ਕੈਨੇਡਾ ’ਚ ਸ਼ੂਗਰ ਦੇ ਮਰੀਜ਼ਾਂ ਨੂੰ ਮੁਫ਼ਤ ਦਵਾਈ ਮਿਲਣ ਦੇ ਆਸਾਰ
ਔਟਵਾ, 15 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਸ਼ੂਗਰ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਮਿਲਣ ਦੇ ਆਸਾਰ ਨਜ਼ਰ ਆ ਰਹੇ ਹਨ। ਜੀ ਹਾਂ, ਜਗਮੀਤ ਸਿੰਘ ਦੀ ਅਗਵਾਈ ਐਨ.ਡੀ.ਪੀ. ਵੱਲੋਂ ਪਾਏ ਦਬਾਅ ਸਦਕਾ ਫਾਰਮਾਕੇਅਰ ਬਿਲ ਵਿਚ ਡਾਇਬਟੀਜ਼ ਅਤੇ ਬਰਥ ਕੰਟਰੋਲ ਦੀਆਂ ਦਵਾਈਆਂ ਵੀ ਸ਼ਾਮਲ ਕੀਤੀਆਂ ਜਾਣਗੀਆਂ। ਸੀ.ਬੀ.ਸੀ. ਦੀ ਰਿਪੋਰਟ ਮੁਤਾਬਕ ਫਾਰਮਾਕੇਅਰ ਦੀ ਸ਼ਬਦਾਵਲੀ ਬਾਰੇ ਦੋਹਾਂ ਪਾਰਟੀਆਂ […]
By : Editor Editor
ਔਟਵਾ, 15 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਸ਼ੂਗਰ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਮਿਲਣ ਦੇ ਆਸਾਰ ਨਜ਼ਰ ਆ ਰਹੇ ਹਨ। ਜੀ ਹਾਂ, ਜਗਮੀਤ ਸਿੰਘ ਦੀ ਅਗਵਾਈ ਐਨ.ਡੀ.ਪੀ. ਵੱਲੋਂ ਪਾਏ ਦਬਾਅ ਸਦਕਾ ਫਾਰਮਾਕੇਅਰ ਬਿਲ ਵਿਚ ਡਾਇਬਟੀਜ਼ ਅਤੇ ਬਰਥ ਕੰਟਰੋਲ ਦੀਆਂ ਦਵਾਈਆਂ ਵੀ ਸ਼ਾਮਲ ਕੀਤੀਆਂ ਜਾਣਗੀਆਂ। ਸੀ.ਬੀ.ਸੀ. ਦੀ ਰਿਪੋਰਟ ਮੁਤਾਬਕ ਫਾਰਮਾਕੇਅਰ ਦੀ ਸ਼ਬਦਾਵਲੀ ਬਾਰੇ ਦੋਹਾਂ ਪਾਰਟੀਆਂ ਵਿਚਾਲੇ ਲਗਾਤਾਰ ਵਿਚਾਰ ਵਟਾਂਦਰਾ ਹੋ ਰਿਹਾ ਹੈ ਅਤੇ ਖਰੜੇ ਨੂੰ ਜਲਦ ਹੀ ਅੰਤਮ ਰੂਪ ਦਿਤਾ ਜਾ ਸਕਦਾ ਹੈ।
ਫਾਰਮਾਕੇਅਰ ਵਿਚ ਜਨਮ ਕੰਟਰੋਲ ਦੀਆਂ ਦਵਾਈਆਂ ਵੀ ਸ਼ਾਮਲ ਕਰਨ ’ਤੇ ਵਿਚਾਰ
ਕੈਨੇਡਾ ਵਿਚ ਡਾਇਬਟੀਜ਼ ਦੇ ਮਰੀਜ਼ ਨੂੰ ਇੰਸੁਲਿਨ ਅਤੇ ਖੂਨ ਵਿਚ ਗਲੂਕੋਜ਼ ਦਾ ਪੱਧਰ ਮਾਪਣ ਵਾਲੇ ਯੰਤਰ ’ਤੇ ਰੋਜ਼ਾਨਾ 25 ਡਾਲਰ ਖਰਚ ਕਰਨੇ ਪੈਂਦੇ ਹਨ। ਇਹ ਅੰਕੜਾ ਬੀ.ਸੀ. ਡਾਇਬਟੀਜ਼ ਫਾਊਂਡੇਸ਼ਨ ਵੱਲੋਂ ਪੇਸ਼ ਕੀਤਾ ਗਿਆ ਹੈ ਅਤੇ ਦਵਾਈਆਂ ਫਾਰਮਾਕੇਅਰ ਅਧੀਨ ਆਉਣ ਮਗਰੋਂ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ। ਦੂਜੇ ਪਾਸੇ ਬਰਥ ਕੰਟਰੋਲ ਪਿਲਜ਼ ਦੀ ਗੱਲ ਕੀਤੀ ਜਾਵੇ ਤਾਂ ਬੀ.ਸੀ. ਵਿਚ ਪਹਿਲਾਂ ਹੀ ਇਹ ਖਰਚਾ ਸਰਕਾਰ ਬਰਦਾਸ਼ਤ ਕਰ ਰਹੀ ਹੈ ਅਤੇ ਮੈਨੀਟੋਬਾ ਸਰਕਾਰ ਵੱਲੋਂ ਵੀ ਹਾਲ ਹੀ ਵਿਚ ਇਹੀ ਸਹੂਲਤ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਐਨ.ਡੀ.ਪੀ. ਦੀਆਂ ਸ਼ਰਤਾਂ ਅੱਗੇ ਝੁਕੇਗੀ ਲਿਬਰਲ ਸਰਕਾਰ
