ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਮੌਤ
ਗੁਰਦਾਸਪੁਰ : ਅੰਮ੍ਰਿਤਸਰ-ਗੁਰਦਾਸਪੁਰ ਰੋਡ 'ਤੇ ਸਥਿਤ ਪਿੰਡ ਡੁੱਡੀਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ 3 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, ਇੱਕ ਭੈਣ, ਪਤਨੀ […]
By : Editor (BS)
ਗੁਰਦਾਸਪੁਰ : ਅੰਮ੍ਰਿਤਸਰ-ਗੁਰਦਾਸਪੁਰ ਰੋਡ 'ਤੇ ਸਥਿਤ ਪਿੰਡ ਡੁੱਡੀਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ 3 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, ਇੱਕ ਭੈਣ, ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ।
ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਹਰਵਿੰਦਰ ਕੌਰ ਅਤੇ ਮਾਤਾ ਦਿਲਰਾਜ ਕੌਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ (30 ਸਾਲ) ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਜੋ ਕਰੀਬ 3 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਖੇ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਕੱਲ੍ਹ ਉਹ ਕਿਸੇ ਕੰਮ ਲਈ ਜਾ ਰਿਹਾ ਸੀ। ਇਸੇ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ।
ਐਲਗੋਮਾ ਯੂਨੀਵਰਸਿਟੀ ਬਰੈਂਪਟਨ ਨੇ ਵਿਦਿਆਰਥੀਆਂ ਨੂੰ ਰੋਸ ਵਿਖਾਵਾ ਬੰਦ ਕਰਨ ਲਈ ਕਿਹਾ
ਟਰਾਂਟੋ 22 ਜਨਵਰੀ (ਹਮਦਰਦ ਬਿਊਰੋ):-ਐਲਗੋਮਾ ਯੂਨੀਵਰਸਿਟੀ ਬਰੈਂਪਟਨ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਚ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਖਤਮ ਕਰਨ ਲਈ ਆਖਿਆ ਹੈ ਕਿਉਂਕਿ ਜੋ ਪ੍ਰੋਟੈਸਟ ਕਰ ਰਹੇ ਹਨ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਵਿਰੁੱਧ ਮਾਰ ਧਾੜ ਦਾ ਖਤਰਾ ਧਮਕੀਆਂ ਕਰਕੇ ਲੱਗ ਰਿਹਾ ਹੈ। ਹਮਦਰਦ ਨੂੰ ਭੇਜੇ ਇਕ ਬਿਆਨ ਵਿਚ ਯੂਨੀਵਰਸਿਟੀ ਨੇ ਦੋਸ਼ ਲਾਇਆ ਹੈ ਕਿ ਜੋ ਰੋਸ ਵਿਖਾਵਾ ਕਰ ਰਹੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਉਨ੍ਹਾਂ ਦੀ ਅਗਵਾਈ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਕਰ ਰਹੀ ਹੈ ਤੇ ਇਹ ਜਥੇਬੰਦੀ ਅਜਿਹੇ ਪ੍ਰੋਟੈਸਟ ਹੋਰ ਕਾਲਜਾ ਤੇ ਯੂਨੀਵਰਸਿਟੀਆਂ ਵਿਚ ਵੀ ਕੀਤੇ ਹਨ।
ਪ੍ਰੈਸ ਨੋਟ ਮੁਤਾਬਿਕ ਯੂਨੀਵਰਸਿਟੀ ਅਤੇ ਪੀਲ ਪੁਲੀਸ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਮੁਜ਼ਾਹਰਾਕਾਰੀ ਇਹ ਧਮਕੀਆਂ ਦੇ ਰਹੇ ਕਿ ਵਿਦਿਆਰਥੀਆਂ ਤੇ ਹਮਲੇ ਕਰਨਗੇ। ਅਜਿਹਾ ਹੀ ਇਕ ਝਗੜਾ ਬੀਤੇ ਦਿਨੀਂ ਮੂਵੀ ਨਾਈਟ ਦੇ ਪਿਛੋਂ ਕੀਤਾ ਗਿਆ।ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਲਈ ਵਿਦਿਆਰਥੀਆਂ, ਸਟਾਫ ਤੇ ਫੈਕਇਲਟੀ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੱਖ ਤਰਜੀਹ ਹੈ। ਕੈਨੇਡਾ ਵਿਚ ਕਿਸੇ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਦੂਸਰਿਆਂ ਨੂੰ ਡਰਾਵਾ ਦੇਵੇ ਤੇ ਯੂਨੀਵਰਸਿਟੀ ਨੇ ਸਪੱਸ਼ਟ ਕਿਹਾ ਕਿ ਉਹ ਇਹ ਗੱਲ ਸ਼ਹਿਨ ਨਹੀਂ ਕਰਨਗੇ ਜੋ ਵਿਦਿਆਰਥੀਆਂ ਨੂੰ ਡਰਾਵੇ।
3 ਜਨਵਰੀ ਤੋਂ ਲੈ ਕੇ ਹੁਣ ਤੱਕ ਮੁਜ਼ਾਹਰਾਕਾਰੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਇਹ ਵੀ ਲਾਲਚ ਦੇ ਰਹੇ ਕਿ ਜਿਹੜੇ ਵਿਦਿਆਰਥੀ ਉਨ੍ਹਾਂ ਨਾਲ ਜੁੜਨਗੇ ਉਨ੍ਹਾਂ ਨੂੰ ਚੰਗੇ ਗਰੇਡ ਦਿਵਾਉਣਗੇ ਅਜਿਹੀਆਂ ਗੱਲਾਂ ਕਰਕੇ ਉਨ੍ਹਾਂ ਨੇ ਕੁਝ ਕੁ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਵੀ ਲਿਆ ਹੈ।ਯੂਨੀਵਰਸਿਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਾ ਹੀ ਅੱਜ ਤੱਕ ਕਿਸੇ ਵੀ ਵਿਦਿਆਰਥੀ ਦੇ ਗਰੇਡ ਬਦਲੇ ਹਨ ਤੇ ਨਾ ਹੀ ਬਦਲੇ ਜਾਣਗੇ। ਵਿਦਿਆਰਥੀਆਂ ਨੂ ਫੇਲ੍ਹ ਕਰਨ ਦੇ ਦੋਸ਼ਾਂ ਨੂੰ ਯੂਨੀਵਰਸਿਟੀ ਨੇ ਝੂਠ ਦਾ ਪਲੰਦਾ ਦੱਸਦੇ ਹੋਏ ਕਿਹਾ ਕਿ 2023-2024 ਦੇ ਸ਼ੈਸ਼ਨ ਦੌਰਾਨ ਵਿਦੇਸ਼ਾਂ ਤੋਂ ਪੜ੍ਹਨ ਤੇ ਲੋਕਲ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਲੈਕਚਰ ਕੋਸਰਾਂ ਵਿਚ ਲੱਗਭਗ ਇਕੋ ਜਿਹੀ ਗਿਣਤੀ ਨਾਲ ਪਾਸ ਹੋਏ ਹਨ ਜਿਵੇਂ ਕਿ 93% ਕੈਨੇਡੀਅਨ ਅਤੇ 92% ਇੰਟਰਨੈਸ਼ਨਲ ਵਿਦਿਆਰਥੀ ਪਾਸ ਹੋਏ ਹਨ।