Begin typing your search above and press return to search.

9 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ

ਕਪੂਰਥਲਾ, (ਕਸ਼ਮੀਰ ਸਿੰਘ ਭੰਡਾਲ) : ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਬ੍ਰੇਨ ਅਟੈਕ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਮਨਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ ਪਿੰਡ ਸੁਰਖਪੁਰ ਦਾ ਰਹਿਣ ਵਾਲਾ ਸੀ […]

9 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ
X

Hamdard Tv AdminBy : Hamdard Tv Admin

  |  27 Oct 2023 1:49 PM IST

  • whatsapp
  • Telegram

ਕਪੂਰਥਲਾ, (ਕਸ਼ਮੀਰ ਸਿੰਘ ਭੰਡਾਲ) : ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਬ੍ਰੇਨ ਅਟੈਕ ਹੋਣ ਕਾਰਨ ਮੌਤ ਹੋ ਗਈ।


ਮ੍ਰਿਤਕ ਮਨਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ ਪਿੰਡ ਸੁਰਖਪੁਰ ਦਾ ਰਹਿਣ ਵਾਲਾ ਸੀ ਤੇ ਚੰਗੇ ਭਵਿੱਖ ਲਈ 9 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ, ਪਰ ਪਰਮਾਤਮਾ ਨੂੰ ਕੁੱਝ ਹੋਰ ਮਨਜ਼ੂਰ ਸੀ। ਦੱਸਣਯੋਗ ਹੈ ਕਿ ਮਿਰਤਿਕ ਮਨਪ੍ਰੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਹ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ।


ਫਿਲਹਾਲ ਪਰਿਵਾਰ ਡੂੰਘੇ ਸਦਮੇ ਵਿਚ ਹੈ ਉਹ ਬਹੁਤੀ ਗੱਲਬਾਤ ਕਰਨ ਦੀ ਸਥਿਤੀ ਵਿੱਚ ਨਹੀਂ ਹੈ, ਜਿਸ ਕਾਰਨ ਉਹ ਦੱਸ ਨਹੀਂ ਸਕਿਆ ਕਿ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇਗੀ ਜਾਂ ਅਮਰੀਕਾ ਵਿੱਚ ਰਿਸ਼ਤੇਦਾਰਾਂ ਵਲੋਂ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ।

Next Story
ਤਾਜ਼ਾ ਖਬਰਾਂ
Share it