ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ
ਆਟਾ ਗੁਨ੍ਹਦੇ ਸਮੇਂ ਪਿਆ ਦਿਲ ਦਾ ਦੌਰਾਬਰਨਾਲਾ : ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਮਹਿਲ ਖੁਰਦ ਦੇ 37 ਸਾਲਾ ਨੌਜਵਾਨ ਸਵਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 7 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਇਟਲੀ ਜਾਣ […]
By : Editor (BS)
ਆਟਾ ਗੁਨ੍ਹਦੇ ਸਮੇਂ ਪਿਆ ਦਿਲ ਦਾ ਦੌਰਾ
ਬਰਨਾਲਾ : ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਮਹਿਲ ਖੁਰਦ ਦੇ 37 ਸਾਲਾ ਨੌਜਵਾਨ ਸਵਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 7 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਇਟਲੀ ਜਾਣ ਤੋਂ ਬਾਅਦ ਉਹ ਇੱਕ ਵਾਰ ਵੀ ਪਿੰਡ ਨਹੀਂ ਆਇਆ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ
ਮ੍ਰਿਤਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ, ਸਵਰਨ ਦੀ ਮੌਤ ਦੀ ਖਬਰ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ ਅਤੇ ਰੋ ਰਹੇ ਹਨ। ਪਿੰਡ ਵਾਸੀਆਂ ਨੇ ਲਾਸ਼ ਨੂੰ ਭਾਰਤ ਲਿਆਉਣ ਲਈ ਭਾਰਤ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਸਵਰਨ ਸਿੰਘ ਆਪਣੇ ਘਰ ਰੋਟੀਆਂ ਬਣਾਉਣ ਲਈ ਆਟਾ ਗੁੰਨ੍ਹ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਵਿੱਚ ਸਵਰਨ ਸਿੰਘ ਦੀ ਮੌਤ ਹੋ ਗਈ।
ਅੰਮ੍ਰਿਤਪਾਲ ਦੀ ਮਦਦ ਕਰਨ ਦੇ ਮਾਮਲੇ ਵਿਚ ਜੇਲ੍ਹ ਸੁਪਰਡੈਂਟ ਗ੍ਰਿਫਤਾਰ
ਜਲੰਧਰ, 8 ਮਾਰਚ, ਨਿਰਮਲ : ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਥੇ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿਚ ਖਾਲਿਸਤਾਨੀ ਹਮਾਇਤੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਕੋਲ ਤੋਂ ਮੋਬਾਈਲ ਫੋਨ, ਸਪਾਈ ਕੈਮ ਅਤੇ ਹੋਰ ਸਮਾਨ ਮਿਲਣ ਦੇ ਮਾਮਲੇ ਵਿਚ ਦਰਜ ਐਫਆਈਆਰ ਵਿਚ ਕੀਤੀ ਗਈ ਹੈ।
ਦੱਸਦੇ ਚਲੀਏ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 11 ਸਾਥੀ ਬੰਦ ਹਨ। ਜਦ ਸਮਾਨ ਬਰਾਮਦ ਹੋਇਆ ਤਾਂ ਉਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਮੈਂਬਰਾਂ ਦੀ ਮਦਦ ਕਰਨ ਦੇ ਇਲਜ਼ਾਮ ਵਿਚ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਪਤਾ ਚਲਿਆ ਕਿ ਜੇਲ੍ਹ ਅਧਿਕਾਰੀ ਨੂੰ ਲਾਪਰਵਾਹੀ ਦੇ ਦੋਸ਼ ਵਿਚ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ।ਫਿਲਹਾਲ ਉਸ ਕੋਲੋਂ ਡਿਬਰੂਗੜ੍ਹ ਵਿਚ ਹੀ ਪੁਛਗਿੱਛ ਕੀਤੀ ਜਾ ਰਹੀ ਹੈ। ਦੱਸਦੇ ਚਲੀਏ ਕਿ ਉਕਤ ਜੇਲ੍ਹ ਵਿਚ ਅੰਮ੍ਰਿਤਪਾਲ ਸਮੇਤ ਉਸ ਦੇ 10 ਮੈਂਬਰ ਰਹਿ ਰਹੇ ਹਨ।
ਐਸਪੀ ਡਿਬਰੂਗੜ੍ਹ ਵੀਵੀਆਰ ਰੈਡੀ ਨੇ ਕਿਹਾ ਕਿ ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿਚ ਇਲੈਕਟਰਾਨਿਕ ਸਮਾਨ ਪੁੱਜਿਆ। ਇਸੇ ਦੇ ਚਲਦਿਆਂ ਉਨ੍ਹਾਂ ਗ੍ਰਿਫਤਾਰ ਕੀਤਾ ਗਿਆ ਹੈ। ਐਸਪੀ ਰੈਡੀ ਨੇ ਕਿਹਾ, ਇਹ ਕੇਸ ਡਿਬਰੂਗੜ੍ਹ ਥਾਣਾ ਸਦਰ ਵਿਚ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਅਸਾਮ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਖਾਲਿਸਤਾਨੀ ਹਮਾਇਤੀਆਂ ’ਤੇ ਐਨਐਸਏ ਤਹਿਤ ਕਾਰਵਾਈ ਕੀਤੀ ਗਈ ਹੈ। ਐਨਐਸਏ ਸੈਲ ਵਿਚ ਹੋਣ ਵਾਲੀ ਸਰਗਰਮੀਆਂ ਦੇ ਬਾਰੇ ਵਿਚ ਜਾਣਕਾਰੀ ਮਿਲਣ ’ਤੇ ਐਨਐਸਏ ਬਲਾਕ ਦੇ ਜਨਤਕ ਖੇਤਰ ਵਿਚ ਵਧੀਕ ਸੀਸੀਟੀਵੀ ਕੈਮਰੇ ਲਗਾਏ ਗਏ ਸੀ। ਅਜਿਹੀ ਘਟਨਾਵਾਂ ਨੂੰ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਗ੍ਰਿਫਤਾਰ ਕੀਤੇ ਗਏ ਸੁਪਰਡੈਂਟ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਤੋ ਬਾਅਦ ਡਿਬਰੂਗੜ੍ਹ ਪੁਲਿਸ ਪੁਛਗਿੱਛ ਕਰੇਗੀ।