ਕੈਨੇਡਾ ’ਚ ਬੱਚਿਆਂ ਦੀ ਦਵਾਈ ਨਾਲ ਓਵਰਡੋਜ਼ ਦਾ ਖ਼ਤਰਾ
ਟੋਰਾਂਟੋ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬੱਚਿਆਂ ਦਾ ਬੁਖਾਰ ਉਤਾਰਨ ਅਤੇ ਦਰਦ ਤੋਂ ਰਾਹਤ ਲਈ ਵਰਤੀ ਜਾਣ ਵਾਲੀ ਦਵਾਈ ਕਾਰਨ ਓਵਰਡੋਜ਼ ਦਾ ਖਤਰੇ ਨੂੰ ਵੇਖਦਿਆਂ ਹੈਲਥ ਕੈਨੇਡਾ ਵੱਲੋਂ ਇਸ ਨੂੰ ਬਾਜ਼ਾਰ ਵਿਚੋਂ ਵਾਪਸ ਮੰਗਵਾਉਣ ਦੇ ਹੁਕਮ ਦਿਤੇ ਗਏ ਹਨ। ਦਵਾਈ ਦਾ ਨਾਂ ਪੀਡੀਐਟ੍ਰਿਕ ਅਸੀਟਾਮਿਨੋਫਿਨ ਓਰਲ ਸਲਿਊਸ਼ਨ ਦੱਸਿਆ ਜਾ ਰਿਹਾ ਹੈ ਜੋ ਟੇਵਾ ਕੈਨੇਡਾ ਲਿਮ. ਵੱਲੋਂ […]
By : Editor Editor
ਟੋਰਾਂਟੋ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬੱਚਿਆਂ ਦਾ ਬੁਖਾਰ ਉਤਾਰਨ ਅਤੇ ਦਰਦ ਤੋਂ ਰਾਹਤ ਲਈ ਵਰਤੀ ਜਾਣ ਵਾਲੀ ਦਵਾਈ ਕਾਰਨ ਓਵਰਡੋਜ਼ ਦਾ ਖਤਰੇ ਨੂੰ ਵੇਖਦਿਆਂ ਹੈਲਥ ਕੈਨੇਡਾ ਵੱਲੋਂ ਇਸ ਨੂੰ ਬਾਜ਼ਾਰ ਵਿਚੋਂ ਵਾਪਸ ਮੰਗਵਾਉਣ ਦੇ ਹੁਕਮ ਦਿਤੇ ਗਏ ਹਨ। ਦਵਾਈ ਦਾ ਨਾਂ ਪੀਡੀਐਟ੍ਰਿਕ ਅਸੀਟਾਮਿਨੋਫਿਨ ਓਰਲ ਸਲਿਊਸ਼ਨ ਦੱਸਿਆ ਜਾ ਰਿਹਾ ਹੈ ਜੋ ਟੇਵਾ ਕੈਨੇਡਾ ਲਿਮ. ਵੱਲੋਂ ਤਿਆਰ ਕੀਤੀ ਜਾਂਦੀ ਹੈ। ਇਹ ਦਵਾਈ 2 ਸਾਲ ਤੋਂ 11 ਸਾਲ ਤੱਕ ਦੇ ਬੱਚਿਆਂ ਦੇ ਇਲਾਜ ਵਾਸਤੇ ਡਾਕਟਰ ਦੀ ਪਰਚੀ ਤੋਂ ਬਗੈਰ ਵੇਚੀ ਜਾਂਦੀ ਹੈ ਪਰ ਹੁਣ ਮੰਨਿਆ ਜਾ ਰਿਹਾ ਹੈ ਕਿ ਇਸ ਵਿਚ ਅਸੀਟਾਮਿਨੋਫਿਨ ਦੀ ਮਤਰਾ 160 ਐਮ.ਜੀ ਪ੍ਰਤੀ 5 ਐਮ.ਐਲ. ਤੋਂ ਟੱਪ ਕੇ 185 ਐਮ.ਜੀ. ਪ੍ਰਤੀ 5 ਐਮ.ਐਲ. ਤੱਕ ਪੁੰਜ ਗਈ ਹੈ।
ਹੈਲਥ ਕੈਨੇਡਾ ਵੱਲੋਂ ਦਰਦ ਅਤੇ ਬੁਖਾਰ ਦੀ ਦਵਾਈ ਬਾਜ਼ਾਰ ’ਚੋਂ ਵਾਪਸ ਮੰਗਵਾਉਣ ਦੇ ਹੁਕਮ
