Begin typing your search above and press return to search.

ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਗੁਰਦਾਸਪੁਰ, 18 ਮਾਰਚ, ਨਿਰਮਲ : ਗੁਰਦਾਸਪੁਰ ਦੇ ਪਿੰਡ ਬਲੱਗਣ ਦੇ ਰਹਿਣ ਵਾਲੇ ਆਰਮੀ ਜਵਾਨ ਲਾਇੰਸ ਹੌਲਦਾਰ ਹਰਦੀਪ ਸਿੰਘ ਦੀ ਮੌਤ ਹੋ ਗਈ। ਜੋ ਕਿ 2009 ਵਿਚ ਆਰਮੀ ਵਿਚ ਭਰਤੀ ਹੋਇਆ ਸੀ ਅਤੇ ਇਸ ਸਮੇਂ ਦਿੱਲੀ ਵਿਚ ਤੈਨਾਤ ਅਪਣੇ ਕਮਾਂਡਰ ਦੀ ਗੱਡੀ ਚਲਾਉਂਦਾ ਸੀ।ਜੋ 9 ਫਰਵਰੀ ਨੂੰ ਅਪਣੇ ਪਿੰਡ ਬਲੱਗਣ ਛੁੱਟੀ ’ਤੇ ਆਇਆ ਸੀ। ਜੋ ਕਿ […]

ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
X

Editor EditorBy : Editor Editor

  |  18 March 2024 7:28 AM IST

  • whatsapp
  • Telegram


ਗੁਰਦਾਸਪੁਰ, 18 ਮਾਰਚ, ਨਿਰਮਲ : ਗੁਰਦਾਸਪੁਰ ਦੇ ਪਿੰਡ ਬਲੱਗਣ ਦੇ ਰਹਿਣ ਵਾਲੇ ਆਰਮੀ ਜਵਾਨ ਲਾਇੰਸ ਹੌਲਦਾਰ ਹਰਦੀਪ ਸਿੰਘ ਦੀ ਮੌਤ ਹੋ ਗਈ। ਜੋ ਕਿ 2009 ਵਿਚ ਆਰਮੀ ਵਿਚ ਭਰਤੀ ਹੋਇਆ ਸੀ ਅਤੇ ਇਸ ਸਮੇਂ ਦਿੱਲੀ ਵਿਚ ਤੈਨਾਤ ਅਪਣੇ ਕਮਾਂਡਰ ਦੀ ਗੱਡੀ ਚਲਾਉਂਦਾ ਸੀ।ਜੋ 9 ਫਰਵਰੀ ਨੂੰ ਅਪਣੇ ਪਿੰਡ ਬਲੱਗਣ ਛੁੱਟੀ ’ਤੇ ਆਇਆ ਸੀ। ਜੋ ਕਿ 25 ਫਰਵਰੀ ਦੀ ਸਵੇਰ ਨੂੰ ਫਤਿਹਗੜ੍ਹ ਸਾਹਿਬ ਵਿਚ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ।


