ਦਲਵੀਰ ਗੋਲਡੀ ਆਮ ਆਦਮੀ ਪਾਰਟੀ ’ਚ ਸ਼ਾਮਲ
ਚੰਡੀਗੜ੍ਹ, 1 ਮਈ, ਨਿਰਮਲ : ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੀਐਮ ਮਾਨ ਨੇ ‘ਆਪ’ ਪਾਰਟੀ ਵਿਚ ਸ਼ਾਮਲ ਕੀਤਾ। ਸੰਗਰੂਰ ਹਲਕੇ ਵਿੱਚ ਚੱਲ ਰਹੀ ਕਾਂਗਰਸ-ਆਪ ਦੀ ਲੜਾਈ ਵਿੱਚ ਅਹਿਮ ਮੋੜ ਬਣੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ‘ਆਪ’ ਨੇ ਪਾਰਟੀ ਵਿੱਚ ਸ਼ਾਮਲ ਕਰ ਲਿਆ। ਬੀਤੇ ਦਿਨ […]
By : Editor Editor
ਚੰਡੀਗੜ੍ਹ, 1 ਮਈ, ਨਿਰਮਲ : ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੀਐਮ ਮਾਨ ਨੇ ‘ਆਪ’ ਪਾਰਟੀ ਵਿਚ ਸ਼ਾਮਲ ਕੀਤਾ। ਸੰਗਰੂਰ ਹਲਕੇ ਵਿੱਚ ਚੱਲ ਰਹੀ ਕਾਂਗਰਸ-ਆਪ ਦੀ ਲੜਾਈ ਵਿੱਚ ਅਹਿਮ ਮੋੜ ਬਣੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ‘ਆਪ’ ਨੇ ਪਾਰਟੀ ਵਿੱਚ ਸ਼ਾਮਲ ਕਰ ਲਿਆ। ਬੀਤੇ ਦਿਨ ਹੀ ਦਲਵੀਰ ਗੋਲਡੀ ਨੇ ਕਾਂਗਰਸ ਅਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਦੱਸਦੇ ਚਲੀਏ ਕਿ ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਕਾਂਗਰਸ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੋਲਡੀ ਪਹਿਲਾਂ ਭਾਜਪਾ ’ਚ ਸ਼ਾਮਲ ਹੋਣ ਵਾਲੇ ਸੀ ਪਰ ਸੂਤਰਾਂ ਮੁਤਾਬਕ ਗੋਲਡੀ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਫੈਸਲਾ ਟਾਲ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ।
ਦੱਸ ਦੇਈਏ ਕਿ ਸਾਲ 2017 ’ਚ ਧੂਰੀ ਵਿਧਾਨ ਸਭਾ ਚੋਣਾਂ ’ਚ ਦਲਵੀਰ ਗੋਲਡੀ ‘ਆਪ’ ਦੇ ਜਸਵੀਰ ਸਿੰਘ ਜੱਸੀ ਨੂੰ 2838 ਵੋਟਾਂ ਦੇ ਫਰਕ ਨਾਲ ਹਰਾ ਕੇ ਧੂਰੀ ਤੋਂ ਵਿਧਾਇਕ ਬਣੇ ਸਨ। ਸਾਲ 2022 ’ਚ ਉਨ੍ਹਾਂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਚੋਣ ਲੜੀ ਪਰ ਚੋਣ ਹਾਰ ਗਏ। ਦੂਜੇ ਸਥਾਨ ’ਤੇ ਸੀ।
