Lok Sabha Election : ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਚੋਣਾਂ ਨੂੰ ਲੈ ਕੇ ਮੀਟਿੰਗ

Lok Sabha Election : ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਚੋਣਾਂ ਨੂੰ ਲੈ ਕੇ ਮੀਟਿੰਗ

ਨਿਰਮਲ

ਸੰਗਰੂਰ, 17 ਅਪ੍ਰੈਲ, ਦਲਜੀਤ ਕੌਰ : ਡੀ.ਆਈ.ਜੀ. ਪਟਿਆਲਾ ਰੇਂਜ, ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਕਾਨਫਰੰਸ ਹਾਲ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਸਮੂਹ ਗਜ਼ਟਿਡ ਅਫ਼ਸਰਾਂ, ਐਸ.ਐਚ.ਓਜ਼, ਇੰਚਾਰਜ ਪੁਲਿਸ ਚੌਕੀਆਂ ਅਤੇ ਵਿਸ਼ੇਸ਼ ਯੂਨਿਟਾਂ ਨਾਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੀਖਿਆ ਮੀਟਿੰਗ ਕੀਤੀ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਵਿੱਚ ਅਪਰਾਧ ਦੀ ਮੁਕੰਮਲ ਰੋਕਥਾਮ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਆਗਾਮੀ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.), ਜ਼ਮਾਨਤ ਜੰਪਰਾਂ ਅਤੇ ਪੈਰੋਲ ਜੰਪਰਾਂ ਨੂੰ ਗ੍ਰਿਫਤਾਰ ਕਰਨ, ਗੈਰ ਜਮਾਨਤੀ ਵਾਰੰਟ ਨੂੰ 100% ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ।

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜ਼ਿਲ੍ਹੇ ਵਿੱਚ 75% ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ ਕੰਪਨੀਆਂ ਦੀ ਵਰਤੋਂ ਕਰਕੇ ਫਲੈਗ ਮਾਰਚ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਨਕਦੀ ਦੀ ਤਸਕਰੀ ਨੂੰ ਰੋਕਣ ਲਈ ਹਰਿਆਣਾ ਨਾਲ ਲੱਗਦੀ ਅੰਤਰਰਾਜੀ ਹੱਦ ’ਤੇ 24 ਘੰਟੇ ਨਾਕੇ ਲਗਾ ਕੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਫਲਾਇੰਗ ਸਕੁਐਡ ਟੀਮਾਂ ਅਤੇ ਪੈਟਰੋਲਿੰਗ ਪਾਰਟੀਆਂ ਰਾਹੀਂ ਵੀ ਸਾਰੀਆਂ ਲਿੰਕ ਸੜਕਾਂ ਦੀ 24 ਘੰਟੇ ਨਿਗਰਾਨੀ ਕੀਤੀ ਜਾਵੇਗੀ। ਸਮੂਹ ਐਸ.ਐਚ.ਓਜ਼ ਅਤੇ ਇੰਚਾਰਜ ਪੁਲਿਸ ਚੌਕੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਵਿੱਚ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤ ਨਜ਼ਰ ਰੱਖਣ। ਚੋਣਾਂ ਦੌਰਾਨ ਗੰਨ ਹਾਊਸਾਂ, ਗਿਣਤੀ ਕੇਂਦਰਾਂ, ਭੰਡਾਰਨ ਕੇਂਦਰਾਂ, ਚੋਣ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲੋਕ ਆਪਣੇ ਹਥਿਆਰ ਜਮ੍ਹਾਂ ਕਰਵਾਉਣ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹੀਆਂ ਜਾਣ ਙ

ਇਸ ਮੌਕੇ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ਸੰਗਰੂਰ ਪੁਲਿਸ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਖ਼ਬਰ ਵੀ ਪੜ੍ਹੋ

ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਰਹਿ ਰਹੇ ਸਤਪਾਲ ਸਿੰਘ (55) ਪਿੰਡ ਟਾਹਲੀ ਦਾ ਬੀਤੀ ਰਾਤ ਇੱਕ ਇਟਾਲੀਅਨ ਵਿਅਕਤੀ ਯੂਸੇਪੇ ਵੈਲੇਤੀ (75) ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ,ਸਤਪਾਲ ਸਿੰਘ ਆਪਣੇ ਪਿੱਛੇ ਪਤਨੀ ਸਮੇਤ 2 ਪੁੱਤਰ ਛੱਡ ਗਏ ਹਨ, ਪ੍ਰਾਪਤ ਜਾਣਕਾਰੀ ਅਨੁਸਾਰ 13 ਅਪ੍ਰੈਲ ਸ਼ਨੀਵਾਰ ਵਾਲੇ ਦਿਨ ਸਤਪਾਲ ਸਿੰਘ ਸ਼ਾਮ ਨੂੰ ਆਪਣੇ ਘਰ ਵਿਚ ਮੌਜੂਦ ਸੀ, ਜਦੋਂ ਉਥੇ ਉਸ ਦਾ ਇੱਕ ਜਾਣਕਾਰ ਇਟਾਲੀਅਨ ਯੂਸੇਪੇ ਵੇਲੇਤੀ ਉਮਰ 75 ਸਾਲ ਆਇਆ ਜੋ ਨਸ਼ੇ ਦੀ ਹਾਲਤ ਵਿਚ ਸੀ, ਕੁਝ ਬਹਿਸਬਾਜੀ ਤੋਂ ਬਾਦ ਉਸ ਵਲੋਂ ਸਤਪਾਲ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ, ਤੇ ਘਰ ਤੋਂ ਬਾਹਰ ਜਾ ਕੇ ਯੂਸੇਪੇ ਵਲੋਂ ਖੁਦ ਨੂੰ ਗੋਲੀ ਮਾਰ ਲਈ, ਸਤਪਾਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਯੂਸੇਪੇ ਨੂੰ ਜਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਹਾਲਤ ਸਥਿਰ ਹੈ।

