Begin typing your search above and press return to search.

ਢਿੱਲੋਂ ਭਰਾਵਾਂ ਵਲੋਂ ਖੁਦਕੁਸ਼ੀ : ਪੁਲਿਸ ਮੁਲਾਜ਼ਮਾਂ ਨੂੰ ਨਹੀਂ ਮਿਲੀ ਜ਼ਮਾਨਤ

ਜਲੰਧਰ, 20 ਸਤੰਬਰ, ਹ.ਬ. : ਜਲੰਧਰ ਦੇ ਦੋ ਢਿੱਲੋਂ ਭਰਾਵਾਂ (ਮਾਨਵਜੀਤ ਅਤੇ ਜਸ਼ਨਬੀਰ) ਦੀ ਖੁਦਕੁਸ਼ੀ ਮਾਮਲੇ ਵਿੱਚ ਲੋੜੀਂਦੇ ਤਿੰਨ ਪੁਲਸ ਮੁਲਾਜ਼ਮਾਂ ਐਸਐਚਓ ਨਵਦੀਪ ਸਿੰਘ, ਏਐਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਵੱਖ-ਵੱਖ ਜ਼ਮਾਨਤ ’ਤੇ ਸੁਣਵਾਈ ਹੋਈ, ਪਰ ਕੋਈ ਫੈਸਲਾ ਨਹੀਂ ਹੋ ਸਕਿਆ। ਅਦਾਲਤ ਨੇ ਇਸ ਮਾਮਲੇ ਵਿੱਚ ਪੁਲਸ ਤੋਂ ਰਿਕਾਰਡ ਤਲਬ ਕੀਤਾ ਹੈ […]

ਢਿੱਲੋਂ ਭਰਾਵਾਂ ਵਲੋਂ ਖੁਦਕੁਸ਼ੀ : ਪੁਲਿਸ ਮੁਲਾਜ਼ਮਾਂ ਨੂੰ ਨਹੀਂ ਮਿਲੀ ਜ਼ਮਾਨਤ
X

Hamdard Tv AdminBy : Hamdard Tv Admin

  |  20 Sept 2023 4:52 AM IST

  • whatsapp
  • Telegram


ਜਲੰਧਰ, 20 ਸਤੰਬਰ, ਹ.ਬ. : ਜਲੰਧਰ ਦੇ ਦੋ ਢਿੱਲੋਂ ਭਰਾਵਾਂ (ਮਾਨਵਜੀਤ ਅਤੇ ਜਸ਼ਨਬੀਰ) ਦੀ ਖੁਦਕੁਸ਼ੀ ਮਾਮਲੇ ਵਿੱਚ ਲੋੜੀਂਦੇ ਤਿੰਨ ਪੁਲਸ ਮੁਲਾਜ਼ਮਾਂ ਐਸਐਚਓ ਨਵਦੀਪ ਸਿੰਘ, ਏਐਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਵੱਖ-ਵੱਖ ਜ਼ਮਾਨਤ ’ਤੇ ਸੁਣਵਾਈ ਹੋਈ, ਪਰ ਕੋਈ ਫੈਸਲਾ ਨਹੀਂ ਹੋ ਸਕਿਆ। ਅਦਾਲਤ ਨੇ ਇਸ ਮਾਮਲੇ ਵਿੱਚ ਪੁਲਸ ਤੋਂ ਰਿਕਾਰਡ ਤਲਬ ਕੀਤਾ ਹੈ ਅਤੇ ਸੁਣਵਾਈ ਦੀ ਅਗਲੀ ਤਰੀਕ 21 ਸਤੰਬਰ ਤੈਅ ਕੀਤੀ ਹੈ।

