ਧਾਕੜ ਅਫ਼ਸਰ ਡਾ. ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ, ਅਕਾਲੀ ਦਲ ਨੂੰ ਕਿਹਾ BYE-BYE
ਹੁਸ਼ਿਆਰਪੁਰ,6 ਮਈ, ਪਰਦੀਪ ਸਿੰਘ - ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਜਿਸ ਨੂੰ ਧਾਕੜ ਅਫ਼ਸਰ ਵਜੋਂ ਵੀ ਜਾਣਿਆ ਜਾਂਦਾ ਹੈ। ਧਾਕੜ ਅਫ਼ਸਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਉਹ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਉੱਥੇ ਹੀ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ […]
By : Editor Editor
ਹੁਸ਼ਿਆਰਪੁਰ,6 ਮਈ, ਪਰਦੀਪ ਸਿੰਘ - ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਜਿਸ ਨੂੰ ਧਾਕੜ ਅਫ਼ਸਰ ਵਜੋਂ ਵੀ ਜਾਣਿਆ ਜਾਂਦਾ ਹੈ। ਧਾਕੜ ਅਫ਼ਸਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਉਹ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।
ਉੱਥੇ ਹੀ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੁੰਦਿਆਂ ਹੀ ਪਾਰਟੀ ਦੀ ਵਿਚਾਰਧਾਰਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਮਿਲਾਵਟਖੋਰੀ ਵਿਰੁੱਧ ਆਪਣੀ ਮੁਹਿੰਮ ਲਈ ਪ੍ਰਸਿੱਧ ਸਨ।
ਇਹ ਵੀ ਪੜ੍ਹੋ:-
ਸ਼ੰਭੂ ਰੇਲਵੇ ਟਰੈਕ ’ਤੇ ਚੱਲ ਰਹੇ ਅੰਦੋਲਨ ਦੌਰਾਨ ਇੱਕ ਮਹਿਲਾ ਕਿਸਾਨ ਦੀ ਮੌਤ ਹੋ ਗਈ। ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ। ਰਾਤ ਨੂੰ ਉਸ ਦੀ ਸਿਹਤ ਵਿਗੜਨ ’ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।
ਦੱਸਦੇ ਚਲੀਏ ਕਿ ਸ਼ੰਭੂ ਨੇੜੇ ਰੇਲਵੇ ਟਰੈਕ ’ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ’ਚ ਇੱਕ ਮਹਿਲਾ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ 55 ਸਾਲਾ ਬਲਵਿੰਦਰ ਕੌਰ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਬਲਵਿੰਦਰ ਕੌਰ ਪਹਿਲੀ ਮਹਿਲਾ ਕਿਸਾਨ ਹੈ ਜਿਸ ਦੀ 13 ਫਰਵਰੀ ਨੂੰ ਸ਼ੰਭੂ ਸਰਹੱਦ ’ਤੇ ਸ਼ੁਰੂ ਹੋਏ ਕਿਸਾਨ ਅੰਦੋਲਨ ਤੋਂ ਬਾਅਦ ਮੌਤ ਹੋ ਗਈ ਸੀ।
ਉਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਸਬੰਧਤ ਸੀ। ਬਲਵਿੰਦਰ ਸਿੰਘ ਕੁਝ ਸਮਾਂ ਪਹਿਲਾਂ ਇਸ ਮੰਤਵ ਨਾਲ ਜਥੇ ਸਮੇਤ ਸ਼ੰਭੂ ਪੁੱਜੇ ਸਨ ਕਿ ਕਣਕ ਦੀ ਵਾਢੀ ਕਾਰਨ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਘਰਾਂ ਨੂੰ ਪਰਤਣ ਕਾਰਨ ਕਿਸਾਨ ਅੰਦੋਲਨ ਪ੍ਰਭਾਵਿਤ ਨਾ ਹੋਵੇ।
ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਬਲਵਿੰਦਰ ਕੌਰ ਦੀ ਤਬੀਅਤ ਅਚਾਨਕ ਵਿਗੜ ਗਈ ਸੀ। ਜਿਸ ਤੋਂ ਬਾਅਦ ਤੜਕੇ ਉਸ ਨੂੰ ਰਾਜਪੁਰਾ ਦੇ ਹਸਪਤਾਲ ਲਿਜਾਇਆ ਗਿਆ। ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।