Death of Punjabi youth in Saudi Arabia : ਸਾਊਦੀ ਅਰਬ ਵਿਚ ਪੰਜਾਬੀ ਨੌਜਵਾਨ ਦੀ ਮੌਤ

Death of Punjabi youth in Saudi Arabia : ਸਾਊਦੀ ਅਰਬ ਵਿਚ ਪੰਜਾਬੀ ਨੌਜਵਾਨ ਦੀ ਮੌਤ


ਬਟਾਲਾ, 19 ਅਪ੍ਰੈਲ, ਨਿਰਮਲ : ਵਿਦੇਸ਼ਾਂ ਵਿਚ ਪੰਜਾਬ ਸਣੇ ਭਾਰਤੀ ਨੌਜਵਾਨਾਂ ਦੀ ਮੌਤਾਂ ਹੋਣ ਦਾ ਸਿਲਸਿਲਾ ਰੁਕ ਨਹੀਂ ਰਿਹਾ। ਇਸੇ ਤਰ੍ਹਾਂ ਹੁਣ ਸਾਊਦੀ ਅਰਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਦੱਸਦੇ ਚਲੀਏ ਕਿ ਬਟਾਲਾ ਦੇ ਨੇੜਲੇ ਪਿੰਡ ਰਸੂਲਪੁਰ ਦਾ ਨੌਜਵਾਨ ਸਾਊਦੀ ਅਰਬ ’ਚ ਟਰਾਲਾ ਪਲਟਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਸਪਤਾਲ ’ਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਉਸ ਨੇ ਆਪਣੇ ਪੁੱਤਰ ਅਮਨਦੀਪ ਸਿੰਘ ਨੂੰ ਰੁਜ਼ਗਾਰ ਲਈ ਸਾਊਦੀ ਅਰਬ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਉਸਦਾ ਪੁੱਤਰ ਇਕ ਕੰਪਨੀ ’ਚ ਟਰਾਲਾ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ।

ਵੀਰਵਾਰ ਨੂੰ ਜਦੋਂ ਉਹ ਟਰਾਲਾ ਖਾਲੀ ਕਰ ਕੇ ਵਾਪਸ ਕੰਪਨੀ ਵੱਲ ਆ ਰਿਹਾ ਸੀ ਤਾਂ ਇਕ ਫਲਾਈ ਓਵਰ ’ਤੇ ਅਚਾਨਕ ਟਰਾਲੇ ਦਾ ਸੰਤੁਲਨ ਵਿਗੜ ਗਿਆ। ਫਲਾਈ ਓਵਰ ਤੋਂ ਟਰਾਲਾ ਪਲਟ ਗਿਆ ਜਿਸ ਨਾਲ ਉਸਦੇ ਪੁੱਤਰ ਅਮਨਦੀਪ ਸਿੰਘ ਨੂੰ ਕਾਫੀ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ’ਚ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਅਜੇ ਕੁਵਾਰਾ ਸੀ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਅਮਨਦੀਪ ਦੀ ਦੇਹ ਨੂੰ ਪੰਜਾਬ ਵਾਪਸ ਲਿਆਂਦਾ ਜਾਵੇ ਤੇ ਪਰਿਵਾਰ ਦੀ ਵਿੱਤੀ ਮਦਦ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਟਕਸਾਲੀ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ।

ਪਟਿਆਲਾ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਡਾ: ਧਰਮਵੀਰ ਗਾਂਧੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਗਾਤਾਰ ਵਿਰੋਧ ਦੇ ਬਾਵਜੂਦ ਪਾਰਟੀ ਹਾਈਕਮਾਂਡ ਵੱਲੋਂ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਟਕਸਾਲੀ ਕਾਂਗਰਸੀਆਂ ਵਿੱਚ ਭਾਰੀ ਰੋਸ ਹੈ। ਅਜਿਹੇ ’ਚ ਟਕਸਾਲੀ ਕਾਂਗਰਸੀਆਂ ਨੇ ਆਪਣਾ ਬਾਗੀ ਰਵੱਈਆ ਦਿਖਾਉਂਦੇ ਹੋਏ 20 ਅਪ੍ਰੈਲ ਨੂੰ ਰਾਜਪੁਰਾ ’ਚ ਮੀਟਿੰਗ ਬੁਲਾਈ ਹੈ।

ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਕਾਂਗਰਸੀਆਂ ਵਿੱਚ ਗੁੱਸਾ ਹੈ ਅਤੇ ਇਸ ਲਈ 20 ਅਪਰੈਲ ਨੂੰ ਰਾਜਪੁਰਾ ਵਿੱਚ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਰੱਖੀ ਗਈ ਹੈ। ਇਸ ਵਿੱਚ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ। ਟਕਸਾਲੀ ਆਗੂਆਂ ਦੀ ਨਰਾਜ਼ਗੀ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਸੀ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਹੁਣ ਟਕਸਾਲੀ ਆਗੂ 20 ਅਪ੍ਰੈਲ ਨੂੰ ਰਾਜਪੁਰਾ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਉਣਗੇ।