ਇਸ ਦੌਰਾਨ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਗੋਲਡੀ ਦੇ ਘਰ ਪਹੁੰਚ ਕੇ ਉਸ ਨੂੰ ਮਨਾ ਲਿਆ ਪਰ ਗੋਲਡੀ ਨੇ ਫਿਰ ਪਾਰਟੀ ਤੋਂ ਨਾਰਾਜ਼ ਹੋ ਕੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ।
ਦਲਵੀਰ ਗੋਲਡੀ ਸੰਗਰੂਰ ਸੀਟ ਤੋਂ ਮਜ਼ਬੂਤ ਦਾਅਵੇਦਾਰ ਸਨ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਪਾਰਟੀ ਦੀ ਚੋਣ ਮੁਹਿੰਮ ਵਿੱਚ ਲੱਗੇ ਹੋਏ ਸਨ, ਪਰ ਜਿਵੇਂ ਹੀ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਟਿਕਟ ਦਿੱਤੀ ਤਾਂ ਗੋਲਡੀ ਪਾਰਟੀ ਤੋਂ ਨਿਰਾਸ਼ ਹੋ ਗਿਆ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਉਸ ਨੂੰ ਮਨਾਉਣ ਲਈ ਅਤੇ ਹੋਰ ਆਗੂ ਉਸ ਕੋਲ ਪਹੁੰਚੇ ਤੇ ਖਹਿਰਾ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਤਾਂ ਗੋਲਡੀ ਨੇ ਹਾਮੀ ਭਰ ਦਿੱਤੀ।
ਦਲਵੀਰ ਗੋਲਡੀ ਨੇ ਕੱਲ੍ਹ ਹੀ ਆਪਣਾ ਅਸਤੀਫਾ ਪਾਰਟੀ ਨੂੰ ਸੌਂਪ ਦਿੱਤਾ ਹੈ। ਇਸ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਗੜ੍ਹ ’ਚ ਕਾਂਗਰਸ ਅਤੇ ‘ਆਪ’ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ ਅਤੇ ਉਮੀਦਵਾਰ ਸੁਖਪਾਲ ਖਹਿਰਾ ਲਗਾਤਾਰ ਸੀਐਮ ਭਗਵੰਤ ਮਾਨ ’ਤੇ ਹਮਲੇ ਕਰ ਰਹੇ ਹਨ।
ਇਹ ਵੀ ਪੜ੍ਹੋ
ਖਪਤਕਾਰ ਅਦਾਲਤ ਨੇ ਜਲੰਧਰ ਦੀ ਸਭ ਤੋਂ ਵੱਡੀ ਪੀਮਸ ਮੈਡੀਕਲ ਐਂਡ ਐਜੂਕੇਸ਼ਨਲ ਚੈਰੀਟੇਬਲ ਸੁਸਾਇਟੀ ਦੇ ਡਾਕਟਰ ਨੂੰ 4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਮਰੀਜ਼ ਦੇ ਵਕੀਲ ਨੇ ਅਦਾਲਤ ਵਿਚ ਸਾਬਤ ਕਰ ਦਿੱਤਾ ਹੈ ਕਿ ਡਾਕਟਰ ਮਰੀਜ਼ ਦੀ ਕਮਰ ਟਰਾਂਸਪਲਾਂਟ ਕਰਵਾਉਣ ’ਚ ਲਾਪਰਵਾਹੀ ਕਰ ਰਹੇ ਸਨ। ਜਿਸ ਕਾਰਨ ਮਹਿਲਾ ਮਰੀਜ਼ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਅਦਾਲਤ ਨੇ ਇਲਾਜ ਤੇ ਖਰਚ ਕੀਤੇ ਪੈਸਿਆਂ ਦੇ ਨਾਲ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ।
