ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ
ਸ੍ਰੀ ਮਾਛੀਵਾੜਾ ਸਾਹਿਬ, 3 ਫ਼ਰਵਰੀ, ਨਿਰਮਲ : ਬੇਟ ਇਲਾਕੇ ਦੇ ਪਿੰਡ ਲੱਖੋਵਾਲ ਕਲਾਂ ਦੇ ਰਹਿਣ ਵਾਲੇ ਛਿੰਦਰਪਾਲ ਦੇ ਪੁੱਤਰ ਰਮਨ ਕੁਮਾਰ (23) ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਉਸ ਦੀ ਲਾਸ਼ ਪਿੰਡ ਤੋਂ ਕੁਝ ਕੁ ਦੂਰੀ ’ਤੇ ਸੜਕ ਕਿਨਾਰੇ ਮਿਲੀ ਹੈ। ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਛਿੰਦਰਪਾਲ ਨੇ ਦੱਸਿਆ ਕਿ ਉਸ ਦਾ ਲੜਕਾ ਰਮਨ […]
By : Editor Editor
ਸ੍ਰੀ ਮਾਛੀਵਾੜਾ ਸਾਹਿਬ, 3 ਫ਼ਰਵਰੀ, ਨਿਰਮਲ : ਬੇਟ ਇਲਾਕੇ ਦੇ ਪਿੰਡ ਲੱਖੋਵਾਲ ਕਲਾਂ ਦੇ ਰਹਿਣ ਵਾਲੇ ਛਿੰਦਰਪਾਲ ਦੇ ਪੁੱਤਰ ਰਮਨ ਕੁਮਾਰ (23) ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਉਸ ਦੀ ਲਾਸ਼ ਪਿੰਡ ਤੋਂ ਕੁਝ ਕੁ ਦੂਰੀ ’ਤੇ ਸੜਕ ਕਿਨਾਰੇ ਮਿਲੀ ਹੈ। ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਛਿੰਦਰਪਾਲ ਨੇ ਦੱਸਿਆ ਕਿ ਉਸ ਦਾ ਲੜਕਾ ਰਮਨ ਕੁਮਾਰ ਕਰੀਬ 4 ਮਹੀਨੇ ਪਹਿਲਾਂ ਹੀ ਸਾਊਦੀ ਅਰਬ ਤੋਂ ਪਰਤਿਆ ਸੀ ਤੇ ਹੁਣ ਉਹ ਪਿੰਡ ’ਚ ਹੀ ਰਹਿ ਰਿਹਾ ਸੀ।
ਲੰਘੀ 31 ਜਨਵਰੀ ਨੂੰ ਉਹ ਘਰੋਂ ਮੋਟਰਸਾਈਕਲ ’ਤੇ ਗਿਆ ਤੇ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦਾ ਲੜਕਾ ਪਿੰਡ ਤੋਂ ਕਿਲੋਮੀਟਰ ਦੂਰੀ ’ਤੇ ਸੜਕ ’ਤੇ ਡਿੱਗਾ ਪਿਆ ਹੈ। ਜਦੋਂ ਉਨ੍ਹਾਂ ਨੇ ਮੌਕੇ ’ਤੇ ਜਾ ਦੇਖਿਆ ਤਾਂ ਰਮਨ ਕੁਮਾਰ ਦੀ ਮੌਤ ਹੋ ਚੁੱਕੀ ਸੀ ਤੇ ਮੋਟਰਸਾਈਕਲ ਉਸ ਕੋਲ ਡਿੱਗਾ ਪਿਆ ਸੀ। ਸੂਚਨਾ ਮਿਲਣ ’ਤੇ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਤੇ ਸਹਾਇਕ ਥਾਣੇਦਾਰ ਪਵਨਜੀਤ ਵੀ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਦੇਖਿਆ ਕਿ ਰਮਨ ਕੁਮਾਰ ਦੇ ਸਰੀਰ ’ਤੇ ਕੋਈ ਵੀ ਸੱਟ ਦਾ ਨਿਸ਼ਾਨ ਨਹੀਂ ਸੀ, ਫਿਰ ਵੀ ਪੁਲਿਸ ਵੱਲੋਂ ਲਾਸ਼ ਕਬਜ਼ੇ ’ਚ ਕਰ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦਾ ਮੋਬਾਇਲ ਗਾਇਬ ਹੈ ਤੇ ਉਸ ਦੀ ਕਾਲ ਡਿਟੇਲ ਕਢਵਾਈ ਜਾ ਰਹੀ ਹੈ ਤਾਂ ਜੋ ਪਤਾ ਲੱਗੇ ਸਕੇ ਕਿ ਉਸ ਨਾਲ ਕੌਣ-ਕੌਣ ਸਨ। ਥਾਣਾ ਮੁਖੀ ਨੇ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗ ਸਕੇਗਾ। ਫਿਲਹਾਲ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਕਰ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਲਈ ਭੇਜ ਦਿੱਤਾ ਹੈ। ਨੌਜਵਾਨ ਦੀ ਮੌਤ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।