ਦਰਸ਼ਨ ਧਾਲੀਵਾਲ ਦੇ ਜਨਮ ਦਿਨ ’ਤੇ ਲੱਗੀਆਂ ਰੌਣਕਾਂ
ਪਟਿਆਲਾ : ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਪਿੰਡ ਰੱਖੜਾ ਸਥਿਤ ਰਿਹਾਇਸ਼ ’ਤੇ ਉਨ੍ਹਾਂ ਦੇ ਵੱਡੇ ਭਰਾ ਦਰਸ਼ਨ ਸਿੰਘ ਧਾਲੀਵਾਲ ਦਾ ਜਨਮ ਦਿਨ ਬਹੁਤ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਹੋਏ। ਪੀਐਮ ਮੋਦੀ ਦੇ ਕਰੀਬੀ ਦਰਸ਼ਨ ਸਿੰਘ ਧਾਲੀਵਾਲ ਅਮਰੀਕਾ ਤੋਂ ਵਿਸ਼ੇਸ਼ ਤੌਰ ’ਤੇ ਅਕਾਲੀ-ਭਾਜਪਾ […]
By : Makhan Shah
ਪਟਿਆਲਾ : ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਪਿੰਡ ਰੱਖੜਾ ਸਥਿਤ ਰਿਹਾਇਸ਼ ’ਤੇ ਉਨ੍ਹਾਂ ਦੇ ਵੱਡੇ ਭਰਾ ਦਰਸ਼ਨ ਸਿੰਘ ਧਾਲੀਵਾਲ ਦਾ ਜਨਮ ਦਿਨ ਬਹੁਤ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਹੋਏ। ਪੀਐਮ ਮੋਦੀ ਦੇ ਕਰੀਬੀ ਦਰਸ਼ਨ ਸਿੰਘ ਧਾਲੀਵਾਲ ਅਮਰੀਕਾ ਤੋਂ ਵਿਸ਼ੇਸ਼ ਤੌਰ ’ਤੇ ਅਕਾਲੀ-ਭਾਜਪਾ ਵਿਚਾਲੇ ਫਿਰ ਤੋਂ ਗਠਜੋੜ ਕਰਵਾਉਣ ਦੇ ਲਈ ਇੱਥੇ ਪੁੱਜੇ ਹੋਏ ਨੇ। ਢੀਂਡਸਾ ਦੀ ਪਾਰਟੀ ਦੇ ਅਕਾਲੀ ਦਲ ਵਿਚ ਹੋਏ ਰਲੇਵੇਂ ਤੋਂ ਪਹਿਲਾਂ ਇਹ ਪਹਿਲਾ ਪ੍ਰੋਗਰਾਮ ਸੀ ਜਦੋਂ ਦੋਵੇਂ ਪਾਰਟੀਆਂ ਦੇ ਆਗੂ ਇਕੱਠੇ ਦਿਖਾਈ ਦਿੱਤੇ।
ਅਮਰੀਕਾ ਦੇ ਪ੍ਰਸਿੱਧ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਦਰਸ਼ਨ ਸਿੰਘ ਧਾਲੀਵਾਲ ਦਾ 73ਵਾਂ ਜਨਮ ਦਿਨ ਪਿੰਡ ਰੱਖੜਾ ਸਥਿਤ ਧਾਲੀਵਾਲ ਹਾਊਸ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਵਿਸ਼ੇਸ਼ ਤੌਰ ’ਤੇ ਪੁੱਜੇ ਹੋਏ ਸਨ, ਜਿਨ੍ਹਾਂ ਨੇ ਧਾਲੀਵਾਲ ਸਾਬ੍ਹ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਇਹ ਪ੍ਰੋਗਰਾਮ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਪਿੰਡ ਰੱਖੜਾ ਵਿਖੇ ਸਥਿਤ ਰਿਹਾਇਸ਼ ’ਤੇ ਕੀਤਾ ਗਿਆ ਸੀ।
