Begin typing your search above and press return to search.

ਨਾੜ ਦੇ ਧੂੰਏਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ

ਅੰਮ੍ਰਿਤਸਰ, 15 ਮਈ, ਪਰਦੀਪ ਸਿੰਘ: ਅਜਨਾਲਾ ਦੇ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਖੇਤਾਂ ਵਿੱਚ ਅੱਗ ਲਗਾਉਣ ਨਾਲ ਧੂੰਆ ਫੈਲ ਗਿਆ ਅਤੇ ਇਕ ਮੋਟਰਸਾਈਕਲ ਸਵਾਰ ਧੂੰਏ ਦੀ ਲਪੇਟ ਵਿੱਚ ਆ ਗਿਆ ਅਤੇ ਉਸਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਅੱਗ ਦੀ ਲਪਟਾਂ ਇੰਨੀਆਂ ਭਿਆਨਕ ਸੀ ਕਿ ਮੋਟਰਸਾਈਕਲ ਸੜ ਕੇ ਸਵਾਹ ਹੋ ਗਿਆ।ਵਿਅਕਤੀ ਵੀ ਅੱਗ […]

ਨਾੜ ਦੇ ਧੂੰਏਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ
X

Editor EditorBy : Editor Editor

  |  15 May 2024 7:44 AM IST

  • whatsapp
  • Telegram

ਅੰਮ੍ਰਿਤਸਰ, 15 ਮਈ, ਪਰਦੀਪ ਸਿੰਘ: ਅਜਨਾਲਾ ਦੇ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਖੇਤਾਂ ਵਿੱਚ ਅੱਗ ਲਗਾਉਣ ਨਾਲ ਧੂੰਆ ਫੈਲ ਗਿਆ ਅਤੇ ਇਕ ਮੋਟਰਸਾਈਕਲ ਸਵਾਰ ਧੂੰਏ ਦੀ ਲਪੇਟ ਵਿੱਚ ਆ ਗਿਆ ਅਤੇ ਉਸਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਅੱਗ ਦੀ ਲਪਟਾਂ ਇੰਨੀਆਂ ਭਿਆਨਕ ਸੀ ਕਿ ਮੋਟਰਸਾਈਕਲ ਸੜ ਕੇ ਸਵਾਹ ਹੋ ਗਿਆ।
ਵਿਅਕਤੀ ਵੀ ਅੱਗ ਦੀ ਲਪੇਟ ਵਿੱਚ ਆਉਣ ਕਰਕੇ ਪੂਰੀ ਤਰ੍ਹਾਂ ਸੜ ਚੁੱਕਾ ਸੀ । ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀ ਐਸਐਚਓ ਕੁਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਪਿੰਡ ਓਠੀਆਂ ਵਿੱਚ ਇੱਕ ਕਿਸਾਨ ਨੇ ਆਪਣੇ ਖੇਤ ’ਚ ਨਾੜ ਨੂੰ ਅੱਗ ਲਗਾ ਦਿੱਤੀ ਸੀ, ਜਿਸ ਕਾਰਨ ਧੂੰਆਂ ਦੂਰ-ਦੂਰ ਤੱਕ ਫੈਲ ਗਿਆ ਸੀ। ਵਿਅਕਤੀ ਆਪਣੇ ਮੋਟਰਸਾਈਕਲ 'ਤੇ ਆ ਰਿਹਾ ਸੀ, ਧੂੰਏਂ ਕਾਰਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਅੱਗ ਦੀ ਲਪੇਟ 'ਚ ਆ ਗਿਆ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਦੱਸ ਦਈਏ ਕਿ 13 ਦਿਨਾਂ 'ਚ ਨਾੜ 'ਚ ਅੱਗ ਲੱਗਣ ਦੀਆਂ ਕੁੱਲ 418 ਘਟਨਾਵਾਂ ਹੋ ਚੁੱਕੀਆਂ ਹਨ।

ਦੱਸ ਦੇਈਏ ਕਿ ਮੂਨਕ ਦੇ ਪਿੰਡ ਭੂੰਦੜ ਭੈਣੀ ਵਿੱਚ ਸੋਮਵਾਰ ਨੂੰ ਖੇਤ ’ਚ ਲੱਗੀ ਅੱਗ ਨੂੰ ਬੁਝਾਉਣ ਦੌਰਾਨ ਇੱਕ ਨੌਜਵਾਨ ਖੇਤ ਮਜ਼ਦੂਰ ਦੀ ਖੇਤ ਵਿੱਚ ਅੱਗ ਲੱਗਣ ਨਾਲ ਮੌਤ ਹੋ ਗਈ। ਅੱਗ ਲੱਗਣ ਕਾਰਨ ਨੌਜਵਾਨ ਮਜ਼ਦੂਰ ਦੇ ਸਰੀਰ ਦਾ ਉਪਰਲਾ ਹਿੱਸਾ 50 ਫੀਸਦੀ ਤੱਕ ਸੜ ਗਿਆ। ਉਸ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗਰੀਬ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ - ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ।

ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।

Next Story
ਤਾਜ਼ਾ ਖਬਰਾਂ
Share it