ਖਨੌਰੀ ਸਰਹੱਦ ‘ਤੇ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ, ਸਿਰ ‘ਤੇ ਮਿਲੇ ਸੱਟ ਦੇ ਨਿਸ਼ਾਨ

ਖਨੌਰੀ ਸਰਹੱਦ ‘ਤੇ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ, ਸਿਰ ‘ਤੇ ਮਿਲੇ ਸੱਟ ਦੇ ਨਿਸ਼ਾਨ

ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ
ਖਨੌਰੀ :
ਕਿਸਾਨ ਅੰਦੋਲਨ ‘ਚ ਖਨੌਰੀ ਸਰਹੱਦ ‘ਤੇ ਬਠਿੰਡਾ ਦੇ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੱਲੋ ਪਿੰਡ ਦੇ 20 ਸਾਲਾ ਕਿਸਾਨ ਸ਼ੁਭਕਰਨ ਸਿੰਘ ਵਜੋਂ ਹੋਈ ਹੈ।ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਕੋਲ ਸਿਰਫ਼ 3 ਏਕੜ ਜ਼ਮੀਨ ਸੀ। ਮ੍ਰਿਤਕ ਕਿਸਾਨ ਦੇ ਸਿਰ ‘ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ।ਪਿਛਲੇ ਤਿੰਨ-ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ ਹਰਿਆਣਾ ਬਾਰਡਰ ’ਤੇ ਗਿਆ ਸੀ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ।ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।ਸ਼ੁਭਕਰਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਸੁਖਬੀਰ ਬਾਦਲ ਨੇ ਸਿੱਖ ਪੰਥ ਦੇ ਦੁਸ਼ਮਣਾਂ ਦੇ ਟਾਕਰੇ ਲਈ ਅਕਾਲੀ ਦਲ ਦੇ ਝੰਡੇ ਹੇਠ ਏਕਤਾ ਕਰਨ ਦੀ ਕੀਤੀ ਅਪੀਲ

ਜੈਤੋ ਮੋਰਚੇ ਦੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਜੈਤੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਪੰਥ ਦੇ ਦੁਸ਼ਮਣਾਂ ਦੇ ਟਾਕਰੇ ਲਈ ਅਕਾਲੀ ਦਲ ਦੇ ਝੰਡੇ ਹੇਠ ਏਕਤਾ ਦੀ ਅਪੀਲ ਕੀਤੀ ਤੇ ਕਿਹਾ ਕਿ ਸਿੱਖ ਕੌਮ ਨੂੰ ਵੰਡਣ ਲਈ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ 100ਵੀਂ ਵਰ੍ਹੇਗੰਢ ਮੌਕੇ ਆਯੋਜਿਤ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਦੇ ਦੁਸ਼ਮਣਾਂ ਨੇ ਮਹਿਸੂਸ ਕਰ ਲਿਆ ਹੈ ਕਿ ਸਾਡੀਆਂ ਸੰਸਥਾਵਾਂ ਹੀ ਸਾਡੀ ਤਾਕਤ ਦਾ ਸਰੋਤ ਹਨ। ਇਸੇ ਲਈ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਬਣਾਈ ਗਈ। ਹਾਲ ਹੀ ਵਿਚ ਮਹਾਰਾਸ਼ਟਰ ਦੀ ਕੈਬਨਿਟ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਵਿਚ 12 ਮੈਂਬਰ ਨਾਮਜ਼ਦ ਕਰ ਕੇ ਉਸ ’ਤੇ ਕਬਜ਼ਾ ਕਰਨ ਦਾ ਯਤਨ ਕੀਤਾ। ਪਟਨਾ ਸਾਹਿਬ ਬੋਰਡ ’ਤੇ ਕਬਜ਼ਾ ਹੋ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਭ ਕੁਝ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਸਾਡੀ ਕੌਮ ਵਿਚ ਕੁਝ ’ਗੱਦਾਰ’ ਬੈਠੇ ਹਨ। ਇਹ ਲੋਕ ਭੇਸ ਬਦਲ ਕੇ ਸਾਡੇ ਵਿਚ ਹੀ ਰਲੇ ਹੋਏ ਹਨ ਤੇ ਕੌਮ ਨੂੰ ਕਮਜ਼ੋਰ ਕਰਨ ਵਾਸਤੇ ਕੰਮ ਕਰ ਰਹੇ ਹਨ।ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕੌਮ ਦੀ ਬੇਹਤਰੀ ਵਾਸਤੇ ਕੰਮ ਕੀਤਾ ਹੈ। ਜਦੀਂ ਸੂਬੇ ਦੀ ਭਲਾਈ ਦੀ ਜ਼ਿੰਮੇਵਾਰੀ ਸਾਨੂੰ ਸੌਂਪੀ ਸੀ ਤਾਂ ਅਸੀਂ ਵੱਡੇ ਤੇ ਛੋਟੇ ਘੱਲੂਘਾਰੇ ਸਮੇਤ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਯਾਦਗਾਰਾਂ ਬਣਾ ਕੇ ਆਪਣੇ ਅਮੀਰ ਵਿਰਸੇ ਨੂੰ ਸੰਭਾਲਿਆ। ਅਸੀਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਾਹ ਦਾ ਸੁੰਦਰੀਕਰਨ ਕੀਤਾ ਤੇ ਵਿਰਾਸਤ ਏ ਖਾਲਸਾ ਦੀ ਸਿਰਜਣਾ ਕੀਤੀ।

