ਧਰਮਸੋਤ ਨੂੰ ਚੋਣ ਪ੍ਰਚਾਰ ਲਈ 5 ਜੂਨ ਤੱਕ ਅੰਤ੍ਰਿਮ ਜ਼ਮਾਨਤ, 6 ਜੂਨ ਨੂੰ ਕਰਨਾ ਹੋਵੇਗਾ ਸਮਰਪਣ
ਚੰਡੀਗੜ੍ਹ, 15 ਮਈ, ਪਰਦੀਪ ਸਿੰਘ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਹਿਰਾਸਤ ’ਚ ਮੌਜੂਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦੀ ਤਰਜ਼ ’ਤੇ ਚੋਣ ਪ੍ਰਚਾਰ ਲਈ ਪੰਜ ਜੂਨ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਹੁਕਮ ਵਿਚ ਸਪੱਸ਼ਟ ਕੀਤਾ ਕਿ ਉਹ ਇਸ […]
By : Editor Editor
ਚੰਡੀਗੜ੍ਹ, 15 ਮਈ, ਪਰਦੀਪ ਸਿੰਘ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਹਿਰਾਸਤ ’ਚ ਮੌਜੂਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦੀ ਤਰਜ਼ ’ਤੇ ਚੋਣ ਪ੍ਰਚਾਰ ਲਈ ਪੰਜ ਜੂਨ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਹੁਕਮ ਵਿਚ ਸਪੱਸ਼ਟ ਕੀਤਾ ਕਿ ਉਹ ਇਸ ਦੌਰਾਨ ਵਿਦੇਸ਼ ਨਹੀਂ ਜਾ ਸਕਣਗੇ ਅਤੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਾ ਬੇਲ ਬਾਂਡ ਜਮ੍ਹਾਂ ਕਰਵਾਉਣਾ ਪਵੇਗਾ।
ਜੰਗਲਾਤ ਮੰਤਰੀ ਰਹਿੰਦੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਈਡੀ ਨੇ ਜਨਵਰੀ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗਿ੍ਰਫ਼ਤਾਰ ਕੀਤਾ ਸੀ। ਧਰਮਸੋਤ ’ਤੇ ਦੋਸ਼ ਹਨ ਕਿ ਕਾਂਗਰਸ ਸ਼ਾਸਨ ਕਾਲ ਵਿਚਾਲੇ ਉਨ੍ਹਾਂ ਦੀ ਜੰਗਲਾਤ ਮੰਤਰੀ ਰਹਿੰਦੇ ਹੋਏ ਆਮਦਨ 2.37 ਕਰੋੜ ਰੁਪਏ ਸੀ ਜਦਕਿ ਉਨ੍ਹਾਂ ਨੇ 8.76 ਕਰੋੜ ਰੁਪਏ ਖ਼ਰਚ ਕੀਤੇ। ਆਮਦਨ ਤੋਂ ਵੱਧ ਖ਼ਰਚ ਉਨ੍ਹਾਂ ਨੇ ਕਿਨ੍ਹਾਂ ਸ੍ਰੋਤਾਂ ਰਾਹੀਂ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿਚ ਸ਼ਾਮਲ ਹੋਣ ਲਈ ਧਰਮਸੋਤ ਈਡੀ ਦੇ ਦਫ਼ਤਰ ਗਏ ਸਨ। ਜਿੱਥੇ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਗਿ੍ਰਫ਼ਤਾਰ ਕਰ ਲਿਆ ਗਿਆ ਸੀ ਕਿ ਉਹ ਸਹਿਯੋਗ ਨਹੀਂ ਦੇ ਰਹੇ ਹਨ।
ਧਰਮਸੋਤ ਨੇ ਇਸੇ ਮਾਮਲੇ ਵਿਚ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਦਾ ਰੁਖ਼ ਕੀਤਾ ਹੈ, ਜਿਸ ’ਤੇ ਹਾਈ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਧਰਮਸੋਤ ਦੇ ਵਕੀਲ ਨੇ ਬਹਿਸ ਦੌਰਾਨ ਦਿੱਲੀ ਦੇ ਸੀਐੱਮ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਚੋਣ ਪ੍ਰਚਾਰ ਲਈ ਦਿੱਤੀ ਗਈ ਅੰਤ੍ਰਿਮ ਜ਼ਮਾਨਤ ਦੇ ਹੁਕਮ ਦਾ ਹਵਾਲਾ ਦਿੱਤਾ। ਇਸੇ ਦੇ ਆਧਾਰ ’ਤੇ ਹਾਈ ਕੋਰਟ ਨੇ ਫ਼ਿਲਹਾਲ ਧਰਮਸੋਤ ਨੂੰ ਪੰਜ ਜੂਨ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ:
ਉੱਤਰੀ ਭਾਰਤ ਵਿੱਚ ਗਰਮੀ ਵੱਧਣ ਕਰਕੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਗਰਮੀ ਵਿੱਚ ਪਸ਼ੂ ਪੰਛੀਆਂ ਦੇ ਲਈ ਪਾਣੀ ਦਾ ਪ੍ਰਬੰਧ ਕਰਨ ਲਈ ਇਕ ਸੰਸਥਾ ਗਲੋਬਲ ਫਾਊਡੇਸ਼ਨ ਸਾਹਮਣੇ ਆਈ ਹੈ। ਇਸ ਸੰਸਥਾ ਦੇ ਨੌਜਵਾਨਾਂ ਵੱਲੋਂ ਲੋਕਾਂ ਨੂੰ ਮਿੱਟੀ ਦੇ ਭਾਂਡੇ ਵੰਡੇ ਜਾ ਰਹੇ ਹਨ ਅਤੇ ਅਪੀਲ ਕੀਤੀ ਜਾ ਰਹੀ ਹੈ ਇਨ੍ਹਾਂ ਭਾਡਿਆਂ ਵਿੱਚ ਪਸ਼ੂ – ਪੰਛੀਆਂ ਲਈ ਪਾਣੀ ਰੱਖਿਆ ਜਾਵੇਗਾ ਤਾਂ ਕਿ ਗਰਮੀ ਵਿੱਚ ਉਹ ਪਿਆਸ ਲੱਗਣ ਉੱਤੇ ਇੰਨਾਂ ਵਿਚੋਂ ਪਾਣੀ ਪੀ ਸਕਣ।
ਇਸ ਮੌਕੇ ਸੰਸਥਾਂ ਦੇ ਆਗੂ ਦਾ ਕਹਿਣਾ ਹੈ ਕਿ ਗਰਮੀ ਲਗਾਤਾਰ ਵੱਧਦੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗਰਮੀ ਵਿੱਚ ਪੰਛੀ ਪਾਣੀ ਦੀ ਘਾਟ ਕਰਕੇ ਮਰ ਜਾਂਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਸੰਸਥਾ ਵੱਲੋਂ 10 ਹਜ਼ਾਰ ਮਿੱਟੀ ਦੇ ਭਾਂਡੇ ਵੰਡੇ ਜਾ ਰਹੇ ਹਨ ਤਾਂ ਕਿ ਇਨ੍ਹਾਂ ਵਿੱਚ ਪਾਣੀ ਰੱਖਿਆ ਜਾਵੇ ਅਤੇ ਪੰਛੀ ਪਾਣੀ ਪੀ ਸਕਣ।