ਅਮਰੀਕਾ ’ਚ ਕੋਰੋਨਾ ਨੇ ਮੁੜ ਦਿੱਤੀ ਦਸਤਕ
ਵਾਸ਼ਿੰਗਟਨ, 3 ਸਤੰਬਰ (ਰਾਜ ਗੋਗਨਾ) : 2020 ’ਚ ਦੁਨੀਆ ਭਰ ਵਿੱਚ ਕਹਿਰ ਮਚਾਉਣ ਵਾਲੇ ਕੋਰੋਨਾ ਨੇ ਅਮਰੀਕਾ ਵਿੱਚ ਮੁੜ ਦਸਤਕ ਦੇ ਦਿੱਤੀ ਹੈ। ਜਿਵੇਂ-ਜਿਵੇਂ ਗਰਮੀਆਂ ਖ਼ਤਮ ਹੋ ਰਹੀਆਂ ਹਨ, ਮਹਾਂਮਾਰੀ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਕਈ ਕਾਰਨ ਕਈ ਥਾਵਾਂ ’ਤੇ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।ਇਕ ਹਫ਼ਤੇ […]
By : Editor (BS)
ਵਾਸ਼ਿੰਗਟਨ, 3 ਸਤੰਬਰ (ਰਾਜ ਗੋਗਨਾ) : 2020 ’ਚ ਦੁਨੀਆ ਭਰ ਵਿੱਚ ਕਹਿਰ ਮਚਾਉਣ ਵਾਲੇ ਕੋਰੋਨਾ ਨੇ ਅਮਰੀਕਾ ਵਿੱਚ ਮੁੜ ਦਸਤਕ ਦੇ ਦਿੱਤੀ ਹੈ। ਜਿਵੇਂ-ਜਿਵੇਂ ਗਰਮੀਆਂ ਖ਼ਤਮ ਹੋ ਰਹੀਆਂ ਹਨ, ਮਹਾਂਮਾਰੀ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਕਈ ਕਾਰਨ ਕਈ ਥਾਵਾਂ ’ਤੇ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਕ ਹਫ਼ਤੇ ਵਿੱਚ ਹਸਪਤਾਲ ’ਚ ਦਾਖਲ ਮਰੀਜ਼ਾਂ ਦੀ ਗਿਣਤੀ ’ਚ 19 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਦੋਂ ਕਿ ਕੋਰੋਨਾ ਕਾਰਨ ਮਾਮਲਿਆਂ ਦੀ ਗਿਣਤੀ 21 ਫੀਸਦੀ ਵਧੀ ਹੈ। ਅੰਕੜਿਆਂ ਮੁਤਾਬਕ ਇਕ ਹਫ਼ਤੇ ’ਚ 10 ਹਜ਼ਾਰ ਲੋਕ ਕੋਰੋਨਾ ਦੇ ਕਾਰਨ ਹਸਪਤਾਲ ’ਚ ਦਾਖਲ ਹੋਏ ਹਨ।
ਯੂ.ਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦੀ ਡਾਇਰੈਕਟਰ ਮੈਂਡੀ ਕੋਹੇਨ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਕੋਰੋਨਾ ਵੈਕਸੀਨ ਨਹੀਂ ਲਈ ਹੈ, ਉਨ੍ਹਾਂ ਲਈ ਇਹ ਮਹਾਂਮਾਰੀ ਖ਼ਤਰਨਾਕ ਸਾਬਤ ਹੋ ਸਕਦੀ ਹੈ। ਕੋਰੋਨਾ ਉਨ੍ਹਾਂ ਲੋਕਾਂ ਲਈ ਵੀ ਖ਼ਤਰਨਾਕ ਸਾਬਤ ਹੋ ਸਕਦਾ ਹੈ, ਜਿਹੜੇ ਪਹਿਲਾਂ ਇਸ ਬਿਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਚ ਗਏ। ਇਸ ਤੋਂ ਇਲਾਵਾ ਜੋ ਬਜ਼ੁਰਗ ਹਨ ਜਾਂ ਹੋਰ ਬਿਮਾਰੀਆਂ ਤੋਂ ਵੀ ਪੀੜ੍ਹਤ ਨੇ, ਉਨ੍ਹਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।