Begin typing your search above and press return to search.

ਦੁਬਈ ਵਿਚ ਅਜਨਾਲਾ ਦੇ ਪਿੰਡ ਓਠੀਆਂ ਦੇ ਨੌਜਵਾਨ ਦੀ ਮੌਤ

ਅਜਨਾਲਾ, 29 ਨਵੰਬਰ, ਨਿਰਮਲ : ਵਿਦੇਸ਼ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਦੇ ਚਲੀਏ ਕਿ ਅਜਨਾਲਾ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਓਠੀਆਂ ਦੇ ਨੌਜਵਾਨ ਦੀ ਦੁਬਈ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਗਰੋਂ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ। ਗੁਰਲਾਲ ਸਿੰਘ (22) […]

ਦੁਬਈ ਵਿਚ ਅਜਨਾਲਾ ਦੇ ਪਿੰਡ ਓਠੀਆਂ ਦੇ ਨੌਜਵਾਨ ਦੀ ਮੌਤ
X

Editor EditorBy : Editor Editor

  |  28 Nov 2023 10:51 PM GMT

  • whatsapp
  • Telegram


ਅਜਨਾਲਾ, 29 ਨਵੰਬਰ, ਨਿਰਮਲ : ਵਿਦੇਸ਼ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਦੇ ਚਲੀਏ ਕਿ ਅਜਨਾਲਾ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਓਠੀਆਂ ਦੇ ਨੌਜਵਾਨ ਦੀ ਦੁਬਈ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਗਰੋਂ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ। ਗੁਰਲਾਲ ਸਿੰਘ (22) ਰੋਜ਼ੀ-ਰੋਟੀ ਕਮਾਉਣ ਲਈ ਤਿੰਨ ਸਾਲ ਪਹਿਲਾਂ ਹੀ ਦੁਬਈ ਗਿਆ ਸੀ। ਇਸ ਸਬੰਧੀ ਮ੍ਰਿਤਕ ਦੇ ਪਿਤਾ ਬਲਬੀਰ ਸਿੰਘ ਨੇ ਦੱਸਿਆ ਕਿ ਘਰ ਦੀ ਗਰੀਬੀ ਕਾਰਨ ਉਨ੍ਹਾਂ ਵੱਲੋਂ ਆਪਣੇ ਵੱਡੇ ਲੜਕੇ ਗੁਰਲਾਲ ਸਿੰਘ ਨੂੰ ਤਿੰਨ ਸਾਲ ਪਹਿਲਾਂ ਦੁਬਈ ਭੇਜਿਆ ਗਿਆ ਸੀ, ਜੋ ਹੁਣ ਜਲਦੀ ਹੀ ਆਪਣੇ ਪਿੰਡ ਆਉਣ ਦੀ ਤਿਆਰੀ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਮ੍ਰਿਤਕ ਦੇਹ ਤਿੰਨ-ਚਾਰ ਦਿਨਾਂ ਵਿੱਚ ਦੁਬਈ ਤੋਂ ਪਿੰਡ ਉਠੀਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪਹੁੰਚ ਜਾਏਗੀ।

Next Story
ਤਾਜ਼ਾ ਖਬਰਾਂ
Share it