ਢੀਂਡਸਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤੀ ਹੋਵੇਗੀ : ਗਰਚਾ
ਸੰਗਰੂਰ, 6 ਮਾਰਚ (ਨਿਰਮਲ)-ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋੋਏ ਰਲੇਵੇਂ ਨਾਲ ਜਿੱਥੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਬਲ ਮਿਲੇਗਾ, ਉਥੇ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ […]
By : Editor Editor
ਸੰਗਰੂਰ, 6 ਮਾਰਚ (ਨਿਰਮਲ)-ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋੋਏ ਰਲੇਵੇਂ ਨਾਲ ਜਿੱਥੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਬਲ ਮਿਲੇਗਾ, ਉਥੇ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਕੀਤਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪੰਥਕ ਹਿੱਤਾਂ ਨੂੰ ਦੇਖਦਿਆਂ ਜੋ ਇਤਿਹਾਸਕ ਫੈਸਲਾ ਲਿਆ ਗਿਆ ਹੈ ਉਹ ਇਤਿਹਾਸਕ ਤੇ ਸਵਾਗਤਯੋਗ ਹੈ। ਗਰਚਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੀ ਯੋਗ ਅਗਵਾਈ ਹੇਠ ਅਕਾਲੀ ਦਲ ਵੱਡੀ ਮਜ਼ਬੂਤੀ ਵੱਲ ਵੱਧ ਰਿਹਾ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਘਰ ਵਾਪਸੀ ਨਾਲ ਜ਼ਮੀਨ ਪੱਧਰ ਤੇ ਹੋਰ ਮਜ਼ਬੂਤੀ ਮਿਲੇਗੀ।
ਇਹ ਖ਼ਬਰ ਵੀ ਪੜ੍ਹੋ
ਸਾਂਸਦ ਰਵਨੀਤ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਕਾਂਗਰਸੀ ਨੇਤਾਵਾਂ ਨੂੰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦੱਸਦੇ ਚਲੀਏ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਇਸ ਸਮੇਂ ਚਾਰੇ ਆਗੂ ਨਾਭਾ ਜੇਲ੍ਹ ਵਿੱਚ ਬੰਦ ਹਨ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। ਚਾਰਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਸਿਵਲ ਜੱਜ ਤਨਿਸ਼ਠ ਗੋਇਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਚਾਰਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।
ਦੱਸ ਦੇਈਏ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਬਿੱਟੂ, ਆਸ਼ੂ, ਲੁਧਿਆਣਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੇ ਮੰਗਲਵਾਰ ਨੂੰ ਆਪਣੀ ਗ੍ਰਿਫਤਾਰੀ ਦਿੱਤੀ ਸੀ। 27 ਫਰਵਰੀ ਨੂੰ ਸੰਸਦ ਮੈਂਬਰ ਬਿੱਟੂ ਅਤੇ ਆਸ਼ੂ ਨੇ ਕਾਂਗਰਸੀਆਂ ਨਾਲ ਮਿਲ ਕੇ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਅਗਲੇ ਦਿਨ 28 ਫਰਵਰੀ ਨੂੰ ਪੁਲਸ ਨੇ ਬਿੱਟੂ, ਆਸ਼ੂ, ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਸਮੇਤ 50 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।
ਪੁਲੀਸ ਵੱਲੋਂ ਦਰਜ ਐਫਆਈਆਰ ਦੇ ਵਿਰੋਧ ਵਿੱਚ 5 ਮਾਰਚ ਨੂੰ ਕਾਂਗਰਸੀ ਆਗੂਆਂ ਨੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ ਸਨ। ਇਸ ਦੌਰਾਨ ਕਰੀਬ ਅੱਧਾ ਘੰਟਾ ਪੁਲਸ ਨਾਲ ਆਗੂਆਂ ਤੇ ਸਮਰਥਕਾਂ ਵਿਚਾਲੇ ਹੱਥੋਪਾਈ ਹੋਈ। ਪੁਲਸ ਬੈਰੀਕੇਡ ਪਾਰ ਕਰ ਰਹੇ ਆਗੂਆਂ ਨੂੰ ਚੁੱਕ ਕੇ ਬੱਸਾਂ ਵਿੱਚ ਥਾਣੇ ਲੈ ਗਈ।
ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਅਮਿਤ ਕੁਮਾਰ ਵਾਸੀ ਸ਼ਾਹੀ ਮੁਹੱਲਾ ਲੁਧਿਆਣਾ ਨੇ ਦੱਸਿਆ ਕਿ ਮੈਂ ਨਗਰ ਨਿਗਮ ਜ਼ੋਨ-ਈ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਹਾਂ। ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਮੈਂ ਨਗਰ ਨਿਗਮ ਦੇ ਗੇਟ ’ਤੇ ਤਾਇਨਾਤ ਸੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਮੇਰੀ ਕੁੱਟਮਾਰ ਕੀਤੀ।
ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਮੈਨੂੰ ਘੇਰ ਲਿਆ। ਜਿਸ ਤੋਂ ਬਾਅਦ ਕਾਂਗਰਸੀਆਂ ਵੱਲੋਂ ਦਫਤਰ ਨੂੰ ਤਾਲਾ ਲਗਾ ਦਿੱਤਾ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੁਲਸ ਨੇ ਚੌਕੀਦਾਰ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਸੀ।