ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨੇ 3 ਜਣਿਆਂ ਨੂੰ ਨਾਜਾਇਜ਼ ਹਥਿਆਰਾਂ ਸਣੇ ਕੀਤਾ ਕਾਬੂ
ਬਠਿੰਡਾ, 22 ਨਵੰਬਰ, ਨਿਰਮਲ : ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੰਗਲਵਾਰ ਨੂੰ ਨਾਜਾਇਜ਼ ਹਥਿਆਰਾਂ ਸਣੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਤੋਂ ਵੱਖ-ਵੱਖ ਤਰ੍ਹਾਂ ਦੇ 9 ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਗਏ ਹਨ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਢਲੀ ਜਾਂਚ ’ਚ ਸਾਹਮਣੇ ਆਇਆ […]
By : Editor Editor
ਬਠਿੰਡਾ, 22 ਨਵੰਬਰ, ਨਿਰਮਲ : ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੰਗਲਵਾਰ ਨੂੰ ਨਾਜਾਇਜ਼ ਹਥਿਆਰਾਂ ਸਣੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਤੋਂ ਵੱਖ-ਵੱਖ ਤਰ੍ਹਾਂ ਦੇ 9 ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਗਏ ਹਨ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਉਹ ਕਿਸੇ ਧਾਰਮਿਕ ਨੇਤਾ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ’ਚ ਸਨ। ਉਹ ਸੰਗਰੂਰ ਜੇਲ੍ਹ ’ਚ ਬੰਦ ਗੈਂਗਸਟਰ ਕੁਲਵਿੰਦਰ ਸਿੰਘ ਉਰਫ਼ ਕਿੰਦਾ ਖਾਨਪੁਰੀਆ, ਹਰਚਰਨ ਸਿੰਘ ਦਿੱਲੀ ਤੇ ਸੁਲਤਾਨ ਸਿੰਘ ਅੰਮ੍ਰਿਤਸਰ ਦੇ ਸੰਪਰਕ ’ਚ ਸਨ।
ਕਾਊਂਟਰ ਇੰਟੈਲੀਜੈਂਸ ਦੀ ਟੀਮ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਠਿੰਡਾ ਦਾ ਪਿੰਡ ਡਿੱਖ ਨਿਵਾਸੀ ਰਾਜਭੁਪਿੰਦਰ ਸਿੰਘ ਉਰਫ਼ ਭਿੰਦਾ, ਫ਼ਿਰੋਜ਼ਪੁਰ ਜ਼ਿਲ੍ਹੇ ਦਾ ਗੁਰੂ ਹਰਸਹਾਏ ਨਿਵਾਸੀ ਰਮਨ ਕੁਮਾਰ ਉਰਫ਼ ਰਮਨੀ ਤੇ ਫ਼ਰੀਦਕੋਟ ਦੇ ਢਿੱਲਵਾਂ ਨਿਵਾਸੀ ਜਗਜੀਤ ਸਿੰਘ ਉਰਫ਼ ਟੈਣਾ ਇਕ ਚੋਰੀ ਦੀ ਆਲਟੋ ਕਾਰ ’ਚ ਸਵਾਰ ਹੋ ਕੇ ਗੋਬਿੰਦਪੁਰਾ ਹੁੰਦੇ ਹੋਏ ਬਠਿੰਡਾ ਵੱਲ ਆ ਰਹੇ ਹਨ।
ਇਸ ’ਤੇ ਕਾਊਂਟਰ ਇੰਟੈਲੀਜੈਂਸ ਦੇ ਪਿੰਡ ਗੋਬਿੰਦਪੁਰਾ ਨਹਿਰ ਦੀ ਪਟੜੀ ਕੋਲ ਨਾਕਾਬੰਦੀ ਕੀਤੀ। ਇਸੇ ਦੌਰਾਨ ਉਨ੍ਹਾਂ ਨੂੰ ਚਿੱਟੇ ਰੰਗ ਦੀ ਆਲਟੋ ਆਉਂਦੀ ਦਿਸੀ। ਪੁਲਿਸ ਨੇ ਉਸ ਨੂੰ ਰੋਕਿਆ ਤੇ ਜਾਂਚ ਕੀਤੀ, ਜਿਸ ’ਚ ਨੌਂ ਪਿਸਤੌਲਾਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਤਿੰਨਾਂ ਨੂੰ ਹਿਰਾਸਤ ’ਚ ਲਿਆ ਤੇ ਪੁੱਛਗਿੱਛ ਕੀਤੀ। ਤਿੰਨੋਂ ਕਿਸੇ ਧਾਰਮਿਕ ਨੇਤਾ ਦੀ ਹੱਤਿਆ ਦੀ ਤਿਆਰੀ ’ਚ ਸਨ। ਪੁਲਿਸ ਨੇ ਚੋਰੀ ਦੀ ਕਾਰ ਤੇ ਨਾਜਾਇਜ਼ ਹਥਿਆਰਾਂ ਸਮੇਤ ਫੜੇ ਗਏ ਤਿੰਨਾਂ ਮੁਲਜ਼ਮਾਂ ਤੇ ਸੰਗਰੂਰ ਜੇਲ੍ਹ ’ਚ ਬੰਦ ਬਾਕੀ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟ ’ਚ ਚੋਰੀ ਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਇਹ ਹਥਿਆਰ ਯੂਪੀ ਜਾਂ ਐਮਪੀ ਤੋਂ ਖਰੀਦੇ ਹਨ।