ਇਹ ਖਬਰ ਅੱਗ ਵਾਗੂੰ ਜਲਦੀ ਹੀ ਬਰੇਸ਼ੀਆ ਵਿਚ ਫੈਲ ਗਈ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਕਿਉਂਕਿ ਉਸ ਦਿਨ ਬਰੇਸ਼ੀਆ ਵਿਚ ਨਗਰ ਕੀਰਤਨ ਹੋਇਆ ਸੀ ਸਤਪਾਲ ਸਿੰਘ ਵੀ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਤੋਂ ਆਪਣੇ ਘਰ ਵਾਪਿਸ ਪਰਤਿਆ ਹੀ ਸੀ ਕਿ ਇਹ ਭਾਣਾ ਵਰਤ ਗਿਆ, ਸਤਪਾਲ ਸਿੰਘ ਪਿੰਡ ਟਾਹਲੀ ਜੋ ਕਿ ਕਾਫੀ ਸਮੇਂ ਤੋਂ ਇਟਲੀ ਵਿਚ ਆਪਣੇ ਪ੍ਰੀਵਾਰ ਸਮੇਤ ਰਹਿ ਰਿਹਾ ਸੀ, ਪੂਰੇ ਇਲਾਕੇ ਵਿਚ ਖਬਰ ਸੁਣ ਕੇ ਦਹਿਸ਼ਤ ਪੈ ਗਈ, ਗੁਰੂ ਘਰ ਦੀਆਂ ਕਮੇਟੀਆਂ ਵਲੋਂ ਅਤੇ ਗੁਰਦੁਆਰਾ ਸਾਹਿਬ ਫਲੈਰੋ ਦੀ ਕਮੇਟੀ ਵਲੋਂ ਘਟਨਾ ਦੀ ਨਿੰਦਾ ਕੀਤੀ ਗਈ ਅਤੇ ਸਤਪਾਲ ਸਿੰਘ ਦੇ ਪ੍ਰੀਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਪ੍ਰਮਾਤਮਾ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨ੍ਹਾ ਵਿਚ ਨਿਵਾਸ ਬਖਸ਼ੇ। ਜਿਕਰਯੋਗ ਹੈ ਕਿ ਇਹ ਅਜਿਹੀ ਤੀਸਰੀ ਘਟਨਾ ਹੋ ਗਈ ਹੈ, ਇਸ ਤੋਂ ਪਹਿਲਾਂ ਇੱਕ ਹੋਰ ਭਾਰਤੀ ਦਾ ਵੀ ਬਰੇਸ਼ੀਆ ਵਿਖੇ ਕੁਝ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਇੱਕ ਹੋਰ ਘਟਨਾ ਨੋਵੇਲਾਰਾ ਰੀਜੋਮੀਲਿਆ ਸਾਇਡ ਤੇ ਇੱਕ ਗੁਰਸਿੱਖ ਪੰਜਾਬੀ ਵਿਅਕਤੀ ਦਾ ਕੁਝ ਲੁਟੇਰੇ ਕਿਸਮ ਦੇ ਲੋਕਾਂ ਵਲੋਂ ਲੁੱਟ ਖੋਹ ਕਰਨ ਉਪੰਰਤ ਹਰਪਾਲ ਸਿੰਘ ਦਾ ਕਤਲ ਕਰ ਦਿਤਾ ਗਿਆ ਸੀ।

Related post

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ ਗਿਆ

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ…

ਟੋਰਾਂਟੋ, 28 ਅਪ੍ਰੈਲ: (ਗੁਰਜੀਤ ਕੌਰ) ਕੈਨੇਡਾ ਦਾ ਤੀਸਰਾ ਸਭ ਤੋਂ ਵੱਡਾ ਨਗਰ ਕੀਰਤਨ 28 ਅਪ੍ਰੈਲ ਨੂੰ ਟੋਰੌਂਟੋ ਵਿਚ ਸਜਾਇਆ ਗਿਆ। ਖ਼ਾਲਸਾ…
ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ‘ਚ ਵਿਸ਼ਾਲ ਨਗਰ…
ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ ਬੱਲੇ-ਬੱਲੇ

ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਲਜੀਤ ਦੋਸਾਂਝ ਦਾ ਇੱਥੋਂ ਦੇ ਬੀ.ਸੀ. ਪੈਲੇਸ ‘ਚ ਸ਼ਨੀਵਾਰ ਰਾਤ ਨੂੰ…