ਬਾਦਲ ਨੇ ਸਿੱਖ ਕੌਮ ਨੂੰ ਵੱਖਵਾਦੀ ਗਰਦਾਨਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਪੱਛਮੀ ਬੰਗਾਲ ਵਿਚ ਆਪਣਾ ਫਰਜ਼ ਨਿਭਾ ਰਹੇ ਸਿੱਖ ਅਫਸਰ ਨੂੰ ਖਾਲਿਸਤਾਨੀ ਦੱਸਿਆ ਗਿਆ। ਉਹਨਾਂ ਕਿਹਾ ਕਿ ਦੇਸ਼ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਾਡੇ ਪੁਰਖ਼ਿਆਂ ਨੇ ਜੈਤੋ ਮੋਰਚੇ ਨੂੰ ਦੇਸ਼ ਦੀ ਆਜ਼ਾਦ ਦੀ ਪਹਿਲੀ ਲੜਾਈ ਲਈ ਮੋਰਚਾ ਕਰਾਰ ਦਿੱਤਾ ਸੀ। ਸਿੱਖਾਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਸਭ ਤੋਂ ਵੱਡਾ ਯੋਗਦਾਨ ਪਾਇਆ ਤੇ ਅੱਜ ਵੀ ਚੀਨ ਤੇ ਪਾਕਿਸਤਾਨ ਤੋਂ ਸਰਹੱਦਾਂ ਦੀ ਰਾਖੀ ਵਾਸਤੇ ਪਾ ਰਹੇ ਹਨ।

Related post

ਸ਼ੰਭੂ-ਖਨੌਰੀ ਸਰਹੱਦ ‘ਤੇ ਖੜ੍ਹੇ ਕਿਸਾਨ, ਕੋਈ ਹੱਲ ਨਹੀਂ ਨਿਕਲਿਆ

ਸ਼ੰਭੂ-ਖਨੌਰੀ ਸਰਹੱਦ ‘ਤੇ ਖੜ੍ਹੇ ਕਿਸਾਨ, ਕੋਈ ਹੱਲ ਨਹੀਂ ਨਿਕਲਿਆ

ਅੰਬਾਲਾ : ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕੱਢੀ ਜਾ ਰਹੀ ਕਿਸਾਨ ਸ਼ੁਭਕਰਨ ਦੀ ਕਲਸ਼ ਯਾਤਰਾ…
ਕਿਸਾਨ ਪ੍ਰਿਤਪਾਲ ਮਾਮਲੇ ਵਿਚ ਹਾਈ ਕੋਰਟ ਨੇ ਹਰਿਆਣਾ ਦੀ ਪਟੀਸ਼ਨ ਰੱਦ ਕੀਤੀ

ਕਿਸਾਨ ਪ੍ਰਿਤਪਾਲ ਮਾਮਲੇ ਵਿਚ ਹਾਈ ਕੋਰਟ ਨੇ ਹਰਿਆਣਾ ਦੀ…

ਚੰਡੀਗੜ੍ਹ : ਹਾਈ ਕੋਰਟ ਨੇ ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਪ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ ਨੂੰ ਰੱਦ…
ਕਿਸਾਨ ਸ਼ੁਭਕਰਨ ਦੀਆਂ ਅਸਥੀਆਂ ਇਕੱਠੀਆਂ ਕਰ ਕੇ ਆਗੂਆਂ ਨੇ ਕੀਤਾ ਵੱਡਾ ਐਲਾਨ

ਕਿਸਾਨ ਸ਼ੁਭਕਰਨ ਦੀਆਂ ਅਸਥੀਆਂ ਇਕੱਠੀਆਂ ਕਰ ਕੇ ਆਗੂਆਂ ਨੇ…

ਬਠਿੰਡਾ : ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ…