ਦਿੱਲੀ: ਸੀਲਮਪੁਰ ਵਿੱਚ ਜ਼ਬਰਦਸਤ ਗੋਲੀਬਾਰੀ, ਮੌਤ
ਨਵੀਂ ਦਿੱਲੀ : ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਇਲਾਕੇ 'ਚ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ। ਇਸ ਪੂਰੀ ਘਟਨਾ 'ਚ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਇਹ ਸਾਰੀ ਘਟਨਾ ਸੀਲਮਪੁਰ ਇਲਾਕੇ ਦੇ ਬ੍ਰਹਮਪੁਰੀ ਪੁਲੀਆ […]
By : Editor (BS)
ਨਵੀਂ ਦਿੱਲੀ : ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਇਲਾਕੇ 'ਚ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ। ਇਸ ਪੂਰੀ ਘਟਨਾ 'ਚ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਇਹ ਸਾਰੀ ਘਟਨਾ ਸੀਲਮਪੁਰ ਇਲਾਕੇ ਦੇ ਬ੍ਰਹਮਪੁਰੀ ਪੁਲੀਆ ਨੇੜੇ ਹੋਈ ਦੱਸੀ ਜਾ ਰਹੀ ਹੈ। Police ਨੇ ਦੱਸਿਆ ਕਿ ਇਹ ਘਟਨਾ ਇਕ ਪਬਲਿਕ ਟਾਇਲਟ ਨੇੜੇ ਵਾਪਰੀ। ਫਿਲਹਾਲ ਐਫਐਸਐਲ ਟੀਮ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਹੈ। Police ਨੇ ਦੱਸਿਆ ਕਿ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਦੂਜੇ ਦਾ ਇਲਾਜ ਕੀਤਾ ਜਾ ਰਿਹਾ ਹੈ।
ਪੁਲਿਸ ਨੇ ਦੱਸਿਆ ਕਿ ਕਥਿਤ ਹਮਲਾ ਸ਼ਨੀਵਾਰ ਰਾਤ 8:45 ਵਜੇ ਹੋਇਆ। ਉਨ੍ਹਾਂ ਦੱਸਿਆ ਕਿ ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ। ਦੋਵਾਂ ਦੇ ਨਾਂ ਅਰਬਾਜ਼ ਅਤੇ ਆਬਿਦ (ਉਮਰ 25 ਤੋਂ 30 ਸਾਲ) ਦੱਸੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅਰਬਾਜ਼ ਨੂੰ ਮ੍ਰਿਤਕ ਐਲਾਨ ਦਿੱਤਾ। ਅਰਬਾਜ਼ ਖਿਲਾਫ ਅਪਰਾਧਿਕ ਮਾਮਲਾ ਚੱਲ ਰਿਹਾ ਸੀ। ਇਸ ਤੋਂ ਇਲਾਵਾ ਆਬਿਦ ਨੂੰ ਜੀਟੀਬੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਆਬਿਦ ਦਾ ਇਲਾਜ ਚੱਲ ਰਿਹਾ ਹੈ। ਨਾਲ ਹੀ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।