ਇਥੇ ਦਸਣਾ ਬਣਦਾ ਹੈ ਕਿ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਯੂਨਾਈਟਡ ਕਿੰਗਡਮ ਤੋਂ ਇਲਾਵਾ ਸਕੈਂਡੇਨੇਵੀਅਨ ਮੁਲਕਾਂ ਵਿਚ ਮੁਫਤ ਕੌਂਟਰਾਸੈਪਸ਼ਨ ਦੀ ਸਹੂਲਤ ਪਹਿਲਾਂ ਹੀ ਮੌਜੂਦ ਹੈ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਆਪਣੀਆਂ ਮੰਗਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਵੀ ਕਿਸਾਨਾਂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ, ਜਦਕਿ ਹੁਣ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ। ਪੈਟਰੋਲ ਪੰਪ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੇ ਆਗੂ ਯੋਗਿੰਦਰ ਪਾਲ ਢੀਂਗਰਾ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਦਿੱਲੀ ਜਾਣ ਦੇ ਚਾਹਵਾਨ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਨੂੰ ਪਾਕਿਸਤਾਨ ਬਾਰਡਰ ਬਣਾਇਆ ਗਿਆ ਹੈ। ਉਨ੍ਹਾਂ ’ਤੇ ਗੋਲੀਬਾਰੀ ਹੋ ਰਹੀ ਹੈ, ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਪਿੱਛੇ ਬੈਠੇ ਕਿਸਾਨਾਂ ’ਤੇ ਡਰੋਨਾਂ ਨਾਲ ਹਮਲੇ ਕੀਤੇ ਜਾ ਰਹੇ ਹਨ।
ਇਹ ਨਿੰਦਣਯੋਗ ਹੈ। ਇਨ੍ਹਾਂ ਹਾਲਾਤਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੀ ਹੱਕ ਵਿੱਚ ਆ ਗਈ ਹੈ। ਪੈਟਰੋਲ ਪੰਪ ਮਾਲਕ ਅੱਜ ਪੂਰਾ ਦਿਨ ਪੈਟਰੋਲੀਅਮ ਕੰਪਨੀਆਂ ਤੋਂ ਪੈਟਰੋਲ ਨਹੀਂ ਖਰੀਦਣਗੇ। ਪੈਟਰੋਲੀਅਮ ਕੰਪਨੀਆਂ ਨੂੰ ਕੋਈ ਆਦੇਸ਼ ਨਹੀਂ ਦਿੱਤਾ ਜਾਵੇਗਾ। ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ ਅਤੇ ਕਿਸੇ ਵੀ ਵਾਹਨ ’ਚ ਪੈਟਰੋਲ ਨਹੀਂ ਪਾਇਆ ਜਾਵੇਗਾ। ਇਸ ਦੇ ਨਾਲ ਹੀ 22 ਫਰਵਰੀ ਨੂੰ ਪੈਟਰੋਲ ਪੰਪਾਂ ਦੀ ਪੂਰੇ ਦਿਨ ਦੀ ਹੜਤਾਲ ਰੱਖੀ ਜਾਵੇਗੀ। ਇਸ ਦਿਨ ਵੀ ਕਿਸੇ ਵਾਹਨ ਵਿੱਚ ਪੈਟਰੋਲ ਨਹੀਂ ਪਾਇਆ ਜਾਵੇਗਾ। ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਮੇਂ ਦੇ ਨਾਲ ਹਰ ਵਿਅਕਤੀ ਦੀ ਆਮਦਨ ਵਧੀ ਹੈ। ਪਰ, ਨਾ ਤਾਂ ਸਰਕਾਰ ਅਤੇ ਨਾ ਹੀ ਪੈਟਰੋਲੀਅਮ ਕੰਪਨੀਆਂ ਨੇ ਡੀਲਰਾਂ ਵੱਲ ਕਦੇ ਧਿਆਨ ਦਿੱਤਾ ਹੈ। ਅੱਜ ਵੀ ਉਨ੍ਹਾਂ ਦਾ ਕਮਿਸ਼ਨ ਪਹਿਲਾਂ ਵਾਂਗ ਹੀ ਚੱਲ ਰਿਹਾ ਹੈ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦਾ ਕਮਿਸ਼ਨ ਵਧਾਇਆ ਜਾਵੇ। 5 ਫੀਸਦੀ ਕਮਿਸ਼ਨ ਜਾਂ ਅਪੂਰਵ ਚੰਦਰ ਕਮੇਟੀ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।