ਦੁਬਈ ਤੋਂ ਪੰਜਾਬੀ ਨੌਜਵਾਨ ਦੀ ਲਾਸ਼ ਪੰਜਾਬ ਪੁੱਜੀ
ਅੰਮ੍ਰਿਤਸਰ, 29 ਸਤੰਬਰ (ਹਿਮਾਂਸ਼ੂ ਸ਼ਰਮਾ) : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸਪੀ ਸਿੰਘ ਓਬਰਾਏ ਦੇ ਯਦਨਾਂ ਸਦਕਾ ਅੱਜ ਦੁਬਈ ਤੋਂ ਪੰਜਾਬ ਪੁੱਜੀ। ਗੁਰਪ੍ਰੀਤ ਸਿੰਘ ਦੀ 24 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੁਬਈ ਵਿਚ ਮੌਤ ਹੋ ਗਈ ਸੀ। […]
By : Hamdard Tv Admin
ਅੰਮ੍ਰਿਤਸਰ, 29 ਸਤੰਬਰ (ਹਿਮਾਂਸ਼ੂ ਸ਼ਰਮਾ) : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸਪੀ ਸਿੰਘ ਓਬਰਾਏ ਦੇ ਯਦਨਾਂ ਸਦਕਾ ਅੱਜ ਦੁਬਈ ਤੋਂ ਪੰਜਾਬ ਪੁੱਜੀ। ਗੁਰਪ੍ਰੀਤ ਸਿੰਘ ਦੀ 24 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੁਬਈ ਵਿਚ ਮੌਤ ਹੋ ਗਈ ਸੀ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਯਤਨਾਂ ਸਦਕਾ ਜੰਡਿਆਲਾ ਗੁਰੂ ਦੇ ਰਹਿਣ ਵਾਲੇ 32 ਸਾਲਾ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜੀ, ਜਿੱਥੇ ਉਸ ਦੇ ਪਰਿਵਾਰਕ ਮੈਂਬਰ ਮ੍ਰਿਤਕ ਦੇਹ ਲੈਣ ਲਈ ਪੁੱਜੇ ਹੋਏ ਸੀ। ਗੁਰਪ੍ਰੀਤ ਸਿੰਘ ਦੀ ਦੁਬਈ ਵਿਖੇ 24 ਅਗਸਤ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ, ਉਹ ਸੜਕ ’ਤੇ ਡਿੱਗਿਆ ਪਿਆ ਸੀ, ਜਿਸ ਸਬੰਧੀ ਭਾਰਤੀ ਦੂਤਾਵਾਸ ਵੱਲੋਂ ਡਾ. ਓਬਰਾਏ ਨੂੰ ਇਹ ਜਾਣਕਾਰੀ ਦਿੱਤੀ ਗਈ ਸੀ।
ਇਸ ਮਗਰੋਂ ਉਨ੍ਹਾਂ ਮ੍ਰਿਤਕ ਨੌਜਵਾਨ ਦੀ ਪਛਾਣ ਕਰਵਾਈ ਅਤੇ ਫਿਰ ਭਾਰਤ ਪਹੁੰਚਾਇਆ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਡਾ. ਓਬਰਾਏ ਦਾ ਧੰਨਵਾਦ ਕੀਤਾ।
ਉਧਰ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਸੁਖਜਿੰਦਰ ਸਿੰਘ ਹੇਰ ਵੀ ਇਯ ਮੌਕੇ ’ਤੇ ਪੁੱਜੇ ਹੋਏ ਸਨ। ਉਨ੍ਹਾਂ ਆਖਿਆ ਕਿ ਗੁਰਪ੍ਰੀਤ ਦੀ ਲਾਸ਼ ਦੁਬਈ ਵਿਚ ਲਵਾਰਿਸ ਦੇ ਤੌਰ ’ਤੇ ਮਿਲੀ ਸੀ, ਜਿਸ ਤੋਂ ਬਾਅਦ ਟਰੱਸਟ ਨੇ ਨੌਜਵਾਨ ਦੀ ਪਛਾਣ ਲੱਭੀ ਅਤੇ ਪਰਿਵਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਹੁਣ ਤੱਕ 351 ਮ੍ਰਿਤਕ ਦੇਹਾਂ ਉਨ੍ਹਾਂ ਦੇ ਵਾਰਿਸਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਨੇ।
ਦੱਸ ਦਈਏ ਕਿ ਗੁਰਪ੍ਰੀਤ ਸਿੰਘ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਦਾ ਸਾਰਾ ਖ਼ਰਚਾ ਦੁਬਈ ਸਥਿਤ ਭਾਰਤੀ ਕੌਂਸਲੇਟ ਦਫ਼ਤਰ ਵੱਲੋਂ ਕੀਤਾ ਗਿਆ ਏ।