Begin typing your search above and press return to search.

ਪੰਜਾਬ 'ਚ NRI ਨੂੰਹ ਦੀ ਮੌਤ ਦਾ ਖੁਲਾਸਾ

ਕਪੂਰਥਲਾ : ਪੰਜਾਬ ਦੇ ਕਪੂਰਥਲਾ 'ਚ ਅਮਰੀਕਾ ਦੀ ਨਾਗਰਿਕ ਔਰਤ ਰਾਜਦੀਪ ਕੌਰ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਔਰਤ ਦੀ ਆਪਣੀ ਹੀ ਸੱਸ ਅਤੇ ਸਹੁਰੇ ਵੱਲੋਂ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਸੱਸ ਅਤੇ ਸਹੁਰੇ ਨੇ ਪੁਲਿਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮਾਂ ਦੀ ਸ਼ਿਕਾਇਤ ਤੋਂ ਬਾਅਦ Police ਨੇ ਦੋਵਾਂ […]

ਪੰਜਾਬ ਚ NRI ਨੂੰਹ ਦੀ ਮੌਤ ਦਾ ਖੁਲਾਸਾ
X

Editor (BS)By : Editor (BS)

  |  29 Jan 2024 4:46 AM IST

  • whatsapp
  • Telegram

ਕਪੂਰਥਲਾ : ਪੰਜਾਬ ਦੇ ਕਪੂਰਥਲਾ 'ਚ ਅਮਰੀਕਾ ਦੀ ਨਾਗਰਿਕ ਔਰਤ ਰਾਜਦੀਪ ਕੌਰ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਔਰਤ ਦੀ ਆਪਣੀ ਹੀ ਸੱਸ ਅਤੇ ਸਹੁਰੇ ਵੱਲੋਂ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਸੱਸ ਅਤੇ ਸਹੁਰੇ ਨੇ ਪੁਲਿਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ।

ਮਾਂ ਦੀ ਸ਼ਿਕਾਇਤ ਤੋਂ ਬਾਅਦ Police ਨੇ ਦੋਵਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ। ਜਿਸ ਵਿੱਚ ਉਸਨੇ ਸਾਰੀ ਸੱਚਾਈ ਦਾ ਖੁਲਾਸਾ ਕੀਤਾ। ਮਾਂ ਮੁਤਾਬਕ ਉਸ ਨੇ ਆਪਣੀ ਬੇਟੀ ਨੂੰ ਵਿਆਹ ਦੇ ਪ੍ਰੋਗਰਾਮ ਦੇ ਬਹਾਨੇ ਭਾਰਤ ਬੁਲਾਇਆ ਸੀ। ਥਾਣਾ ਸੁਲਤਾਨਪੁਰ ਲੋਧੀ ਦੀ Police ਨੇ ਸੱਸ ਅਤੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਅਦਾਲਤ 'ਚ ਪੇਸ਼ ਕਰਕੇ 2 ਦਿਨ ਦੇ ਰਿਮਾਂਡ 'ਤੇ ਲਿਆ ਗਿਆ ਹੈ

ਮ੍ਰਿਤਕਾ ਦਾ ਪਤੀ ਇਸ ਸਮੇਂ ਅਮਰੀਕਾ ਵਿੱਚ ਹੈ। ਮ੍ਰਿਤਕ ਦੀ ਮਾਂ ਨੇ ਦੋਸ਼ ਲਾਇਆ ਹੈ ਕਿ ਉਸ 'ਤੇ ਜਾਇਦਾਦ ਆਪਣੇ ਨਾਂ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਸੀ। ਔਰਤ ਨੇ ਕਿਹਾ ਕਿ ਉਸ ਦੀ ਬੇਟੀ ਦਾ ਬੱਚਾ ਉਸ ਨੂੰ ਦੇ ਦਿੱਤਾ ਜਾਵੇ।

ਲੜਕੀ ਰਾਜਦੀਪ ਕੌਰ (30) ਦਾ ਵਿਆਹ 7 ਸਾਲ ਪਹਿਲਾਂ ਪਿੰਡ ਨਾਨੋ ਮੱਲੀਆਂ (ਕਪੂਰਥਲਾ) ਦੇ ਰਹਿਣ ਵਾਲੇ ਮਨਜਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਧੀ ਅਤੇ ਜਵਾਈ ਅਮਰੀਕਾ ਰਹਿੰਦੇ ਸਨ। ਉਨ੍ਹਾਂ ਦਾ ਇੱਕ ਪੰਜ ਸਾਲ ਦਾ ਬੱਚਾ ਵੀ ਹੈ, ਜੋ ਅਮਰੀਕਾ ਵਿੱਚ ਉਨ੍ਹਾਂ ਦੇ ਨਾਲ ਰਹਿੰਦਾ ਹੈ।

