ਦਿੱਲੀ ਦੇ CM ਕੇਜਰੀਵਾਲ ਗ੍ਰਿਫਤਾਰ, ਆਤਿਸ਼ੀ ਦਾ ਬਿਆਨ ਵੀ ਪੜ੍ਹੋ

ਦਿੱਲੀ ਦੇ CM ਕੇਜਰੀਵਾਲ ਗ੍ਰਿਫਤਾਰ, ਆਤਿਸ਼ੀ ਦਾ ਬਿਆਨ ਵੀ ਪੜ੍ਹੋ

ਨਵੀਂ ਦਿੱਲੀ : ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਈਡੀ ਦੁਆਰਾ ਗ੍ਰਿਫਤਾਰੀ ਤੋਂ ਬਚਣ ਲਈ ਦਾਇਰ ਕੇਜਰੀਵਾਲ ਦੀ ਪਟੀਸ਼ਨ ਵੀਰਵਾਰ ਨੂੰ ਹਾਈ ਕੋਰਟ ਵਿੱਚ ਖਾਰਜ ਕਰ ਦਿੱਤੀ ਗਈ। ਇਸ ਤੋਂ ਥੋੜ੍ਹੀ ਦੇਰ ਬਾਅਦ ਈਡੀ ਦੀ ਟੀਮ 10ਵਾਂ ਸੰਮਨ ਦੇਣ ਲਈ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚ ਗਈ ਅਤੇ ਗ੍ਰਿਫ਼ਤਾਰ ਕਰ ਲਿਆ ਹੈ।

ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਤਿਸ਼ੀ ਨੇ ਕਿਹਾ ਕਿ ED ਦੋ ਸਾਲਾਂ ਵਿੱਚ ਇੱਕ ਰੁਪਿਆ ਵੀ ਬਰਾਮਦ ਨਹੀਂ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਸੀਐਮ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ।ਆਤਿਸ਼ੀ ਨੇ ਕਿਹਾ, ‘ਸਾਨੂੰ ਸੂਚਨਾ ਮਿਲੀ ਹੈ ਕਿ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਰ ਅਸੀਂ ਹਮੇਸ਼ਾ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਚਲਾਵੇਗਾ। ਉਹ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਅਸੀਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਕੇਸ ਦਾਇਰ ਕਰਾਂਗੇ।ਸਾਡੇ ਵਕੀਲ ਸੁਪਰੀਮ ਕੋਰਟ ਵਿੱਚ ਪਹੁੰਚ ਰਹੇ ਹਨ।

ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਕਿਹਾ, ‘ਚੋਣਾਂ ਕਾਰਨ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇਸ ਤਰੀਕੇ ਨਾਲ ਨਿਸ਼ਾਨਾ ਬਣਾਉਣਾ ਸਰਾਸਰ ਗਲਤ ਅਤੇ ਅਸੰਵਿਧਾਨਕ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…