ਅੰਗੀਠੀ ਬਾਲ਼ ਕੇ ਸੁੱਤੇ ਪਿਉ-ਪੁੱਤ ਦੀ ਮੌਤ
ਜਲੰਧਰ, 23 ਜਨਵਰੀ, ਨਿਰਮਲ : ਅੱਜਕਲ੍ਹ ਕੜਾਕੇ ਦੀ ਠੰਡ ਪੈ ਰਹੀ ਹੈ। ਠੰਡ ਤੋਂ ਬਚਣ ਲਈ ਲੋਕਾਂ ਵੱਲੋਂ ਕਮਰੇ ਵਿਚ ਹੀ ਅੰਗੀਠੀ ਬਾਲ਼ੀ ਜਾਂਦੀ ਹੈ ਜਿਸ ਕਾਰਨ ਕਈ ਵਾਰ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਅਜਿਹਾ ਹੀ ਇਕ ਹਾਦਸਾ ਬੀਤੀ ਰਾਤ ਜਲੰਧਰ ਕੈਂਟ ਦੇ ਨਾਲ ਲੱਗੇ ਧੱਕਾ ਕਾਲੋਨੀ ਵਿਚ ਵਾਪਰਿਆ ਜਿਥੇ ਪਿਤਾ-ਪੁੱਤਰ ਦੀ ਸ਼ੱਕੀ ਹਾਲਾਤਾਂ ਵਿਚ […]
By : Editor Editor
ਜਲੰਧਰ, 23 ਜਨਵਰੀ, ਨਿਰਮਲ : ਅੱਜਕਲ੍ਹ ਕੜਾਕੇ ਦੀ ਠੰਡ ਪੈ ਰਹੀ ਹੈ। ਠੰਡ ਤੋਂ ਬਚਣ ਲਈ ਲੋਕਾਂ ਵੱਲੋਂ ਕਮਰੇ ਵਿਚ ਹੀ ਅੰਗੀਠੀ ਬਾਲ਼ੀ ਜਾਂਦੀ ਹੈ ਜਿਸ ਕਾਰਨ ਕਈ ਵਾਰ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਅਜਿਹਾ ਹੀ ਇਕ ਹਾਦਸਾ ਬੀਤੀ ਰਾਤ ਜਲੰਧਰ ਕੈਂਟ ਦੇ ਨਾਲ ਲੱਗੇ ਧੱਕਾ ਕਾਲੋਨੀ ਵਿਚ ਵਾਪਰਿਆ ਜਿਥੇ ਪਿਤਾ-ਪੁੱਤਰ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਤਿੰਨ ਲੋਕ ਅੰਗੀਠੀ ਬਾਲ ਕੇ ਸੌਂ ਰਹੇ ਸਨ। ਇਸੇ ਦੌਰਾਨ ਜ਼ਹਿਰੀਲੇ ਧੂੰਏ ਨਾਲ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਮ ਬਲੀ ਮੋਚੀ (50) ਪੁੱਤਰ ਖੇਲੋ ਦਾਸ ਤੇ ਉਸ ਦੇ ਪੁੱਤਰ ਨਵੀਨ ਕੁਮਾਰ (24) ਵਜੋਂ ਹੋਈ ਹੈ। ਉਸ ਦੇ ਨਾਲ ਰਹਿੰਦਾ ਕਜ਼ਨ ਭਰਾ ਰਾਜੇਸ਼ ਕੁਮਾਰ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਗੁਆਂਢੀ ਉਨ੍ਹਾਂ ਦੇ ਘਰ ਪਹੁੰਚਿਆ। ਤਿੰਨੋਂ ਰਾਜ ਮਿਸਤਰੀ ਦਾ ਕੰਮ ਕਰਦੇ ਸਨ। ਜਦੋਂ ਤਿੰਨਾਂ ਦੇ ਕੰਮ ਤੇ ਜਾਣ ਦਾ ਸਮਾਂ ਆਇਆ ਤਾਂ ਉਹ ਉਠੇ ਨਹੀਂ ਤਾਂ ਗੁਆਂਢੀ ਉੁਨ੍ਹਾਂ ਨੂੰ ਉਠਾਉਣ ਲਈ ਉਨ੍ਹਾਂ ਦੇ ਘਰ ਪਹੁੰਚਿਆ। ਗੁਆਂਢੀ ਨੇ ਤਿੰਨਾਂ ਨੂੰ ਪਾਣੀ ਭਰਨ ਵਾਸਤੇ ਬੁਲਾਇਆ ਪਰ ਕੋਈ ਜਵਾਬ ਨਹੀਂ ਮਿਲਿਆ। ਕਿਸੇ ਤਰ੍ਹਾਂ ਦਰਵਾਜ਼ਾ ਖੋਲ੍ਹ ਕੇ ਉਹ ਅੰਦਰ ਗਏ ਤਾਂ ਤਿੰਨੋਂ ਬੇਹੋਸ਼ੀ ਦੀ ਹਾਲਤ ਵਿਚ ਪਏ ਹੋਏ ਸਨ।
