Begin typing your search above and press return to search.

ਸੜਕ ਹਾਦਸੇ ’ਚ ਜ਼ਖ਼ਮੀ ਹੋਏ ਦੰਦਾਂ ਦੇ ਡਾਕਟਰ ਦੀ ਮੌਤ

ਚੰਡੀਗੜ੍ਹ, 30 ਸਤੰਬਰ : ਚੰਡੀਗੜ੍ਹ ਦੇ ਮਟਕਾ ਚੌਂਕ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਦੰਦਾਂ ਦੇ ਡਾਕਟਰ ਲਖਵਿੰਦਰ ਸਿੰਘ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਇਕ ਸਾਥੀ ਦੇ ਨਾਲ ਸਾਈਕÇਲੰਗ ਕਰ ਰਹੇ ਸੀ, ਇਸੇ ਦੌਰਾਨ ਉਨ੍ਹਾਂ ਨੂੰ ਪਿੱਛੇ ਤੋਂ ਇਕ ਤੇਜ਼ ਰਫ਼ਤਾਰ ਆਟੋ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ […]

ਸੜਕ ਹਾਦਸੇ ’ਚ ਜ਼ਖ਼ਮੀ ਹੋਏ ਦੰਦਾਂ ਦੇ ਡਾਕਟਰ ਦੀ ਮੌਤ
X

Hamdard Tv AdminBy : Hamdard Tv Admin

  |  30 Sept 2023 10:53 AM IST

  • whatsapp
  • Telegram

ਚੰਡੀਗੜ੍ਹ, 30 ਸਤੰਬਰ : ਚੰਡੀਗੜ੍ਹ ਦੇ ਮਟਕਾ ਚੌਂਕ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਦੰਦਾਂ ਦੇ ਡਾਕਟਰ ਲਖਵਿੰਦਰ ਸਿੰਘ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਇਕ ਸਾਥੀ ਦੇ ਨਾਲ ਸਾਈਕÇਲੰਗ ਕਰ ਰਹੇ ਸੀ, ਇਸੇ ਦੌਰਾਨ ਉਨ੍ਹਾਂ ਨੂੰ ਪਿੱਛੇ ਤੋਂ ਇਕ ਤੇਜ਼ ਰਫ਼ਤਾਰ ਆਟੋ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਮੈਕਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ ਪਰ ਅੱਜ ਉਹ ਜ਼ਿੰਦਗੀ ਦੀ ਜੰਗ ਹਾਰ ਗਏ। ਇਸ ਭਿਆਨਕ ਹਾਦਸੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਐ।

ਚੰਡੀਗੜ੍ਹ ਮਟਕਾ ਚੌਂਕ ਵਿਖੇ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਜ਼ਖਮੀ ਹੋਏ ਡਾਕਟਰ ਲਖਵਿੰਦਰ ਦੀ ਮੌਤ ਹੋ ਗਈ ਜੋ ਪਿਛਲੇ 10 ਦਿਨਾਂ ਤੋਂ ਹਸਪਤਾਲ ਵਿਚ ਦਾਖ਼ਲ ਸਨ। ਜਾਣਕਾਰੀ ਅਨੁਸਾਰ 11 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਵੱਲ ਆਪਣੇ ਇਕ ਸਾਥੀ ਨਾਲ ਸਾਈਕÇਲੰਗ ਕਰਦਿਆਂ ਉਨ੍ਹਾਂ ਨੂੰ ਇਕ ਤੇਜ਼ ਰਫ਼ਤਾਰ ਆਟੋ ਨੇ ਪਿੱਛੋਂ ਟੱਕਰ ਮਾਰ ਦਿੱਤੀ ਸੀ ਪਰ ਅੱਜ ਉਨ੍ਹਾਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਦਾ ਇਕ ਵੀਡੀਓ ਵੀ ਸਾਹਮਣੇ ਆਇਆ ੲੈ, ਜਿਸ ਵਿਚ ਤੇਜ਼ ਰਫ਼ਤਾਰ ਆਟੋ ਨੂੰ ਟੱਕਰ ਮਾਰਦਿਆਂ ਸਾਫ਼ ਦੇਖਿਆ ਜਾ ਸਕਦਾ ਏ।

ਡਾ. ਲਖਵਿੰਦਰ ਸਿੰਘ ਨੇ ਆਪਣੀਆਂ ਵਧੀਆ ਸੇਵਾਵਾਂ ਜ਼ਰੀਏ ਵੱਖਰੀ ਪਛਾਣ ਬਣਾਈ ਹੋਈ ਸੀ, ਉਹ ਹਰ ਕਿਸੇ ਨੂੰ ਖਿੜੇ ਮੱਥੇ ਮਿਲਦੇ ਸੀ। ਮਾਪਿਆਂ ਵੱਲੋਂ ਉਨ੍ਹਾਂ ਨੂੰ ਲਵਲੀ ਕਹਿ ਕੇ ਬੁਲਾਇਆ ਜਾਂਦਾ ਸੀ ਪਰ ਇਸ ਭਿਆਨਕ ਹਾਦਸੇ ਨੇ ਪਰਿਵਾਰ ਦੀਆਂ ਸਾਰੀਆਂ ਖ਼ੁਸ਼ੀਆਂ ਖੋਹ ਲਈਆਂ।

ਇਹ ਭਿਆਨਕ ਹਾਦਸਾ ਸੈਕਟਰ 16 ਅਤੇ 17 ਦੇ ਵਿਚਕਾਰ ਵਾਪਰਿਆ ਸੀ। ਡਾਕਟਰ ਲਖਵਿੰਦਰ ਸਿੰਘ ਦੰਦਾਂ ਦਾ ਮਾਹਿਰ ਡਾਕਟਰ ਸਨ। ਉਨ੍ਹਾਂ ਦੀ ਮੌਤ ਮਗਰੋਂ ਉਨ੍ਹਾਂ ਦੀ ਪਤਨੀ ਡਾਕਟਰ ਰਮਨਦੀਪ ਕੌਰ, ਦੋ ਬੱਚੀਆਂ, ਭਰਾ ਸੁਖਵਿੰਦਰ ਸਿੰਘ, ਬਜ਼ੁਰਗ ਪਿਤਾ ਇੰਜੀਨਿਅਰ ਰਤਨ ਸਿੰਘ ਰੰਗੀਲਾ ਅਤੇ ਮਾਤਾ ਸ਼ਵਿੰਦਰਜੀਤ ਕੌਰ ਭਾਰੀ ਸਦਮੇ ਵਿਚ ਨੇ ਅਤੇ ਉਨ੍ਹਾਂ ਦਾ ਹਾਲ ਕਿਸੇ ਪਾਸੋਂ ਦੇਖਿਆ ਨਹੀਂ ਜਾ ਰਿਹਾ।

Next Story
ਤਾਜ਼ਾ ਖਬਰਾਂ
Share it