ਇਟਲੀ ’ਚ ਮਹਿਲ ਕਲਾਂ ਦੇ ਪੰਜਾਬੀ ਨੌਜਵਾਨ ਦੀ ਮੌਤ
ਮਹਿਲ ਕਲਾਂ : ਵਿਦੇਸ਼ਾਂ ਤੋਂ ਇਕ ਤੋਂ ਬਾਅਦ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਚੁੱਕੀਆਂ ਨੇ। ਹੁਣ ਫਿਰ ਮਹਿਲ ਕਲਾਂ ਦੇ ਇਕ ਨੌਜਵਾਨ ਦੀ ਇਟਲੀ ਵਿਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਐ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ। ਮਹਿਲ ਕਲਾਂ ਦੇ […]
By : Makhan Shah
ਮਹਿਲ ਕਲਾਂ : ਵਿਦੇਸ਼ਾਂ ਤੋਂ ਇਕ ਤੋਂ ਬਾਅਦ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਚੁੱਕੀਆਂ ਨੇ। ਹੁਣ ਫਿਰ ਮਹਿਲ ਕਲਾਂ ਦੇ ਇਕ ਨੌਜਵਾਨ ਦੀ ਇਟਲੀ ਵਿਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਐ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ।
ਮਹਿਲ ਕਲਾਂ ਦੇ ਪਿੰਡ ਮਹਿਲ ਖ਼ੁਰਦ ਦੇ ਰਹਿਣ ਵਾਲੇ ਨੌਜਵਾਨ ਸਵਰਨ ਸਿੰਘ ਉਰਫ਼ ਟੋਟੂ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 37 ਸਾਲਾ ਸਵਰਨ ਸਿੰਘ ਰਾਤੀਂ ਕੰਮ ਤੋਂ ਵਾਪਸ ਆ ਕੇ ਆਪਣੇ ਰੂਮ ਵਿਚ ਆਟਾ ਗੁੰਨ੍ਹ ਰਿਹਾ ਸੀ, ਜਿਸ ਦੌਰਾਨ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੇ ਨਾਲ ਰਹਿੰਦੇ ਨੌਜਵਾਨ ਨੇ ਤੁਰੰਤ ਪਰਿਵਾਰ ਨੂੰ ਫ਼ੋਨ ਕਰਕੇ ਇਹ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਸਵਰਨ ਸਿੰਘ ਕਰੀਬ 7 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ ਪਰ ਉਸ ਨੂੰ ਕੀ ਪਤਾ ਸੀ ਕਿ ਉਹ ਕਦੇ ਜ਼ਿੰਦਾ ਵਾਪਸ ਨਹੀਂ ਆ ਸਕੇਗਾ। ਹੁਣ ਪਰਿਵਾਰ ਵੱਲੋਂ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਐ।
ਇਹ ਖ਼ਬਰ ਵੀ ਪੜ੍ਹੋ :
ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬਸ-ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵਲੋਂ 11 ਮਾਰਚ ਨੂੰ ਸਾਰੇ ਬਸ ਡਿੱਪੂਆਂ ’ਤੇ ਗੇਟ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਬਸ ਡਿੱਪੂਆਂ ਵਿਚ ਬੱਸਾਂ ਰੋਕ ਦਿੱਤੀਆਂ ਜਾਣਗੀਆਂ। 13 ਮਾਰਚ ਨੂੰ ਮੁਕੰਮਲ ਹੜਤਾਲ ਕਰਕੇ ਯੂਨੀਅਨ ਦੇ ਮੈਂਬਰ ਸਵੇਰੇ 10 ਵਜੇ ਮੁਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨਗੇ।
ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਰੋਡਵੇਜ਼, ਪਨਬਸ-ਪੀਆਰਟੀਸੀ ਕੰਟਰੈਕ ਵਰਕਰ ਯੂਨੀਅਨ ਨੇ ਹੁਣ 13 ਮਾਰਚ ਨੂੰ ਮੁਕੰਮਲ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਇਸ ਤੋਂ ਪਹਿਲਾਂ 11 ਮਾਰਚ ਨੂੰ ਸਾਰੇ ਟਰਾਂਸਪੋਰਟ ਡਿੱਪੂਆਂ ’ਤੇ ਗੇਟ ਮੀਟਿੰਗ ਅਤੇ ਰੈਲੀਆਂ ਕਰੇਗੀ ਅਤੇ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸਾਰੇ ਡਿੱਪੂਆਂ ਵਿਚ ਬੱਸਾਂ ਨੂੰ ਰੋਕ ਦਿੱਤਾ ਜਾਵੇਗਾ।
ਯੂਨੀਅਨ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਮੰਨ ਲਈ ਗਈ ਮੰਗਾਂ ਨੂੰ ਲਾਗੂ ਕਰਨ ਵਿਚ ਅੜਿੱਕਾ ਲਗਾਏ ਜਾਣ ਤੋਂ ਤੰਗ ਆ ਕੇ ਲਿਆ ਹੈ।
ਯੂਨੀਅਨ ਦੇ ਮੈਂਬਰ 13 ਮਾਰਚ ਨੂੰ ਮੁਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੱਢਣਗੇ।
ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਸਮੂਹ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵਾਰ-ਵਾਰ ਮੀਟਿੰਗਾਂ ਬੁਲਾ ਕੇ ਮੰਨੀਆਂ ਹੋਈਆਂ ਮੰਗਾਂ ਨੂੰ ਤੋੜ-ਮਰੋੜ ਕੇ ਲਾਗੂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੁਝ ਅਧਿਕਾਰੀ ਟਰਾਂਸਪੋਰਟ ਮੰਤਰੀ, ਟਰਾਂਸਪੋਰਟ ਸਕੱਤਰ, ਐਮ.ਡੀ ਨਾਲ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ਵਿੱਚ ਲਏ ਫੈਸਲਿਆਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਅੱਤਲ ਕੀਤੇ ਠੇਕਾ ਮੁਲਾਜ਼ਮਾਂ ਨੂੰ ਆਊਟਸੋਰਸਿੰਗ ਠੇਕੇਦਾਰਾਂ ਕੋਲ ਭੇਜਿਆ ਜਾ ਰਿਹਾ ਹੈ ਅਤੇ ਹੁਣ ਉਨ੍ਹਾਂ ਨੂੰ ਠੇਕੇਦਾਰ ਤੋਂ ਛੁੱਟੀ ਅਤੇ ਆਰਾਮ ਕਰਨ ਦੀ ਇਜਾਜ਼ਤ ਵੀ ਲਈ ਜਾ ਰਹੀ ਹੈ।