ਟਕਸਾਲੀ ਕਾਂਗਰਸੀਆਂ ਦੀ ਨਾਰਾਜ਼ਗੀ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਝੱਲਣਾ ਪੈ ਸਕਦਾ ਹੈ। ਅਸਲ ਵਿੱਚ ਰਾਜਪੁਰਾ ਦੇ ਵੋਟਰਾਂ ਵਿੱਚ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਮਦਨ ਲਾਲ ਜਲਾਲਪੁਰ, ਸਨੌਰ ਦੇ ਲਾਲ ਸਿੰਘ ਅਤੇ ਸਮਾਣਾ ਦੇ ਰਜਿੰਦਰ ਸਿੰਘ ਦਾ ਕਾਫੀ ਪ੍ਰਭਾਵ ਹੈ। ਰਾਜਪੁਰਾ, ਘਨੌਰ ਅਤੇ ਸਨੌਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਕੰਬੋਜ ਬਰਾਦਰੀ ਦਾ ਦਬਦਬਾ ਹੈ ਅਤੇ ਹਰਦਿਆਲ ਸਿੰਘ ਅਤੇ ਲਾਲ ਸਿੰਘ ਇਸੇ ਭਾਈਚਾਰੇ ਵਿੱਚੋਂ ਹਨ। ਅਜਿਹੇ ਵਿੱਚ ਇਨ੍ਹਾਂ ਆਗੂਆਂ ਦਾ ਸਮਰਥਨ ਨਾ ਕਰਨਾ ਕਾਂਗਰਸ ਲਈ ਮਹਿੰਗਾ ਸਾਬਤ ਹੋ ਸਕਦਾ ਹੈ।

Related post

ਜੇਕਰ ਤੁਸੀਂ ਆਪਣੇ ਮਨ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਅਪਣਾਓ ਇਹ ਟਿੱਪਸ

ਜੇਕਰ ਤੁਸੀਂ ਆਪਣੇ ਮਨ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ…

ਚੰਡੀਗੜ੍ਹ, 2 ਮਈ, ਪਰਦੀਪ ਸਿੰਘ: ਮਨੁੱਖ ਅਜੋਕੇ ਦੌਰ ਵਿੱਚ ਸਿਰਫ ਕੰਮਕਾਜ ਵੱਲ ਧਿਆਨ ਦਿੰਦਾ ਹੈ ਅਤੇ ਆਪਣੇ ਆਪ ਵੱਲ ਧਿਆਨ ਦੇਣਾ…
ਐਂਬੂਲੈਂਸ ਹੋਈ ਬਿਮਾਰ, ਮਰੀਜ਼ ਦਾ ਲੱਗਿਆ ਦਮ ਘੁੱਟਣ, ਜਾਣੋ ਫਿਰ ਕੀ ਹੋਇਆ

ਐਂਬੂਲੈਂਸ ਹੋਈ ਬਿਮਾਰ, ਮਰੀਜ਼ ਦਾ ਲੱਗਿਆ ਦਮ ਘੁੱਟਣ, ਜਾਣੋ…

ਡੇਰਾਬੱਸੀ, 2 ਮਈ, ਪਰਦੀਪ ਸਿੰਘ: ਡੇਰਾਬੱਸੀ ਤੋਂ ਮਰੀਜ਼ ਨੂੰ ਚੰਡੀਗੜ੍ਹ ਲੈ ਕੇ ਜਾ ਰਹੀ ਐਂਬੂਲੈਂਸ ਫਲਾਈਓਵਰ ਉੱਤੇ ਅਚਾਨਕ ਖਰਾਬ ਹੋ ਗਈ।…
ਗੈਰ-ਕਾਨੂੰਨੀ ਢੰਗ ਨਾਲ ਹੱਜ ਕਰਨ ਵਾਲੇ ਹੋ ਜਾਓ ਸਾਵਧਾਨ

ਗੈਰ-ਕਾਨੂੰਨੀ ਢੰਗ ਨਾਲ ਹੱਜ ਕਰਨ ਵਾਲੇ ਹੋ ਜਾਓ ਸਾਵਧਾਨ

ਸਾਊਦੀ ਅਰਬ, 2 ਮਈ, ਪਰਦੀਪ ਸਿੰਘ: ਸਾਊਦੀ ਅਰਬ ਵਿੱਚ ਪਹਿਲਾ ਗੈਰ ਕਾਨੂੰਨੀ ਢੰਗ ਨਾਲ ਹੱਜ ਦੇ ਲਈ ਪਹੁੰਚਣ ਵਾਲੇ ਲੋਕਾਂ ਉੱਤੇ…