ਹੈਲਥ ਕੈਨੇਡਾ ਨੇ ਕਿਹਾ ਕਿ ਬੱਚਿਆਂ ਨੂੰ ਇਹ ਸਾਲਟ ਐਨੀ ਭਾਰੀ ਮਾਤਰਾ ਵਿਚ ਨਹੀਂ ਦਿਤਾ ਜਾ ਸਕਦਾ। ਹੈਲਥ ਏਜੰਸੀ ਵੱਲੋਂ ਕੈਨੇਡਾ ਵਾਸੀਆਂ ਨੂੰ ਸੁਝਾਅ ਦਿਤਾ ਗਿਆ ਹੈ ਕਿ ਉਹ ਇਸ ਦਵਾਈ ਦੀ ਵਰਤੋਂ ਬੰਦ ਕਰ ਦੇਣ। ਦੱਸਿਆ ਜਾ ਰਿਹਾ ਹੈ ਕਿ ਅਸੀਟਾਮਿਨੋਫਿਨ ਦੀ ਓਵਰਡੋਜ਼ ਦੇ ਸਿੱਟੇ ਵਜੋਂ ਉਲਟੀਆਂ, ਭੁੱਖ ਨਾ ਲੱਗਣਾ ਅਤੇ ਪੇਟ ਦੇ ਉਪਰਲੇ ਹਿੱਸੇ ਵਿਚ ਦਰਦ ਵਰਗੀਆਂ ਅਲਾਮਤਾਂ ਨਜ਼ਰ ਆ ਜਾ ਸਕਦੀਆਂ ਹਨ। ਗੰਭੀਰ ਮਾਮਲਿਆਂ ਵਿਚ ਲਿਵਰ ਨੂੰ ਨੁਕਸਾਨ ਹੋ ਸਕਦਾ ਹੈ, ਇਹ ਕੰਮ ਕਰਨਾ ਬੰਦ ਕਰ ਸਕਦਾ ਹੈਅਤੇ ਬੱਚੇ ਦੀ ਮੌਤ ਵੀ ਹੋ ਸਕਦੀ ਹੈ।
ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ।
ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਕਮਿਸ਼ਨਰ ਨਗਰ ਨਿਗਮ ਜਲੰਧਰ, ਕਪੂਰਥਲਾ ਅਤੇ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ), ਜਲੰਧਰ ਅਤੇ ਕਪੂਰਥਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ, ਨਕੋਦਰ, ਆਦਮਪੁਰ, ਅਲਾਵਪੁਰ, ਭੋਗਪੁਰ, ਕਰਤਾਰਪੁਰ, ਨੂਰਮਹਿਲ, ਫਿਲੋਰ, ਗੋਰਾਇਆ, ਲੋਹੀਆ ਖਾਸ, ਮਹਿਤਪੁਰ, ਸ਼ਾਹਕੋਟ, ਬਿਲਗਾ, ਸੁਲਤਾਨਪੁਰ ਲੋਧੀ, ਭਲੁੱਥ, ਬੇਗੋਵਾਲ, ਨਡਾਲਾ ਅਤੇ ਢਿਲੱਵਾ ਦੇ ਕਾਰਜ ਸਾਧਕ ਅਫਸਰਾਂ ਪਾਸੋਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਇਸ ਰੀਵੀਊ ਮੀਟਿੰਗ ਵਿੱਚ ਮੈਂਬਰ ਆਫ ਪਾਰਲੀਮੈਂਟ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮੰਤਰੀ ਵੱਲੋਂ ਮੈਂਬਰਾਂ ਦੇ ਹਲਕਿਆਂ ਦੇ ਕਾਰਜਾਂ ਅਤੇ ਫੰਡਾਂ ਬਾਰੇ ਉਹਨਾਂ ਨਾਲ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ।