Begin typing your search above and press return to search.

ਫੜੇ ਗਏ ਬੱਬਰ ਖਾਲਸਾ ਇੰਟਰਨੈਸ਼ਨਲ ਮੈਂਬਰਾਂ ਦੇ ਮਨਸੂਬਿਆਂ ਦਾ ਖੁਲਾਸਾ

ਮੋਹਾਲੀ : ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਏ.ਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਇੱਕ ਸਾਥੀ ਪਹਿਲਾਂ ਹੀ ਪੁਲਿਸ ਨੇ ਫੜਿਆ ਹੈ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ਦੌਰਾਨ ਇੱਕ ਪ੍ਰਮੁੱਖ […]

ਫੜੇ ਗਏ ਬੱਬਰ ਖਾਲਸਾ ਇੰਟਰਨੈਸ਼ਨਲ ਮੈਂਬਰਾਂ ਦੇ ਮਨਸੂਬਿਆਂ ਦਾ ਖੁਲਾਸਾ
X

Editor (BS)By : Editor (BS)

  |  28 Oct 2023 12:53 PM IST

  • whatsapp
  • Telegram

ਮੋਹਾਲੀ : ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਏ.ਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਇੱਕ ਸਾਥੀ ਪਹਿਲਾਂ ਹੀ ਪੁਲਿਸ ਨੇ ਫੜਿਆ ਹੈ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ਦੌਰਾਨ ਇੱਕ ਪ੍ਰਮੁੱਖ ਹਿੰਦੂ ਚਿਹਰੇ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ।

ਡੀਜੀਪੀ ਪੰਜਾਬ ਗੌਰਵ ਯਾਦਵ ਤੋਂ ਮਿਲੀ ਜਾਣਕਾਰੀ ਅਨੁਸਾਰ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ 'ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਗੁੰਡੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਕੀਲ ਅਹਿਮਦ ਵਾਸੀ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ, ਲਵਪ੍ਰੀਤ ਸਿੰਘ ਲੱਬੂ ਵਾਸੀ ਫਤਿਹਗੜ੍ਹ ਚੂੜੀਆਂ, ਸਰੂਪ ਸਿੰਘ ਰੂਪ ਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ ਜਦਕਿ ਇਨ੍ਹਾਂ ਦਾ ਚੌਥਾ ਸਾਥੀ ਨਿਰਵੈਰ ਸਿੰਘ ਵਾਸੀ ਡੇਰਾ ਬਾਬਾ ਨਾਨਕ ਸੀ।

ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਯੂਏਪੀਏ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਪਾਕਿਸਤਾਨ ਵਿੱਚ ਲੁਕੇ ਹਰਿੰਦਰ ਸਿੰਘ ਰਿੰਦਾ ਤੋਂ ਇਲਾਵਾ ਅਮਰੀਕਾ ਵਿੱਚ ਰਹਿ ਰਹੇ ਹਰਪ੍ਰੀਤ ਸਿੰਘ ਉਰਫ਼ ਹੈਪੀ, ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਨਿਸ਼ਾਨ ਸਿੰਘ ਜੋ ਕਿ ਹੁਣ ਯੂ.ਕੇ. ਅਤੇ ਮਜੀਠੀਆ ਦੇ ਰਹਿਣ ਵਾਲੇ ਕਰਨਬੀਰ ਸਿੰਘ ਨੂੰ ਵੀ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ।

Next Story
ਤਾਜ਼ਾ ਖਬਰਾਂ
Share it