ਅਮਰੀਕਾ : ਪਤਨੀ ਦੀ ਹੱਤਿਆ ਦੇ 30 ਸਾਲ ਬਾਅਦ ਪਤੀ ਗ੍ਰਿਫਤਾਰ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ) : 30 ਸਾਲ ਤੋਂ ਵਧ ਸਮਾਂ ਪਹਿਲਾਂ ਪਤਨੀ ਦੀ ਹੱਤਿਆ ਤੋਂ ਬਾਅਦ ਲਾਪਤਾ ਹੋਏ ਉਸ ਦੇ ਪਤੀ ਨੂੰ ਕੋਸਟਾ ਰੀਕਾ ਵਿਚ ਦਾਖਲ ਹੋਣ ਸਮੇ ਗ੍ਰਿ੍ਰਫਤਾਰ ਕਰ ਲੈਣ ਉਪਰੰਤ ਉਸ ਨੂੰ ਅਮਰੀਕਾ ਦੇ ਸਪੁਰਦ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਪੁਲਿਸ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਕੀਤਾ ਹੈ। ਪੁਲਿਸ ਨੇ ਕਿਹਾ ਹੈ ਕਿ ਜੋਸ ਲਾਜ਼ਾਰੋ ਕਰੂਜ਼ ਨੂੰ 2022 ਵਿਚ ਕੋਸਟਾ ਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਹੁਣ ਉਸ ਨੂੰ ਫੇਅਰਫੈਕਸ ਕਾਊਂਟੀ, ਵਿਰਜੀਨੀਆ ਵਿਚ ਲਿਆਂਦਾ ਗਿਆ ਹੈ ਜਿਥੇ ਉਸ ਨੂੰ 32 ਸਾਲ ਪੁਰਾਣੇ ਕਤਲ ਦੇ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ।

ਫੇਅਰਫੈਕਸ ਕਾਊਂਟੀ ਦੇ ਡਿਪਟੀ ਚੀਫ ਐਲੀ ਕੋਰੀ ਅਨੁਸਾਰ 30 ਅਪ੍ਰੈਲ 1991 ਨੂੰ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਨੂੰ ਅਨਾ ਜੁਰਾਡੋ (24) ਮ੍ਰਿਤਕ ਹਾਲਤ ਵਿਚ ਮਿਲੀ ਸੀ ਉਸ ਦੇ ਸਰੀਰ ਦੇ ਉਪਰਲੇ ਹਿੱਸੇ ਵਿਚ ਡੂੰਘਾ ਜ਼ਖਮ ਸੀ। ਕੋਰੀ ਅਨੁਸਾਰ ਲਾਜ਼ਾਰੋ ਕਰੂਜ਼ ਜੋ ਉਸ ਵੇਲੇ ਜੁਰਾਡੋ ਦਾ ਪਤੀ ਸੀ ਤੇ ਉਸ ਨਾਲ ਨਰਾਜ ਸੀ, ਨੂੰ ਪੁਲਿਸ ਨੇ ਕਥਿੱਤ ਹੱਤਿਆਰੇ ਵਜੋਂ ਨਾਮਜ਼ਦ ਕੀਤਾ ਸੀ। ਹੱਤਿਆ ਉਪਰੰਤ ਪਹਿਲਾਂ ਲਾਜ਼ਾਰੋ ਨੇ ਕੈਨੇਡਾ ਜਾਣ ਦੀ ਕੋਸ਼ਿਸ਼ ਕੀਤੀ ਪਰੰਤੂ ਫਰਜ਼ੀ ਦਸਤਾਵੇਜਾਂ ਕਾਰਨ ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ। ਬਾਰਡਰ ‘ਤੇ ਤਾਇਨਾਤ ਪੁਲਿਸ ਅਫਸਰਾਂ ਅਨੁਸਾਰ ਉਸ ਸਮੇ ਉਸ ਦੇ ਹੱਥ ਉਪਰ ਤਾਜਾ ਜਖਮ ਸੀ।

ਕੋਰੀ ਅਨੁਸਾਰ ਕੈਨਡਾ ਵਿਚ ਦਾਖਲ ਹੋਣ ਵਿੱਚ ਅਸਫਲ ਰਹਿਣ ਉਪਰੰਤ ਲਾਜ਼ਾਰੋ ਹੋਸਟਨ, ਟੈਕਸਾਸ ਚਲਾ ਗਿਆ ਜਿਥੋਂ ਉਹ ਕਿਸੇ ਤਸਕਰ ਦੀ ਮਦਦ ਨਾਲ ਅਮਰੀਕਾ ਤੋਂ ਬਾਹਰ ਐਲ ਸਲਵਾਡੋਰ ਚਲਾ ਗਿਆ। 29 ਜੁਲਾਈ 2022 ਨੂੰ ਕੋਸਟਾ ਰੀਕਾ ਵਿਚ ਦਾਖਲ ਹੋਣ ਸਮੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਮੌਤ ਸਮੇ ਜੁਰਾਡੋ 3 ਬੱਚਿਆਂ ਦੀ ਮਾਂ ਸੀ ਜਿਨਾਂ ਵਿਚੋਂ 3 ਤੇ 7 ਸਾਲ ਦੀਆਂ ਧੀਆਂ ਉਸ ਦੇ ਨਾਲ ਹੀ ਅਮਰੀਕਾ ਵਿਚ ਰਹਿੰਦੀਆਂ ਸਨ ਜਦ ਕਿ ਇਕ 4 ਸਾਲ ਦਾ ਪੁੱਤਰ ਐਲ ਸਲਵਾਡੋਰ ਵਿਚ ਸੀ। ਪੁਲਿਸ ਚੀਫ ਕੋਰੀ ਅਨੁਸਾਰ ਲਾਜ਼ਾਰੋ ਕਰੂਜ਼ ਨੇ ਦੁਬਾਰਾ ਵਿਆਹ ਵੀ ਕਰਵਾਇਆ ਤੇ ਉਸ ਦੇ ਕਈ ਬੱਚੇ ਹਨ। ਇਸ ਸਮੇ ਉਸ ਨੂੰ ਫੇਅਰਫੈਕਸ ਕਾਊਂਟੀ ਕੋਰੈਕਸ਼ਨਲ ਸੈਂਟਰ ਵਿਚ ਰਖਿਆ ਗਿਆ ਹੈ।

Next Story
ਤਾਜ਼ਾ ਖਬਰਾਂ
Share it