ਦੱਸ ਦਈਏ ਕਿ ਬਿਆਸ ਦਰਿਆ ’ਚ ਛਾਲ ਮਾਰਨ ਵਾਲੇ ਦੋ ਭਰਾਵਾਂ ’ਚੋਂ ਜਸ਼ਨਬੀਰ ਦੀ ਲਾਸ਼ ਦਰਿਆ ਦੇ ਨਾਲ ਲੱਗਦੇ ਖੇਤਾਂ ’ਚੋਂ ਪਾਣੀ ਘਟਣ ਤੋਂ ਬਾਅਦ ਮਿੱਟੀ ’ਚ ਦੱਬੀ ਹੋਈ ਮਿਲੀ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਤਮਹੱਤਿਆ ਮਾਮਲੇ ਵਿੱਚ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ ਹੁੰਦੇ ਹੀ ਐਸਐਚਓ ਨਵਦੀਪ ਨੂੰ ਬਰਖਾਸਤ ਕਰ ਦਿੱਤਾ ਸੀ। ਮਾਮਲੇ ਵਿੱਚ ਨਾਮਜ਼ਦ ਏਐਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਕਰੀਬ ਦੋ ਹਫ਼ਤਿਆਂ ਤੋਂ ਫਰਾਰ ਹਨ।

ਤਿੰਨਾਂ ਨੇ ਕਪੂਰਥਲਾ ਦੇ ਵਧੀਕ ਸੈਸ਼ਨ ਜੱਜ ਅਜਾਇਬ ਸਿੰਘ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਜਿਸ ’ਤੇ ਮੰਗਲਵਾਰ ਨੂੰ ਸੁਣਵਾਈ ਹੋਣੀ ਸੀ। ਆਤਮਹੱਤਿਆ ਲਈ ਉਕਸਾਉਣ ਦੇ ਮਾਮਲੇ ਵਿੱਚ ਭਗੌੜੇ ਤਿੰਨ ਪੁਲਸ ਮੁਲਾਜ਼ਮਾਂ ਵਿੱਚੋਂ ਮਹਿਲਾ ਕਾਂਸਟੇਬਲ ਜਗਜੀਤ ਕੌਰ ਨੇ ਸਭ ਤੋਂ ਪਹਿਲਾਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਦਰਖਾਸਤ ਮਨਜ਼ੂਰ ਹੋਣ ਤੋਂ ਬਾਅਦ ਐਸਐਚਓ ਨਵਦੀਪ ਅਤੇ ਏਐਸਆਈ ਬਲਵਿੰਦਰ ਨੇ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

ਇਲਜ਼ਾਮ ਹੈ ਕਿ ਇਨ੍ਹਾਂ ਤਿੰਨਾਂ ਪੁਲਿਸ ਵਾਲਿਆਂ ਤੋਂ ਤੰਗ ਆ ਕੇ ਜਸ਼ਨਬੀਰ ਸਿੰਘ ਢਿੱਲੋਂ ਅਤੇ ਮਾਨਵਜੀਤ ਸਿੰਘ ਢਿੱਲੋਂ ਵੱਲੋਂ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੇਸ਼ਾਨੀ ਤੋਂ ਤੰਗ ਆ ਕੇ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ।

ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਦਰਿਆ ’ਚ ਛਾਲ ਮਾਰਨ ਵਾਲੇ ਜਸ਼ਨਬੀਰ ਦੀ ਲਾਸ਼ ਤਾਂ ਮਿਲ ਗਈ ਹੈ ਪਰ ਉਸ ਦੇ ਵੱਡੇ ਭਰਾ ਮਾਨਵਜੀਤ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਦੋਵਾਂ ਭਰਾਵਾਂ ਦੇ ਪਿਤਾ ਨੇ ਹਾਲ ਹੀ ’ਚ ਦੋਸ਼ ਲਾਇਆ ਸੀ ਕਿ ਘਟਨਾ ਤੋਂ ਕਈ ਦਿਨ ਬਾਅਦ ਮਾਨਵਜੀਤ ਦਾ ਮੋਬਾਈਲ ਫੋਨ ਕੁਝ ਪਲਾਂ ਲਈ ਸਵਿੱਚ ਆਨ ਹੋ ਗਿਆ। ਉਸ ਨੂੰ ਸ਼ੱਕ ਹੈ ਕਿ ਐਸਐਚਓ ਨਵਦੀਪ ਸਿੰਘ ਅਪਰਾਧਿਕ ਮਾਨਸਿਕਤਾ ਦਾ ਹੈ ਅਤੇ ਉਸ ਨੇ ਉਸ ਦੇ ਲੜਕੇ ’ਤੇ ਤਸ਼ੱਦਦ ਕੀਤਾ ਹੈ।

