ਢਿੱਲੋਂ ਭਰਾਵਾਂ ਵਲੋਂ ਖੁਦਕੁਸ਼ੀ ਮਾਮਲਾ : ਪਰਵਾਰ ਨੇ ਇਨਸਾਫ਼ ਲਈ ਕੈਂਡਲ ਮਾਰਚ ਕੱਢਿਆ
ਜਲੰਧਰ, 20 ਅਕਤੂਬਰ, ਨਿਰਮਲ : ਢਿੱਲੋ ਭਰਾਵਾਂ ਦੀ ਖੁਦਕੁਸ਼ੀ ਮਾਮਲੇ ਵਿੱਚ ਇਨਸਾਫ ਦੇ ਲਈ ਪਰਿਵਾਰਕ ਮੈਂਬਰਾਂ ਵੱਲੋਂ ਇੱਕ ਵਾਰ ਫਿਰ ਤੋਂ ਜਲੰਧਰ ਦੀਆਂ ਸੜਕਾਂ ਦੇ ਉੱਤੇ ਕੈਂਡਲ ਮਾਰਚ ਕੱਢਿਆ ਹੈ। ਜਿਸ ਦੇ ਵਿੱਚ ਪਰਿਵਾਰਿਕ ਮੈਂਬਰ ਅਤੇ ਸਿਆਸੀ ਆਗੂਆਂ ਵੱਲੋਂ ਵੀ ਇਸ ਕੈਂਡਲ ਮਾਰਚ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ […]
By : Hamdard Tv Admin
ਜਲੰਧਰ, 20 ਅਕਤੂਬਰ, ਨਿਰਮਲ : ਢਿੱਲੋ ਭਰਾਵਾਂ ਦੀ ਖੁਦਕੁਸ਼ੀ ਮਾਮਲੇ ਵਿੱਚ ਇਨਸਾਫ ਦੇ ਲਈ ਪਰਿਵਾਰਕ ਮੈਂਬਰਾਂ ਵੱਲੋਂ ਇੱਕ ਵਾਰ ਫਿਰ ਤੋਂ ਜਲੰਧਰ ਦੀਆਂ ਸੜਕਾਂ ਦੇ ਉੱਤੇ ਕੈਂਡਲ ਮਾਰਚ ਕੱਢਿਆ ਹੈ। ਜਿਸ ਦੇ ਵਿੱਚ ਪਰਿਵਾਰਿਕ ਮੈਂਬਰ ਅਤੇ ਸਿਆਸੀ ਆਗੂਆਂ ਵੱਲੋਂ ਵੀ ਇਸ ਕੈਂਡਲ ਮਾਰਚ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਇਸ ਕੈਂਡਲ ਮਾਰਚ ਵਿੱਚ ਸ਼ਾਮਲ ਹੋਏ। ਉਹਨਾਂ ਨੇ ਵੀ ਪਰਿਵਾਰਕ ਮੈਂਬਰਾਂ ਦੇ ਨਾਲ ਦੁੱਖ ਜਤਾਇਆ। ਕੈਂਡਲ ਮਾਰਚ ਵਿੱਚ ਬੋਲਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਬਹੁਤ ਹੀ ਜ਼ਿਆਦਾ ਖਰਾਬ ਨਜ਼ਰ ਆ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਪਰਿਵਾਰਿਕ ਮੈਂਬਰਾਂ ਨੂੰ ਇਨਸਾਫ ਦੇਣਾ ਚਾਹੀਦਾ ਹੈ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹਨਾਂ ਬਾਰੇ ਨਿੱਜੀ ਜਿੰਨੀਆਂ ਮਰਜ਼ੀ ਟਿੱਪਣੀਆਂ ਕਰ ਲੈਣ ਪਰ ਉਹ ਪਰਿਵਾਰ ਨੂੰ ਇਨਸਾਫ ਦਿਵਾਉਣ ਤੋਂ ਪਿੱਛੇ ਨਹੀਂ ਹਟਣਗੇ। ਬੇਸ਼ੱਕ ਗੋਲੀ ਮਾਰ ਦਿਓ ਪਰ ਇਨਸਾਫ ਦੇ ਲਈ ਡਟੇ ਰਹਾਂਗੇ।