ਜਿਸ ਨੂੰ ਇਲਾਜ ਲਈ ਚੰਡੀਗੜ੍ਹ ਪੰਚਕੂਲਾ ਦੇ ਆਰਮੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਮੌਤ ਹੋ ਗਈ ਅਤੇ ਬੀਤੇ ਦਿਨ ਸਰਕਾਰੀ ਸਨਮਾਨਾਂ ਦੇ ਨਾਲ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਇਸ ਮੌਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਜਵਾਨ ਅਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ।
ਸ਼ਹੀਦ ਜਵਾਨ ਲਾਇੰਸ ਹੌਲਦਾਰ ਹਰਦੀਪ ਸਿੰਘ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ 9 ਫਰਵਰੀ ਨੂੰ ਛੁੱਟੀ ’ਤੇ ਆਇਆ ਸੀ ਅਤੇ 24 ਫਰਵਰੀ ਨੂੰ ਅਪਣੀ ਮਾਸੀ ਦੇ ਬੇਟਿਆਂ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਚ ਮੱਥਾ ਟੇਕਣ ਲਈ ਗਿਆ ਸੀ। ਸ੍ਰੀ ਆਨੰਦਪੁਰ ਸਾਹਿਬ ਵਿਚ ਮੱਥਾ ਟੇਕਣ ਤੋਂ ਬਾਅਦ ਉਹ 25 ਫਰਵਰੀ ਦੀ ਸਵੇਰ ਨੂੰ ਸਰਹਿੰਦ ਮੱਥਾ ਟੇਕਣ ਲਈ ਜਾ ਰਹੇ ਸੀ ਜਦ ਉਨ੍ਹਾਂ ਦੀ ਗੱਡੀ ਫਤਿਹਗੜ੍ਹ ਸਾਹਿਬ ਦੇ ਕੋਲ ਪੁੱਜੀ ਤਾਂ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਟਰੱਕ ਦੇ ਨਾਲ ਟਕਰਾ ਗਈ।
ਜਿਸ ਵਿਚ ਸਵਾਰ ਉਸ ਦਾ ਭਰਾ ਅਤੇ ਉਸ ਦੇ 2 ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਭਰਾ ਹੌਲਦਾਰ ਹਰਦੀਪ ਸਿੰਘ ਨੂੰ ਇਲਾਜ ਲਈ ਪੰਚਕੂਲਾ ਦੇ ਆਰਮੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਸ ਦਾ ਇਲਾਜ ਕੀਤਾ ਜਾ ਰਿਹਾ ਸੀ ਕਿ ਅਚਾਨਕ 16 ਮਾਰਚ ਨੂੰ ਉਸ ਦੀ ਸਿਹਤ ਵਿਗੜ ਗਈ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। 17 ਮਾਰਚ ਸ਼ਾਮ ਨੂੰ ਉਸ ਦਾ ਪਿੰਡ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ

ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਇਸੇ ਹਫਤੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 22 ਮਾਰਚ ਨੂੰ ਦੁਪਹਿਰ ਢਾਈ ਵਜੇ ਚੰਡੀਗੜ੍ਹ ਸਥਿਤ ਪਾਰਟੀ ਦ1ੇ ਹੈਡਕੁਆਰਟਰ ਵਿਚ ਹੋਵੇਗੀ।
ਇਸ ਮੀਟਿੰਗ ਵਿਚ ਪਾਰਟੀ ਦੁਆਰਾ ਆਉਣ ਵਾਲੀ ਲੋਕ ਸਭਾ ਚੋਣਾਂ ਨੂੰ ਲੈ ਕੇ ਅਪਣੀ ਰਣਨੀਤੀ ਬਣਾਈ ਜਾਵੇਗੀ। ਮੰਨਿਆ ਜਾ ਰਿਹਾ ਕਿ ਬੀਜੇਪੀ ਨਾਲ ਗਠਜੋੜ ਨੁੂੰ ਲੈ ਕੇ ਵੀ ਇਸ ਮੀਟਿੰਗ ਵਿਚ ਫੈਸਲਾ ਲਿਆ ਜਾ ਸਕਦਾ ਹੈ। ਨਾਲ ਹੀ ਉਮੀਦਵਾਰਾਂ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਹੋਵੇਗਾ।
ਹਾਲਾਂਕਿ ਅਜੇ ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ’ਤੇ ਨਿਕਲੇ ਹੋਏ ਹਨ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਅਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਮੀਟਿੰਗ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਅਪਣੀ ਪੋਸਟ ਵਿਚ ਲਿਖਿਆ ਕਿ ਮੀਟਿੰਗ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਹੋਵੇਗੀ। ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਰਣਨੀਤੀ ਨੂੰ ਵਿਸਤਾਰ ਨਾਲ ਆਖਰੀ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿਚ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਹੋਵੇਗੀ।

Next Story
ਤਾਜ਼ਾ ਖਬਰਾਂ
Share it