ਕਾਰ ਵਿਚੋਂ ‘ਆਪ’ ਆਗੂ ਦੀ ਮਿਲੀ ਲਾਸ਼
ਕਪੂਰਥਲਾ, 4 ਦਸੰਬਰ , ਨਿਰਮਲ : ਕਪੂਰਥਲਾ ’ਚ ਸ਼ੱਕੀ ਹਾਲਾਤਾਂ ’ਚ ਕਾਰ ’ਚੋਂ ‘ਆਪ’ ਆਗੂ ਦੀ ਲਾਸ਼ ਮਿਲੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਭੁਲੱਥ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ’ਚ ਰਖਵਾਇਆ। ਥਾਣਾ ਭੁਲੱਥ ਦੇ ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਦੇ […]
By : Editor Editor
ਕਪੂਰਥਲਾ, 4 ਦਸੰਬਰ , ਨਿਰਮਲ : ਕਪੂਰਥਲਾ ’ਚ ਸ਼ੱਕੀ ਹਾਲਾਤਾਂ ’ਚ ਕਾਰ ’ਚੋਂ ‘ਆਪ’ ਆਗੂ ਦੀ ਲਾਸ਼ ਮਿਲੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਭੁਲੱਥ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ’ਚ ਰਖਵਾਇਆ। ਥਾਣਾ ਭੁਲੱਥ ਦੇ ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ ਵਾਸੀ ਗਿੱਲ ਪਿੰਡ, ਜਲੰਧਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ‘ਆਪ’ ਆਗੂ ਸੁਖਬੀਰ ਸਿੰਘ ਕੱਲ੍ਹ ਸੁਲਤਾਨਪੁਰ ਲੋਧੀ ਦੇ ਪਿੰਡ ਡੱਲਾ ਵਿਖੇ ਕਿਸੇ ਜਾਣ-ਪਛਾਣ ਵਾਲੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਪਰ ਦੇਰ ਰਾਤ ਸੁਖਬੀਰ ਸਿੰਘ ਦੀ ਲਾਸ਼ ਭੁਲੱਥ ਨੇੜੇ ਉਸਦੀ ਕਾਰ ਵਿੱਚੋਂ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭੁਲੱਥ ਦੀ ਪੁਲਸ ਮੌਕੇ ’ਤੇ ਪਹੁੰਚ ਗਈ।
ਥਾਣਾ ਭੁਲੱਥ ਦੇ ਐਸ.ਐਚ.ਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11.30 ਵਜੇ ਕਿਸੇ ਰਾਹਗੀਰ ਨੇ ਉਕਤ ਵਿਅਕਤੀ ਦੀ ਕਾਰ ਸੜਕ ਦੇ ਹੇਠਾਂ ਖੜ੍ਹੀ ਹੋਈ ਦੇਖੀ। ਕਾਰ ਵਿੱਚ ਇੱਕ ਵਿਅਕਤੀ ਬੇਹੋਸ਼ ਪਿਆ ਸੀ। ਇਸ ਤੋਂ ਬਾਅਦ ਰਾਹਗੀਰਾਂ ਨੇ ਸੁਖਬੀਰ ਦੇ ਘਰ ਫੋਨ ਕਰਕੇ ਮਾਮਲੇ ਦੀ ਜਾਣਕਾਰੀ ਦਿੱਤੀ।
ਐਸਐਚਓ ਹਰਜਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਰਾਹਗੀਰਾਂ ਨੇ ਸੁਖਬੀਰ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ‘ਆਪ’ ਨੇਤਾ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਦੇ ਸਰੀਰ ’ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਮਿਲਿਆ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।