ਦੱਸ ਦਈਏ ਕਿ ਅਦਾਲਤ ਵਿਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ ਪੀਮਸ ਮੈਡੀਕਲ ਐਂਡ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ ਜਲੰਧਰ ਵਿਖੇ 32 ਸਾਲਾ ਔਰਤ ਵੱਲੋਂ ਕਮਰ ਦੀ ਸਰਜਰੀ ਸਹੀ ਢੰਗ ਨਾਲ ਨਹੀਂ ਕੀਤੀ ਗਈ। ਔਰਤ ਨੇ ਹਸਪਤਾਲ ਤੋਂ ਕੁੱਲ ਹਿਪ ਟ੍ਰਾਂਸਪਲਾਂਟ ਸਰਜਰੀ ਕਰਵਾਈ ਸੀ। ਪੀੜਤਾ ਦੇ ਵਕੀਲ ਨੇ ਅਦਾਲਤ ਵਿਚ ਸਾਬਤ ਕੀਤਾ ਕਿ ਪੀੜਤਾ ਦੇ ਪੈਰ ਦੇ ਇੱਕ ਅੰਗੂਠੇ ’ਚ ਨਸ ਦੱਬ ਜਾਣ ਕਾਰਣ ਕਾਰਨ ਕੰਮ ਕਰਨਾ ਬੰਦ ਕਰ ਦਿੱਤਾ ਹੈ। ਜਿਸ ਕਾਰਨ ਉਸ ਨੂੰ ਕਾਫੀ ਪ੍ਰੇਸ਼ਾਨੀ ਹੋਈ।
ਦੱਸਣਯੋਗ ਹੈ ਕਿ ਅਪ੍ਰੇਸ਼ਨ ਗਲਤ ਹੋਣ ਤੋਂ ਬਾਅਦ ਜਦੋਂ ਔਰਤ ਨੂੰ ਆਰਾਮ ਨਾ ਮਿਲਿਆ ਤਾਂ ਉਹ ਇਲਾਜ ਲਈ ਚੰਡੀਗੜ੍ਹ ਦੇ ਪੀ.ਜੀ.ਆਈ. ਗਈ। ਜਿੱਥੇ ਡਾਕਟਰਾਂ ਨੇ ਔਰਤ ਦੇ ਇਲਾਜ ਵਿਚ ਲਾਪਰਵਾਹੀ ਦੱਸੀ ਹੈ। ਹੈਡ ਠੀਕ ਨੈਪ ਦਾ ਫਿੱਟ ਨਹੀਂ ਕੀਤਾ ਗਿਆ ਤੇ ਨਾ ਹੀ ਕਮਰ ਸਹੀ ਜਗ੍ਹਾ ਤੇ ਫਿੱਟ ਕੀਤੀ ਗਈ ਹੈ।
ਜਿਸ ਕਾਰਨ ਔਰਤ ਨੂੰ ਕਈ ਦਿਨਾਂ ਤੱਕ ਮਾਨਸਿਕ ਅਤੇ ਸਰੀਰਕ ਤਕਲੀਫ ਝੱਲਣੀ ਪਈ। ਜਿਸ ਤੋਂ ਬਾਅਦ ਪੀੜਤ ਔਰਤ ਨੇ ਖਪਤਕਾਰ ਅਦਾਲਤ ਵਿਚ ਮਾਮਲੇ ਦੀ ਸ਼ਿਕਾਇਤ ਕੀਤੀ। ਸਬੂਤਾਂ ਨੂੰ ਦੇਖਦੇ ਹੋਏ ਅਦਾਲਤ ਨੇ ਉਕਤ ਸੰਸਥਾ ਤੇ 4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।
ਇਸਤੋਂ ਇਲਾਵਾ ਸੰਸਥਾ ਨੇ ਅਦਾਲਤੀ ਹੁਕਮਾਂ ਨੂੰ ਪੰਜਾਬ ਰਾਜ ਖਪਤਕਾਰ ਕਮਿਸ਼ਨ ਵਿੱਚ ਚੁਣੌਤੀ ਦਿੱਤੀ ਸੀ। ਪਰ ਉਥੋਂ ਉਕਤ ਪਟੀਸ਼ਨ ਰੱਦ ਕਰ ਦਿੱਤੀ ਗਈ। ਜਸਟਿਸ ਦਇਆ ਚੌਧਰੀ ਅਤੇ ਸਿਮਰਜੀਤ ਕੌਰ ਨੇ ਖਪਤਕਾਰ ਅਦਾਲਤ ਜਲੰਧਰ ਦੇ ਮਿਤੀ 11 ਮਾਰਚ, 2020 ਦੇ ਹੁਕਮਾਂ ਨੂੰ ਬਰਕਰਾਰ ਰੱਖਿਆ। ਇਸ ਦੇ ਨਾਲ ਹੀ ਜੇਕਰ ਸਮੇਂ ਤੇ ਭੁਗਤਾਨ ਨਹੀਂ ਕੀਤਾ ਜਾਂਦਾ ਹੈ ਤਾਂ ਜੁਰਮਾਨੇ ਦੀ ਰਕਮ ਤੇ ਵਿਆਜ ਵੀ ਦੇਣਾ ਹੋਵੇਗਾ।