ਰਾਜੇਸ਼ ਦੇ ਭਰਾ ਨੇ ਦੱਸਿਆ ਕਿ ਤਿੰਨੋਂ ਇਕ ਹੀ ਕਮਰੇ ਵਿਚ ਅੰਗੀਠੀ ਵਿਚ ਅੱਗ ਲਗਾ ਕੇ ਸੁੱਤੇ ਪਏ ਸਨ। ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਪਿਓ-ਪੁੱਤ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜਲੰਧਰ ਕੈਂਟ ਦੀ ਪੁਲਿਸ ਜਾਂਚ ਲਈ ਮੌਕੇ ਤੇ ਪਹੁੰਚੀ। ਪੁਲਿਸ ਨੇ ਅੰਗੀਠੀ ਸਣੇ ਹੋਰ ਸਾਮਾਨ ਬਰਾਮਦ ਕਰ ਲਿਆ ਹੈ। ਫਿਲਹਾਲ ਰਾਜੇਸ਼ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਕੇਸ ਵਿਚ ਸੀਆਰਪੀਸੀ 174 ਦੀ ਕਾਰਵਾਈ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ
ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਰਿਆਣਾ ਸਮੇਤ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਹੈ।
ਈਡੀ ਦੀ ਟੀਮ ਪੰਜਾਬ ਅਤੇ ਹਰਿਆਣਾ ਦੇ ਕਰੀਬ 18 ਥਾਵਾਂ ਤੇ ਪਹੁੰਚੀ। ਇਸ ਵਿੱਚ ਪੰਚਕੂਲਾ ਅਤੇ ਮੋਹਾਲੀ ਸਮੇਤ ਹੋਰ ਇਲਾਕੇ ਸ਼ਾਮਲ ਹਨ, ਜਦੋਂਕਿ ਹਿਮਾਚਲ ਦੇ ਸੋਲਨ ਜ਼ਿਲ੍ਹੇ ਵਿੱਚ ਈਡੀ ਦੀ ਜਾਂਚ ਚੱਲ ਰਹੀ ਹੈ।
ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਦਰਜ ਕੀਤੇ ਗਏ ਕੇਸ ਦੀ ਜਾਂਚ ਚੱਲ ਰਹੀ ਹੈ, ਜੋ ਕਿ ਹੁੱਡਾ ਵਿੱਚ 70 ਕਰੋੜ ਰੁਪਏ ਦੇ ਫਰਜ਼ੀ ਰਿਫੰਡ ਘੁਟਾਲੇ ਨਾਲ ਸਬੰਧਤ ਹੈ। ਹੁਡਾ ਨੂੰ ਹੁਣ ‘ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ’ ਵਜੋਂ ਜਾਣਿਆ ਜਾਂਦਾ ਹੈ। ਹੁੱਡਾ ਦੇ ਕਰੀਬ ਛੇ ਅਧਿਕਾਰੀਆਂ ਦੀ ਭੂਮਿਕਾ ਏਜੰਸੀ ਦੇ ਘੇਰੇ ਵਿੱਚ ਹੈ।
ਸੂਤਰਾਂ ਮੁਤਾਬਕ ਗਲਤ ਤਰੀਕੇ ਨਾਲ ਪੈਸੇ ਵਾਪਸ ਕੀਤੇ ਗਏ ਹਨ। ਇਹ ਧੋਖਾਧੜੀ 2015 ਤੋਂ 2019 ਦਰਮਿਆਨ ਹੋਈ ਸੀ। ਇਸ ਮਾਮਲੇ ਵਿਚ ਹਰਿਆਣਾ ਦੀਆਂ ਕਈ ਰੀਅਲ ਅਸਟੇਟ ਕੰਪਨੀਆਂ ਅਤੇ ਅਧਿਕਾਰੀ ਰਡਾਰ ਤੇ ਹਨ।
ਇਸ ਮਾਮਲੇ ਦੀਆਂ ਤਾਰਾਂ ਹਿਮਾਚਲ ਨਾਲ ਵੀ ਜੁੜੀਆਂ ਹੋਈਆਂ ਹਨ। ਸੂਤਰਾਂ ਮੁਤਾਬਕ ਹਿਮਾਚਲ ਦੇ ਸੋਲਨ ਅਤੇ ਬੱਦੀ ਟਿਕਾਣਿਆਂ ਤੇ ਵੀ ਤਲਾਸ਼ੀ ਜਾਰੀ ਹੈ। ਕੁਝ ਸੇਵਾਮੁਕਤ ਅਧਿਕਾਰੀਆਂ ਸਮੇਤ ਕਈ ਸਰਕਾਰੀ ਅਧਿਕਾਰੀਆਂ ਅਤੇ ਪ੍ਰਾਈਵੇਟ ਲੋਕਾਂ ਦੇ ਟਿਕਾਣਿਆਂ ਤੇ ਈਡੀ ਦੀ ਕਾਰਵਾਈ ਚੱਲ ਰਹੀ ਹੈ।