ਦੱਸ ਦੇਈਏ ਕਿ ਇਹ ਪੂਰਾ ਮਾਮਲਾ 16 ਅਗਸਤ ਦਾ ਹੈ। ਥਾਣਾ ਡਿਵੀਜ਼ਨ ਨੰਬਰ 1 ਵਿੱਚ ਕਿਸੇ ਪਰਿਵਾਰਕ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਲੜਕੀ ਪਰਮਿੰਦਰ ਕੌਰ ਦੀ ਤਰਫੋਂ ਮਾਨਵਜੀਤ ਅਤੇ ਜਸ਼ਨਬੀਰ ਥਾਣੇ ਗਏ ਹੋਏ ਸਨ। ਇਸ ਦੌਰਾਨ ਪੁਲਸ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ। ਪਰ ਕੁਝ ਸਮੇਂ ਬਾਅਦ ਪੁਲਸ ਮੁਲਾਜ਼ਮ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾ ਲਿਆ ਗਿਆ। ਇਸ ਦੌਰਾਨ ਮਾਨਵਜੀਤ ਦੇ ਉੱਚੀ-ਉੱਚੀ ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ।

ਜਦ ਜਸ਼ਨਬੀਰ ਅਤੇ ਹੋਰ ਘਰ ਵਾਲੇ ਥਾਣੇ ਵਿਚ ਗਏ ਤਾਂ ਉਥੇ ਐਸਐਚਓ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਮਾਨਵਜੀਤ ਨੂੰ ਕੁੱਟ ਰਹੇ ਸੀ। ਪੁਲਿਸ ਦੀ ਇਸ ਹਰਕਤ ਤੋਂ ਛੋਟੇ ਭਰਾ ਜਸ਼ਨਬੀਰ ਨੂੰ ਬਹੁਤ ਜ਼ਿਆਦਾ ਸ਼ਰਮ ਮਹਿਸੂਸ ਹੋਈ ਅਤੇ ਉਸ ਨੇ ਇਸ ਨੂੰ ਦਿਲ ’ਤੇ ਲੈ ਲਿਆ। ਅਗਲੇ ਦਿਨ ਜਦ ਮਾਨਵਜੀਤ ਪੁਲਿਸ ਹਿਰਾਸਤ ਤੋਂ ਜ਼ਮਾਨਤ ’ਤੇ ਬਾਹਰ ਆਇਆ ਤਾਂ ਉਸ ਨੂੰ ਪਤਾ ਚਲਿਆ ਕਿ ਜਸ਼ਨਬੀਰ ਗੋਇੰਦਵਾਲ ਸਾਹਿਬ ਵਿਚ ਪਹੁੰਚ ਗਿਆ। ਉਸ ਨੇ ਦੱਸਿਆ ਕਿ ਉਹ ਆਤਮ ਹੱਤਿਆ ਕਰਨ ਜਾ ਰਿਹਾ ਹੈ। ਮਾਨਵਜੀਤ ਅਪਣੇ ਦੋਸਤਾਂ ਦੇ ਨਾਲ ਗੋਇੰਦਵਾਲ ਸਾਹਿਬ ਪੁੱਜਾ। ਉਸ ਨੇ ਭਰਾ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਲੇਕਿਨ ਉਸ ਨੇ ਨਦੀ ਵਿਚ ਛਾਲ ਮਾਰ ਦਿੱਤੀ। ਉਸ ਨੂੰ ਬਚਾਉਣ ਲਈ ਮਾਨਵਜੀਤ ਵੀ ਨਦੀ ਵਿਚ ਕੁੱਦ ਪਿਆ।

Next Story
ਤਾਜ਼ਾ ਖਬਰਾਂ
Share it