ਦਿੱਲੀ : ਜੇਲ੍ਹ 'ਚ ਬੰਦ 'ਆਪ' ਨੇਤਾ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਸੰਚਾਰ ਇੰਚਾਰਜ ਵਿਜੇ ਨਾਇਰ ਨੂੰ ਮੈਡੀਕਲ ਆਧਾਰ 'ਤੇ ਦੋ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਨਾਇਰ ਇੱਕ ਕਥਿਤ ਸ਼ਰਾਬ ਘੁਟਾਲੇ ਵਿੱਚ ਮੁਲਜ਼ਮ ਹੈ ਅਤੇ 14 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਕਿਹਾ, 'ਪਟੀਸ਼ਨਰ ਵਿਜੇ ਨਾਇਰ ਨੂੰ […]
By : Editor (BS)
ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਸੰਚਾਰ ਇੰਚਾਰਜ ਵਿਜੇ ਨਾਇਰ ਨੂੰ ਮੈਡੀਕਲ ਆਧਾਰ 'ਤੇ ਦੋ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਨਾਇਰ ਇੱਕ ਕਥਿਤ ਸ਼ਰਾਬ ਘੁਟਾਲੇ ਵਿੱਚ ਮੁਲਜ਼ਮ ਹੈ ਅਤੇ 14 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਕਿਹਾ, 'ਪਟੀਸ਼ਨਰ ਵਿਜੇ ਨਾਇਰ ਨੂੰ ਇਸ ਮਾਮਲੇ ਵਿੱਚ ਦੋ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਮਿਆਦ ਬਾਹਰ ਨਿਕਲਣ ਦੇ ਦਿਨ ਤੋਂ ਦੋ ਹਫ਼ਤਿਆਂ ਤੱਕ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸੰਸਦ ਮੈਂਬਰ ਬਿੱਟੂ ਦੇ ਗੰਨਮੈਨ ਨੂੰ ਲੱਗੀ ਗੋਲੀ, ਮੌਤ
ਇਹ ਵੀ ਪੜ੍ਹੋ : ਭਰਾ-ਭੈਣ ਕੁੱਤਿਆਂ ਤੋਂ ਬਚਦੇ-ਬਚਦੇ ਰੇਲ ਦੀ ਲਪੇਟ ਵਿਚ ਆਏ, ਮੌਤ
ਨਾਇਰ ਨੂੰ ਨਵੰਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੇ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਮੰਗੀ ਸੀ। ਉਸ ਨੇ ਦਲੀਲ ਦਿੱਤੀ ਸੀ ਕਿ ਉਸ ਨੂੰ ਗ੍ਰੇਡ-3 ਦੀ ਬਵਾਸੀਰ ਹੈ ਅਤੇ ਡਾਕਟਰਾਂ ਨੇ ਉਸ ਨੂੰ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਸੀ।
ਅਦਾਲਤ ਨੇ ਉਸ ਨੂੰ 2 ਲੱਖ ਰੁਪਏ ਦਾ ਨਿੱਜੀ ਬਾਂਡ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ ਜਮ੍ਹਾਂ ਕਰਵਾਉਣ ਲਈ ਕਿਹਾ। ਅਦਾਲਤ ਨੇ ਇਹ ਸ਼ਰਤ ਰੱਖੀ ਕਿ ਉਹ ਕਿਸੇ ਸਬੂਤ ਨਾਲ ਛੇੜਛਾੜ ਨਹੀਂ ਕਰੇਗਾ ਅਤੇ ਨਾ ਹੀ ਕਿਸੇ ਗਵਾਹ ਨੂੰ ਪ੍ਰਭਾਵਿਤ ਕਰੇਗਾ।
ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ।
ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਕਮਿਸ਼ਨਰ ਨਗਰ ਨਿਗਮ ਜਲੰਧਰ, ਕਪੂਰਥਲਾ ਅਤੇ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ), ਜਲੰਧਰ ਅਤੇ ਕਪੂਰਥਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ, ਨਕੋਦਰ, ਆਦਮਪੁਰ, ਅਲਾਵਪੁਰ, ਭੋਗਪੁਰ, ਕਰਤਾਰਪੁਰ, ਨੂਰਮਹਿਲ, ਫਿਲੋਰ, ਗੋਰਾਇਆ, ਲੋਹੀਆ ਖਾਸ, ਮਹਿਤਪੁਰ, ਸ਼ਾਹਕੋਟ, ਬਿਲਗਾ, ਸੁਲਤਾਨਪੁਰ ਲੋਧੀ, ਭਲੁੱਥ, ਬੇਗੋਵਾਲ, ਨਡਾਲਾ ਅਤੇ ਢਿਲੱਵਾ ਦੇ ਕਾਰਜ ਸਾਧਕ ਅਫਸਰਾਂ ਪਾਸੋਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਇਸ ਰੀਵੀਊ ਮੀਟਿੰਗ ਵਿੱਚ ਮੈਂਬਰ ਆਫ ਪਾਰਲੀਮੈਂਟ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮੰਤਰੀ ਵੱਲੋਂ ਮੈਂਬਰਾਂ ਦੇ ਹਲਕਿਆਂ ਦੇ ਕਾਰਜਾਂ ਅਤੇ ਫੰਡਾਂ ਬਾਰੇ ਉਹਨਾਂ ਨਾਲ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ।