ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ
ਰੈਜੀਨਾ, 6 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਸੁਨਹਿਰੀ ਭਵਿੱਖ ਦੀ ਤਲਾਸ਼ ਵਿਚ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ ਦੌਰਾਨ ਮੌਤ ਹੋ ਗਈ। ਨੌਜਵਾਨ ਦੀ ਸ਼ਨਾਖਤ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਸ਼ੁਬੇਗ ਸਿੰਘ ਵਜੋਂ ਕੀਤੀ ਗਈ ਹੈ ਜੋ ਟਰੱਕ ਚਲਾਉਂਦਾ ਸੀ ਅਤੇ ਸਸਕੈਚਵਨ ਵਿਚ ਟਰੱਕ ਤੋਂ ਮਾਰਬਲ ਉਤਾਰਦਿਆਂ ਸੰਗਮਰਮਰ ਦੀਆਂ ਵੱਡੀਆਂ ਸਲੈਬਾਂ ਉਸ ਉਤੇ ਡਿੱਗ ਗਈਆਂ। ਭਾਰੀ […]
By : Editor Editor
ਰੈਜੀਨਾ, 6 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਸੁਨਹਿਰੀ ਭਵਿੱਖ ਦੀ ਤਲਾਸ਼ ਵਿਚ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ ਦੌਰਾਨ ਮੌਤ ਹੋ ਗਈ। ਨੌਜਵਾਨ ਦੀ ਸ਼ਨਾਖਤ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਸ਼ੁਬੇਗ ਸਿੰਘ ਵਜੋਂ ਕੀਤੀ ਗਈ ਹੈ ਜੋ ਟਰੱਕ ਚਲਾਉਂਦਾ ਸੀ ਅਤੇ ਸਸਕੈਚਵਨ ਵਿਚ ਟਰੱਕ ਤੋਂ ਮਾਰਬਲ ਉਤਾਰਦਿਆਂ ਸੰਗਮਰਮਰ ਦੀਆਂ ਵੱਡੀਆਂ ਸਲੈਬਾਂ ਉਸ ਉਤੇ ਡਿੱਗ ਗਈਆਂ।
ਭਾਰੀ ਪੱਥਰਾਂ ਹੇਠ ਦਬ ਗਿਆ ਸ਼ੁਬੇਗ ਸਿੰਘ
ਇਸ ਤੋਂ ਪਹਿਲਾਂ ਕਿ ਪੱਥਰ ਹਟਾਏ ਜਾਂਦੇ, ਸ਼ੁਬੇਗ ਸਿੰਘ ਦਮ ਤੋੜ ਗਿਆ। ਸ਼ੁਬੇਗ ਸਿੰਘ ਆਪਣੇ ਪਿੱਛੇ ਦੋ ਸਾਲ ਦੀ ਬੇਟੀ, ਪਤਨੀ ਅਤੇ ਮਾਪੇ ਛੱਡ ਗਿਆ ਹੈ। ਉਸ ਦੀ ਦੇਹ ਐਨੀ ਬੁਰੀ ਹਾਲਤ ਵਿਚ ਹੈ ਕਿ ਇਸ ਨੂੰ ਪੰਜਾਬ ਭੇਜਿਆ ਨਹੀਂ ਜਾ ਸਕਦਾ। ਸ਼ੁਬੇਗ ਸਿੰਘ ਦਾ ਅੰਤਮ ਸਸਕਾਰ ਕੈਨੇਡਾ ਵਿਚ ਹੀ ਕੀਤਾ ਜਾਵੇਗਾ ਅਤੇ ਉਸ ਦੇ ਮਾਪਿਆਂ ਤੇ ਪਤਨੀ ਨੂੰ ਵੀਜ਼ਾ ਦਿਵਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਟਰੱਕ ਤੋਂ ਸੰਗਮਰਮਰ ਉਤਾਰਿਆਂ ਵਾਪਰਿਆ ਹਾਦਸਾ
ਸ਼ੁਬੇਗ ਸਿੰਘ ਸਿਰਫ 7 ਮਹੀਨੇ ਪਹਿਲਾਂ ਹੀ ਆਰਜ਼ੀ ਵਿਦੇਸ਼ੀ ਕਾਮੇ ਵਜੋਂ ਕੈਨੇਡਾ ਆਇਆ ਸੀ ਅਤੇ ਮੁਢਲੇ ਤੌਰ ’ਤੇ ਵਿੰਨੀਪੈਗ ਵਿਖੇ ਟਰੱਕ ਚਲਾਉਣ ਲੱਗਾ। ਇਸੇ ਦੌਰਾਨ ਉਸ ਨੂੰ ਰੈਜੀਨਾ ਵਿਖੇ ਚੰਗੀ ਨੌਕਰੀ ਮਿਲ ਗਈ ਅਤੇ ਉਹ ਮੈਨੀਟੋਬਾ ਤੋਂ ਸਸਕੈਚਵਨ ਆ ਗਿਆ। ਅਚਾਨਕ ਵਾਪਰੇ ਹਾਦਸੇ ਨੇ ਪੰਜਾਬ ਰਹਿੰਦੇ ਸ਼ੁਬੇਗ ਸਿੰਘ ਦੇ ਪਰਵਾਰ ਉਪਰ ਦੁੱਖਾਂ ਦਾ ਪਹਾੜ ਤੋੜ ਦਿਤਾ।
ਇਟਲੀ ਵਿਚ ਧੁੰਦ ਕਾਰਨ 100 ਗੱਡੀਆਂ ਦੀ ਹੋਈ ਟੱਕਰ
ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) – 5 ਫਰਵਰੀ ਦੀ ਸਵੇਰ ਨੂੰ ਇਟਲੀ ਦੇ ਹਾਈਵੇ ਨੰਬਰ ਏ22 ਤੇ ਸੰਘਣੀ ਧੁੰਦ ਕਾਰਨ ਕਾਰਪੀ ਸ਼ਹਿਰ ਤੋਂ ਰੈਜੌਲੋ ਦਰਮਿਆਨ ਇੱਕ ਸੜਕ ਹਾਦਸਾ ਵਾਪਰਿਆ। ਮੌਕੇ ਤੇ ਮੌਜੂਦ ਇੱਕ ਜ਼ਖਮੀ ਵਿਅਕਤੀ ਨੇ ਦੱਸਿਆ ਕਿ ਸਵੇਰੇ ਤਕਰੀਬਨ 8 ਵਜੇ ਧੁੰਦ ਬਹੁਤ ਜ਼ਿਆਦਾ ਸੀ। ਜਿਸ ਕਾਰਨ ਇਕ ਕਾਰ ਅਤੇ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਤੋਂ ਬਾਅਦ ਪਿੱਛੋਂ ਆਉਣ ਵਾਲੀਆਂ ਤਕਰੀਬਨ 100 ਗੱਡੀਆਂ ਇਕ ਤੋਂ ਬਾਅਦ ਇਕ ਆਪਸ ਵਿੱਚ ਟਕਰਾ ਗਈਆਂ।
