ਅਦਾਲਤ ਤੋਂ ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਰਾਜਾਂ ਦੀਆਂ ਹੱਦਾਂ ਬਦਲਣ ਦੀ ਮੰਗ

ਅਦਾਲਤ ਤੋਂ ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਰਾਜਾਂ ਦੀਆਂ ਹੱਦਾਂ ਬਦਲਣ ਦੀ ਮੰਗ

ਨਵੀਂ ਦਿੱਲੀ : ਵੀਰਵਾਰ ਨੂੰ ਦਿੱਲੀ ਹਾਈ ਕੋਰਟ ‘ਚ ਇਕ ਪਟੀਸ਼ਨ ਆਈ, ਜਿਸ ਨੇ ਕਾਫੀ ਚਰਚਾ ਛੇੜ ਦਿੱਤੀ। ਸੇਵਾਮੁਕਤ ਸਰਕਾਰੀ ਅਧਿਕਾਰੀ ਨੇ ਆਪਣੀ ਪਟੀਸ਼ਨ ਵਿੱਚ ਅਦਾਲਤ ਤੋਂ ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਰਾਜਾਂ ਦੀਆਂ ਹੱਦਾਂ ਬਦਲਣ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਹਾਈ ਕੋਰਟ ਦਾ ਸਥਾਨ ਵੀ ਬਦਲਿਆ ਜਾਵੇ। ਪਟੀਸ਼ਨ ਨੂੰ ਦੇਖਦੇ ਹੋਏ ਬੈਂਚ ਨੇ ਤੁਰੰਤ ਇਸ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਇਹ ਸੰਸਦ ਦਾ ਕੰਮ ਹੈ, ਅਦਾਲਤ ਦਾ ਨਹੀਂ। ਬੈਂਚ ਨੇ ਇਹ ਵੀ ਟਿੱਪਣੀ ਕੀਤੀ ਕਿ ਹੁਣ ਕੋਈ ਸਾਨੂੰ ਭਾਰਤ ਦਾ ਨਕਸ਼ਾ ਦੁਬਾਰਾ ਬਣਾਉਣ ਲਈ ਕਹਿ ਰਿਹਾ ਹੈ।

ਵੀਰਵਾਰ ਨੂੰ ਇੱਕ ਵਿਅਕਤੀ ਨੇ ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੀ ਬੈਂਚ ਅੱਗੇ ਤਿੰਨ ਉੱਤਰੀ ਰਾਜਾਂ ਦੀਆਂ ਹੱਦਾਂ ਬਦਲਣ ਅਤੇ ਹਾਈ ਕੋਰਟ ਦੀ ਥਾਂ ਬਦਲਣ ਲਈ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਬੈਂਚ ਨੇ ਆਪਣੇ ਫੈਸਲੇ ‘ਚ ਕਿਹਾ, ‘ਅਸੀਂ ਸੰਸਦ ਨੂੰ ਨਿਰਦੇਸ਼ ਜਾਰੀ ਨਹੀਂ ਕਰ ਸਕਦੇ। ਅਸੀਂ ਇਹ ਫੈਸਲਾ ਨਹੀਂ ਕਰਦੇ ਕਿ ਕਿਹੜੀ ਹਾਈ ਕੋਰਟ ਕਿੱਥੇ ਕੰਮ ਕਰੇ। ਇਹ ਸਾਡਾ ਖੇਤਰ ਜਾਂ ਅਧਿਕਾਰ ਖੇਤਰ ਨਹੀਂ ਹੈ।”

ਹਾਈ ਕੋਰਟ ਤੋਂ ਕੀ ਮੰਗ ਕੀਤੀ ਸੀ:

ਸੇਵਾਮੁਕਤ ਚੀਫ ਇੰਜਨੀਅਰ ਜੇਪੀ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਕੇਂਦਰ ਨੂੰ ਮੇਰਠ ਕਮਿਸ਼ਨਰੇਟ ਨੂੰ ਸੋਨੀਪਤ, ਫਰੀਦਾਬਾਦ ਅਤੇ ਗੁਰੂਗ੍ਰਾਮ ਨੂੰ ਦਿੱਲੀ ਅਤੇ ਚੰਡੀਗੜ੍ਹ ਨੂੰ ਹਰਿਆਣਾ ਨਾਲ ਮਿਲਾਉਣ ਦਾ ਨਿਰਦੇਸ਼ ਦਿੱਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਮੇਰਠ ਦਿੱਲੀ ਦੇ ਬਿਲਕੁਲ ਨੇੜੇ ਸਥਿਤ ਹੈ। ਇੰਨਾ ਹੀ ਨਹੀਂ ਉਨ੍ਹਾਂ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੀ ਬਜਾਏ ਹਰਿਆਣਾ ਲਈ ਕੁਰੂਕਸ਼ੇਤਰ ਅਤੇ ਪੰਜਾਬ ਲਈ ਜਲੰਧਰ ਨੂੰ ਰਾਜਧਾਨੀ ਬਣਾਉਣ ਦੀ ਮੰਗ ਕੀਤੀ।

