਨੂੰ ਹੁਣ ਖੋਲ੍ਹਿਆ ਜਾਣਾ ਚਾਹੀਦਾ ਹੈ ਅਤੇ ਦੋਸ਼ਾਂ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ ਜਾਂ ਅੱਤਵਾਦੀ ਨਿੱਝਰ ਦੇ ਕਤਲ ਦੀ ਜਾਂਚ ਪੂਰੀ ਹੋਣ ਤੋਂ ਬਾਅਦ ?
ਦਰਅਸਲ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ 'ਚ ਜੂਨ ਮਹੀਨੇ ਮੌਤ ਹੋ ਗਈ ਸੀ। ਕੈਨੇਡਾ ਨੇ ਭਾਰਤ 'ਤੇ ਉਸ ਦੇ ਕਤਲ ਦਾ ਦੋਸ਼ ਲਾਇਆ ਹੈ। ਭਾਰਤ ਨੇ ਇਸ ਦੋਸ਼ ਨੂੰ ਖਾਰਜ ਕਰ ਦਿੱਤਾ ਸੀ।