ਡੀਸੀ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਹੁਕਮ ਜਾਰੀ
ਸੰਗਰੂਰ, 9 ਮਈ, ਪਰਦੀਪ ਸਿੰਘ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਫਸਲ ਦੀ ਵਾਢੀ ਅਤੇ ਤੂੜੀ ਬਣਾਉਣ ਤੋਂ ਬਾਅਦ ਰਹਿ ਜਾਂਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ ਕਰਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਸਮੂਹ ਉਪ-ਮੰਡਲ ਮੈਜਿਸਟ੍ਰੇਟ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, […]
By : Editor Editor
ਸੰਗਰੂਰ, 9 ਮਈ, ਪਰਦੀਪ ਸਿੰਘ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਫਸਲ ਦੀ ਵਾਢੀ ਅਤੇ ਤੂੜੀ ਬਣਾਉਣ ਤੋਂ ਬਾਅਦ ਰਹਿ ਜਾਂਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ ਕਰਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਸਮੂਹ ਉਪ-ਮੰਡਲ ਮੈਜਿਸਟ੍ਰੇਟ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ ਤਾਂ ਜੋ ਨਾੜ ਨੂੰ ਸਾੜਣ ਦੇ ਇਸ ਮਾੜੇ ਰੁਝਾਨ ਨੂੰ ਮੁਕੰਮਲ ਤੌਰ ਤੇ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਮਿੱਟੀ ਵਿਚਲੇ ਖੁਰਾਕੀ ਤੱਤਾਂ ਨੂੰ ਖਤਮ ਹੋਣ ਤੋਂ ਬਚਾਉਣ ਲਈ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਨੂੰ ਜ਼ਮੀਨੀ ਪੱਧਰ ਤੇ ਜਾਰੀ ਰੱਖਿਆ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿਤਯ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।
ਇਹ ਵੀ ਪੜ੍ਹੋ:
ਇਲਾਹਾਬਾਦ ਹਾਈਕੋਰਟ ਦਾ ਇਕ ਵੱਡਾ ਫੈਸਲਾ ਸਾਹਮਣੇ ਆਇਆ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਇਸਲਾਮ ਧਰਮ ਨੂੰ ਮੰਨਣ ਵਾਲੇ ਵਿਆਹ ਤੋਂ ਬਾਅਦ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਨਹੀ ਰਹਿ ਸਕਦੇ ਕਿਉਂਕਿ ਧਰਮ ਇਸ ਦੀ ਆਗਿਆ ਨਹੀਂ।
ਹਾਈਕੋਰਟ ਦੇ ਜੱਜ ਏਆਰ ਮਸੂਦੀ ਅਤੇ ਜਸਟਿਸ ਅਜੈ ਕੁਮਾਰ ਦੀ ਬੈਂਚ ਨੇ ਪਟੀਸ਼ਨਰ ਸਨੇਹਾ ਦੇਵੀ ਅਤੇ ਸ਼ਾਦੀਸ਼ੁਦਾ ਮੁਸਲਿਮ ਵਿਅਕਤੀ ਮੁਹੰਮਦ ਸ਼ਾਦਾਬ ਖਾਨ ਦੀ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਕਿਹਾ ਹੈ। ਪਟੀਸ਼ਨਰ ਦਾ ਦਾਅਵਾ ਹੈ ਕਿ ਉਹ ਲਿਵ ਇਨ ਰਿਲੇਸ਼ਨਸ਼ਿਪ ਵਿੱਚ ਸਨ ਅਤੇ ਲੜਕੀ ਦੇ ਮਾਤਾ ਪਿਤਾ ਨੇ ਉਸ ਦੇ ਖਿਲਾਫ਼ ਅਗਵਾ ਕਰਨ ਦੀ ਸ਼ਿਕਾਇਤ ਕੀਤੀ ਸੀ ਪਰ ਪਟੀਸ਼ਨਰ ਦਾ ਕਹਿਣਾ ਹੈ ਕਿ ਪੁਲਿਸ ਸੁਰੱਖਿਆ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਸੁਪਰੀਮ ਕੋਰਟ ਦਾ ਆਦੇਸ਼ ਹੈ ਕਿ ਕੋਈ ਵੀ ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਲਈ ਸੁਤੰਤਰ ਹੈ।
ਜ਼ਿਕਰਯੋਗ ਹੈ ਕਿ ਖਾਨ ਦੀ 2020 ਵਿੱਚ ਫਰੀਦਾ ਖਾਤੂਨ ਦੇ ਨਾਲ ਵਿਆਹ ਹੋਇਆ ਸੀ ਅਤੇ ਇੰਨ੍ਹਾਂ ਦੀ ਇਕ ਬੇਟੀ ਵੀ ਹੈ। ਕੋਰਟ ਨੇ ਸੁਪਰੀਮ ਕੋਰਟ ਦੇ ਫੈਸਲੇ ਦੇ ਆਧਾਰ ਉੱਤੇ ਉਨ੍ਹਾਂ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਕੀਤਾ ਹੈ। ਇਲਾਹਾਬਾਦ ਹਾਈਕੋਰਟ ਦਾ ਕਹਿਣਾ ਹੈ ਕਿ ਇਸਲਾਮ ਧਰਮ ਵਿੱਚ ਜਿਹੇ ਰਿਸ਼ਤੇ ਦੀ ਇਜਾਜਤ ਨਹੀਂ ਹੈ ।