ਦਰਅਸਲ ਅਮਰੀਕਾ ਦੇ ਮਿਲਵਾਕੀ ਵਿਚ ਰਹਿਣ ਵਾਲੇ ਦਰਸ਼ਨ ਸਿੰਘ ਧਾਲੀਵਾਲ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਲਗਾਤਾਰ ਜੁਟੇ ਹੋਏ ਨੇ ਅਤੇ ਉਨ੍ਹਾਂ ਵੱਲੋਂ ਅਕਾਲੀ ਭਾਜਪਾ ਨੂੰ ਫਿਰ ਤੋਂ ਇਕਜੁੱਟ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਐ, ਜਿਸ ਦੇ ਚਲਦਿਆਂ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰ ਚੁੱਕੇ ਨੇ।
ਸੁਖਬੀਰ ਬਾਦਲ ਇਸ ਪ੍ਰੋਗਰਾਮ ਦੌਰਾਨ ਕਾਫ਼ੀ ਖ਼ੁਸ਼ ਦਿਖਾਈ ਦਿੱਤੇ, ਕਿਉਂਕਿ ਇਸ ਪ੍ਰੋਗਰਾਮ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਪਾਰਟੀ ਦਾ ਅਕਾਲੀ ਦਲ ਵਿਚ ਰਲੇਵਾਂ ਕਰ ਦਿੱਤਾ ਗਿਆ ਏ, ਜਿਸ ਨਾਲ ਯਕੀਨਨ ਤੌਰ ’ਤੇ ਅਕਾਲੀ ਦਲ ਨੂੰ ਪਹਿਲਾਂ ਨਾਲੋਂ ਹੋਰ ਮਜ਼ਬੂਤੀ ਮਿਲੇਗੀ।
ਦਰਸ਼ਨ ਸਿੰਘ ਧਾਲੀਵਾਲ ਦੇ ਜਨਮ ਦਿਨ ਦੀ ਪਾਰਟੀ ਮੌਕੇ ਉਨ੍ਹਾਂ ਦੇ ਛੋਟੇ ਭਰਾ ਸੁਰਜੀਤ ਸਿੰਘ ਰੱਖੜਾ ਸਾਬਕਾ ਅਕਾਲੀ ਮੰਤਰੀ ਅਤੇ ਚਰਨਜੀਤ ਸਿੰਘ ਧਾਲੀਵਾਲ ਨੇ ਆਪਣੇ ਵੱਡੇ ਭਰਾ ਦਾ ਮੂੰਹ ਮਿੱਠਾ ਕਰਵਾਇਆ। ਇਸ ਦੌਰਾਨ ਕੁੱਝ ਹੋਰ ਖ਼ਾਸ ਮਹਿਮਾਨ ਵੀ ਦਰਸ਼ਨ ਸਿੰਘ ਧਾਲੀਵਾਲ ਦੇ ਮੂੰਹ ਵਿਚ ਕੇਕ ਪਾਉਂਦੇ ਹੋਏ ਦਿਖਾਈ ਦਿੱਤੇ।
ਇਸ ਸਮਾਗਮ ਦੌਰਾਨ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਮੁਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਹਮਦਰਦ ਮੀਡੀਆ ਗਰੁੱਪ ਦੇ ਐਮਡੀ ਅਮਰ ਸਿੰਘ ਭੁੱਲਰ, ਮੈਡਮ ਕਰਮਜੀਤ ਕੌਰ ਭੁੱਲਰ, ਤੇਜਿੰਦਰ ਸਿੰਘ ਸੰਧੂ, ਸ਼ਰਨਜੀਤ ਸਿੰਘ ਢਿੱਲੋਂ, ਮਹਾਜਨ, ਜਸਮੇਲ ਸਿੰਘ ਕਲੇਰ, ਰਾਜ ਕੁਮਾਰ ਬਾਤਿਸ਼ ਕੈਨੇਡਾ, ਬਚਨ ਸਿੰਘ ਗਿੱਲ ਅਮਰੀਕਾ, ਬਿਪਨ ਦੱਤਾ ਮਿਲਵਾਕੀ, ਪੰਜਾਬੀ ਫਿਲਮ ਅਦਾਕਾਰ ਹੌਬੀ ਧਾਲੀਵਾਲ ਅਤੇ ਹੋਰ ਕਈ ਵੱਡੇ ਮੌਜੂਦਾ ਅਤੇ ਸਾਬਕਾ ਪੁਲਿਸ ਅਧਿਕਾਰੀ ਮੌਜੂਦ ਸਨ।