Begin typing your search above and press return to search.
ਕੇਸ ਰਫਾ ਦਫਾ ਕਰਨ ਲਈ ਮੰਗ ਰਹੇ 10 ਲੱਖ ਰੁਪਏ :ਸਿੰਗਾ
ਕਪੂਰਥਲਾ, 21 ਦਸੰਬਰ, ਨਿਰਮਲ : ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ ਸਿੰਗਾ ਨੇ ਲਾਈਵ ਹੋ ਕੇ ਇੱਕ ਵੱਡਾ ਇਲਜ਼ਾਮ ਲਗਾਇਆ ਹੈ। ਸਿੰਗਰ ਨੇ ਥਾਣਾ ਸਿਟੀ ਕਪੂਰਥਲਾ ਅਤੇ ਫਿਰ ਅਜਨਾਲਾ ਵਿੱਚ ਅਗਸਤ ਮਹੀਨੇ ਵਿੱਚ ਦਰਜ ਹੋਏ ਕੇਸ ਨੂੰ ਰਫਾ ਦਫਾ ਕਰਨ ਲਈ 10 ਲੱਖ ਰੁਪਏ ਦੀ ਮੰਗ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਗਾਇਕ ਨੇ ਲਾਈਵ ਹੁੰਦੇ […]
By : Editor Editor
ਕਪੂਰਥਲਾ, 21 ਦਸੰਬਰ, ਨਿਰਮਲ : ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ ਸਿੰਗਾ ਨੇ ਲਾਈਵ ਹੋ ਕੇ ਇੱਕ ਵੱਡਾ ਇਲਜ਼ਾਮ ਲਗਾਇਆ ਹੈ। ਸਿੰਗਰ ਨੇ ਥਾਣਾ ਸਿਟੀ ਕਪੂਰਥਲਾ ਅਤੇ ਫਿਰ ਅਜਨਾਲਾ ਵਿੱਚ ਅਗਸਤ ਮਹੀਨੇ ਵਿੱਚ ਦਰਜ ਹੋਏ ਕੇਸ ਨੂੰ ਰਫਾ ਦਫਾ ਕਰਨ ਲਈ 10 ਲੱਖ ਰੁਪਏ ਦੀ ਮੰਗ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਗਾਇਕ ਨੇ ਲਾਈਵ ਹੁੰਦੇ ਹੋਏ ਇਹ ਵੀ ਖੁਲਾਸਾ ਕੀਤਾ ਹੈ ਕਿ ਪੈਸੇ ਨਾ ਦੇਣ ’ਤੇ ਉਸ ਨੂੰ ਸਟੇਜ ਤੋਂ ਚੁੱਕ ਕੇ ਲੈ ਜਾਣ ਦੀਆਂ ਧਮਕੀਆਂ ਮਿਲੀਆਂ ਸਨ। ਦੂਜੇ ਪਾਸੇ ਐਸਐਸਪੀ ਕਪੂਰਥਲਾ ਨੇ ਕਿਹਾ ਹੈ ਕਿ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ।ਗਾਇਕ ਸਿੰਗਾ ਦਾ ਨਵਾਂ ਗੀਤ ਸਟਿਲ ਅਲਾਈਵ ਲਾਂਚ ਕੀਤਾ ਗਿਆ। ਜਿਸ ’ਚ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਅਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ’ਚ ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਵਾਸੀ ਮੁਹੱਲਾ ਸ਼ਹਿਰੀਆਂ ਕਪੂਰਥਲਾ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਕਪੂਰਥਲਾ ’ਚ ਧਾਰਾ 294 ਅਤੇ 120ਬੀ ਤਹਿਤ ਉਸ ਸਮੇਤ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
Next Story