Begin typing your search above and press return to search.

ਅਮਰੀਕਾ 'ਚ 2 ਪੰਜਾਬੀ ਨੌਜਵਾਨਾਂ ਦੀ ਮੌਤ

ਦਸੂਹਾ : ਪੰਜਾਬ ਦੇ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ 23 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਵਾਸੀ ਪਿੰਡ ਤੁਰਕਾਣਾ ਵਜੋਂ ਹੋਈ ਹੈ। ਦੋਵੇਂ 2 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ ਸਨ। ਇਹ ਦੋਵੇਂ ਨੌਜਵਾਨ ਅਮਰੀਕਾ ਵਿੱਚ ਇਕੱਠੇ ਟਰਾਲੀ ਚਲਾਉਂਦੇ […]

ਅਮਰੀਕਾ ਚ 2 ਪੰਜਾਬੀ ਨੌਜਵਾਨਾਂ ਦੀ ਮੌਤ
X

Editor (BS)By : Editor (BS)

  |  8 March 2024 12:10 PM IST

  • whatsapp
  • Telegram

ਦਸੂਹਾ : ਪੰਜਾਬ ਦੇ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ 23 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਵਾਸੀ ਪਿੰਡ ਤੁਰਕਾਣਾ ਵਜੋਂ ਹੋਈ ਹੈ। ਦੋਵੇਂ 2 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ ਸਨ।

ਇਹ ਦੋਵੇਂ ਨੌਜਵਾਨ ਅਮਰੀਕਾ ਵਿੱਚ ਇਕੱਠੇ ਟਰਾਲੀ ਚਲਾਉਂਦੇ ਸਨ। ਹਾਲ ਹੀ 'ਚ ਦੋਵੇਂ ਨੌਜਵਾਨ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਜਾ ਰਹੇ ਸਨ। ਜਦੋਂ ਇਹ ਦੋਵੇਂ ਨੌਜਵਾਨ ਹਾਈਵੇਅ ਨੰਬਰ 144 'ਤੇ ਪੁੱਜੇ ਤਾਂ ਉਨ੍ਹਾਂ ਨੂੰ ਗਲਤ ਸਾਈਡ ਤੋਂ ਆ ਰਹੇ ਟਰਾਲੇ ਨੇ ਟੱਕਰ ਮਾਰ ਦਿੱਤੀ।

ਇਹ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਵੀ ਕਿਸਾਨ ਹਨ। ਦੂਜੇ ਨੌਜਵਾਨ ਦੀ ਪਛਾਣ ਸਿਮਰਨਜੀਤ ਸਿੰਘ ਪੁੱਤਰ 23 ਸਾਲਾ ਰਵਿੰਦਰ ਸਿੰਘ ਵਜੋਂ ਹੋਈ ਹੈ। ਜੋ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਅੰਮ੍ਰਿਤਪਾਲ ਦੀ ਮਦਦ ਕਰਨ ਦੇ ਮਾਮਲੇ ਵਿਚ ਜੇਲ੍ਹ ਸੁਪਰਡੈਂਟ ਗ੍ਰਿਫਤਾਰ


ਜਲੰਧਰ, 8 ਮਾਰਚ, ਨਿਰਮਲ : ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਥੇ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿਚ ਖਾਲਿਸਤਾਨੀ ਹਮਾਇਤੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਕੋਲ ਤੋਂ ਮੋਬਾਈਲ ਫੋਨ, ਸਪਾਈ ਕੈਮ ਅਤੇ ਹੋਰ ਸਮਾਨ ਮਿਲਣ ਦੇ ਮਾਮਲੇ ਵਿਚ ਦਰਜ ਐਫਆਈਆਰ ਵਿਚ ਕੀਤੀ ਗਈ ਹੈ।

ਦੱਸਦੇ ਚਲੀਏ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 11 ਸਾਥੀ ਬੰਦ ਹਨ। ਜਦ ਸਮਾਨ ਬਰਾਮਦ ਹੋਇਆ ਤਾਂ ਉਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਮੈਂਬਰਾਂ ਦੀ ਮਦਦ ਕਰਨ ਦੇ ਇਲਜ਼ਾਮ ਵਿਚ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਪਤਾ ਚਲਿਆ ਕਿ ਜੇਲ੍ਹ ਅਧਿਕਾਰੀ ਨੂੰ ਲਾਪਰਵਾਹੀ ਦੇ ਦੋਸ਼ ਵਿਚ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ।ਫਿਲਹਾਲ ਉਸ ਕੋਲੋਂ ਡਿਬਰੂਗੜ੍ਹ ਵਿਚ ਹੀ ਪੁਛਗਿੱਛ ਕੀਤੀ ਜਾ ਰਹੀ ਹੈ। ਦੱਸਦੇ ਚਲੀਏ ਕਿ ਉਕਤ ਜੇਲ੍ਹ ਵਿਚ ਅੰਮ੍ਰਿਤਪਾਲ ਸਮੇਤ ਉਸ ਦੇ 10 ਮੈਂਬਰ ਰਹਿ ਰਹੇ ਹਨ।

ਐਸਪੀ ਡਿਬਰੂਗੜ੍ਹ ਵੀਵੀਆਰ ਰੈਡੀ ਨੇ ਕਿਹਾ ਕਿ ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿਚ ਇਲੈਕਟਰਾਨਿਕ ਸਮਾਨ ਪੁੱਜਿਆ। ਇਸੇ ਦੇ ਚਲਦਿਆਂ ਉਨ੍ਹਾਂ ਗ੍ਰਿਫਤਾਰ ਕੀਤਾ ਗਿਆ ਹੈ। ਐਸਪੀ ਰੈਡੀ ਨੇ ਕਿਹਾ, ਇਹ ਕੇਸ ਡਿਬਰੂਗੜ੍ਹ ਥਾਣਾ ਸਦਰ ਵਿਚ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਅਸਾਮ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਖਾਲਿਸਤਾਨੀ ਹਮਾਇਤੀਆਂ ’ਤੇ ਐਨਐਸਏ ਤਹਿਤ ਕਾਰਵਾਈ ਕੀਤੀ ਗਈ ਹੈ। ਐਨਐਸਏ ਸੈਲ ਵਿਚ ਹੋਣ ਵਾਲੀ ਸਰਗਰਮੀਆਂ ਦੇ ਬਾਰੇ ਵਿਚ ਜਾਣਕਾਰੀ ਮਿਲਣ ’ਤੇ ਐਨਐਸਏ ਬਲਾਕ ਦੇ ਜਨਤਕ ਖੇਤਰ ਵਿਚ ਵਧੀਕ ਸੀਸੀਟੀਵੀ ਕੈਮਰੇ ਲਗਾਏ ਗਏ ਸੀ। ਅਜਿਹੀ ਘਟਨਾਵਾਂ ਨੂੰ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਗ੍ਰਿਫਤਾਰ ਕੀਤੇ ਗਏ ਸੁਪਰਡੈਂਟ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਤੋ ਬਾਅਦ ਡਿਬਰੂਗੜ੍ਹ ਪੁਲਿਸ ਪੁਛਗਿੱਛ ਕਰੇਗੀ।

Next Story
ਤਾਜ਼ਾ ਖਬਰਾਂ
Share it