ਪਿੰਡ ਬੱਲੋ ’ਚ ਹੋਇਆ ਸ਼ੁਭਕਰਨ ਦਾ ਅੰਤਿਮ ਸਸਕਾਰ

ਬਠਿੰਡਾ, 29 ਫਰਵਰੀ : ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਗੋਲੀ ਲੱਗਣ ਨਾਲ ਸ਼ਹੀਦ ਹੋਏ ਸ਼ੁਭਕਰਨ ਸਿੰਘ ਦਾ ਅੱਜ ਉਸ ਦੇ ਬਠਿੰਡਾ ਜ਼ਿਲ੍ਹੇ ਵਿਚ ਪੈਂਦੇ ਪਿੰਡ ਬੱਲੋ ਵਿਖੇ ਪੂਰੇ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਸ਼ੁਭਕਰਨ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਹੋਏ ਸਨ। ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ ਕਿਉਂਕਿ ਸ਼ੁਭਕਰਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਖਨੌਰੀ ਬਾਰਡਰ ’ਤੇ ਗੋਲੀ ਵੱਜਣ ਨਾਲ ਸ਼ਹੀਦ ਹੋਏ ਸ਼ੁਭਕਰਨ ਸਿੰਘ ਦਾ ਬਠਿੰਡਾ ਦੇ ਪਿੰਡ ਬੱਲੋ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੱਜ ਸਵੇਰੇ ਹੀ ਉਸ ਦੀ ਮ੍ਰਿਤਕ ਦੇਹ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਪਹਿਲਾਂ ਖਨੌਰੀ ਬਾਰਡਰ ’ਤੇ ਲਿਜਾਇਆ ਗਿਆ, ਜਿੱਥੇ ਕਿਸਾਨਾਂ ਵੱਲੋਂ ਸ਼ੁਭਕਰਨ ਦੀ ਮ੍ਰਿਤਕ ਦੇਹ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ, ਇਸ ਤੋਂ ਬਾਅਦ ਇਕ ਕਾਫ਼ਲੇ ਦੇ ਰੂਪ ਵਿਚ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਪਿੰਡ ਬੱਲੋ ਲਿਆਂਦਾ ਗਿਆ, ਜਿੱਥੇ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ।

Related post

ਨੈਂਸੀ ਪੇਲੋਸੀ ਦੇ ਪਤੀ ’ਤੇ ਹਥੌੜੇ ਨਾਲ ਹਮਲਾ ਕਰਨ ਵਾਲੇ ਨੂੰ 30 ਸਾਲ ਦੀ ਸਜ਼ਾ

ਨੈਂਸੀ ਪੇਲੋਸੀ ਦੇ ਪਤੀ ’ਤੇ ਹਥੌੜੇ ਨਾਲ ਹਮਲਾ ਕਰਨ…

ਵਾਸ਼ਿੰਗਟਨ, 18 ਮਈ, ਨਿਰਮਲ : ਅਮਰੀਕਾ ਵਿਚ ਹੇਠਲੇ ਸਦਨ ਦੀ ਸਾਬਕਾ ਸਪੀਕਰ ਨੈਂਸੀ ਪੇਲੋਸੀ ਦੇ ਪਤੀ ’ਤੇ ਹਥੌੜੇ ਨਾਲ ਹਮਲਾ ਕਰਨ…
300 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਨੂੰ ਵਿਦੇਸ਼ ਤੋਂ ਲਿਆਉਣ ਦੀ ਤਿਆਰੀ

300 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਨੂੰ ਵਿਦੇਸ਼…

ਚੰਡੀਗੜ੍ਹ, 12 ਮਈ, ਨਿਰਮਲ : ਚੰਡੀਗੜ੍ਹ ’ਚ ਬੈਂਕਾਂ ਨਾਲ 300 ਕਰੋੜ ਰੁਪਏ ਦੀ ਧੋਖਾਧੜੀ ਕਰਕੇ ਥਾਈਲੈਂਡ ’ਚ ਲੁਕੇ ਸੁਖਵਿੰਦਰ ਸਿੰਘ ਛਾਬੜਾ…
ਕੇਜਰੀਵਾਲ ਦੀ ਜ਼ਮਾਨਤ ’ਤੇ ਅੱਜ ਆਵੇਗਾ ਫ਼ੈਸਲਾ

ਕੇਜਰੀਵਾਲ ਦੀ ਜ਼ਮਾਨਤ ’ਤੇ ਅੱਜ ਆਵੇਗਾ ਫ਼ੈਸਲਾ

ਨਵੀਂ ਦਿੱਲੀ, 10 ਮਈ, ਨਿਰਮਲ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ 40 ਦਿਨ ਪੂਰੇ…