ਇੰਨੀ ਜ਼ਿਆਦਾ ਗਿਣਤੀ ਵਿੱਚ ਗੱਡੀਆਂ ਦੀ ਟੱਕਰ ਹੋਣ ਕਾਰਨ ਬਹੁਤ ਸਾਰੇ ਯਾਤਰੀ ਗੱਡੀਆਂ ਵਿੱਚ ਬਹੁਤ ਬੁਰੀ ਤਰ੍ਹਾਂ ਫਸ ਗਏ ਸਨ ਅਤੇ ਮਦਦ ਲਈ ਗੁਹਾਰ ਲਗਾ ਰਹੇ ਸਨ। ਜਿਨਾਂ ਨੂੰ ਬਚਾਉਣ ਲਈ ਅੱਗ ਬੁਝਾਉਣ ਵਾਲੀਆਂ ਟੀਮਾਂ ਐਮਬੂਲੈਂਸ, ਮੈਡੀਕਲ ਸਹੂਲਤਾਂ ਵਾਲੀਆਂ ਗੱਡੀਆਂ ਮੋਦੇਨਾਂ, ਕਾਰਪੀ,ਰੇਜੋ ਇਮੀਲੀਆ,ਮਾਨਤੋਵਾ,ਗੁਸਤਾਲਾ ਅਤੇ ਸੁਜਾਰਾ ਤੋਂ ਪਹੁੰਚੀਆਂ। ਇਸ ਹਾਦਸੇ ਕਾਰਨ ਨੌਗਾਰੋਲੇ ਰੌਕਾ ਤੋਂ ਕਾਂਪੋਗਲਿਆਨੋ ਤੱਕ ਤਕਰੀਬਨ 70 ਕਿਲੋਮੀਟਰ ਹਾਈਵੇ ਨੂੰ ਬੰਦ ਰੱਖਿਆ ਗਿਆ। ਜੋ ਕਿ ਦੁਪਹਿਰ ਤੋਂ ਬਾਅਦ ਹੌਲੀ ਹੌਲੀ ਖੋਲ ਦਿੱਤਾ ਗਿਆ। ਆਖਰੀ ਖਬਰਾਂ ਮਿਲਣ ਤੱਕ ਇਸ ਹਾਦਸੇ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਗਿਣਤੀ 16 ਤੋਂ 25 ਤੱਕ ਦੱਸੀ ਗਈ। ਜਿਨਾਂ ਨੂੰ ਕਾਰਪੀ,ਮੋਦੇਨਾਂ, ਮਾਨਤੋਵਾ ਅਤੇ ਬਾਜੋਵੇਰਾ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ।
ਮੋਦੇਨਾਂ ਦੇ ਪੋਲੀਕਲੀਨਿਕ ਵਿਚ ਇਕੋ ਪਰਿਵਾਰ ਦੇ ਤਿੰਨ ਜੀਅ ਦਾਖਲ ਸਨ। ਜਿਨਾਂ ਵਿੱਚ ਇੱਕ ਪਤੀ ਪਤਨੀ ਤੋਂ ਇਲਾਵਾ ਉਹਨਾਂ ਦੀ ਤਿੰਨ ਸਾਲ ਦੀ ਬੱਚੀ ਵੀ ਸੀ। 11 ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। 11.00 ਵਜੇ ਦੇ ਕਰੀਬ ਇਸੇ ਸੜਕ ’ਤੇ ਵਾਪਰੇ ਇੱਕ ਹੋਰ ਹਾਦਸੇ ਦੌਰਾਨ ਦੋ ਟਰੱਕਾਂ ਦੀ ਟੱਕਰ ਦੌਰਾਨ 43 ਸਾਲਾਂ ਕੂਨੇਓ ਦੇ ਰਹਿਣ ਵਾਲੇ ਅਲਬਾਨੀਆਂ ਦੇ ਨਾਗਰਿਕ ਟਰੱਕ ਡਰਾਈਵਰ ਦੀ ਮੌਤ ਹੋ ਗਈ। ਰਾਹਤ ਕਰਮਚਾਰੀ ਭਾਰੀ ਮਸ਼ੀਨਰੀ ਨਾਲ ਉਸਦੇ ਬਚਾਅ ਲਈ ਪਹੁੰਚੇ। ਪਰ ਬਦਕਿਸਮਤੀ ਨਾਲ ਉਸ ਨੂੰ ਬਚਾ ਨਹੀਂ ਸਕੇ। ਇੱਕ ਹੋਰ ਹਾਦਸੇ ਦੌਰਾਨ ਹਾਈਵੇ ਏ1 ਤੇ ਵੀ ਗੱਡੀਆਂ ਦੀ ਟੱਕਰ ਹੋ ਗਈ। ਜਿਸ ਕਾਰਨ ਆਵਾਜਾਈ ਵਿਚ ਕਾਫੀ ਵਿਘਨ ਪਿਆ ਪਰੰਤੂ ਖੁਸ਼ਕਿਸਮਤੀ ਨਾਲ ਕਿਸੇ ਦਾ ਵੀ ਜਾਨੀ ਨੁਕਸਾਨ ਹੋਣੋ ਬਚ ਗਿਆ।