ਅਮਰੀਕਾ ਤੇ ਬਰਤਾਨੀਆ ’ਚ ਦੀਵਾਲੀ ਦੇ ਜਸ਼ਨ
ਲੰਡਨ/ਵਾਸ਼ਿੰਗਟਨ, (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਮਗਰੋਂ ਅਮਰੀਕਾ ਤੇ ਬਰਤਾਨੀਆ ਵਿੱਚ ਵੀ ਦੀਵਾਲੀ ਦੇ ਜਸ਼ਨ ਵੇਖਣ ਨੂੰ ਮਿਲ ਰਹੇ ਨੇ। ਬਰਤਾਨੀਆ ਵਿੱਚ ਜਿੱਥੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਦੀਵੇ ਜਗਾਏ, ਉੱਥੇ ਅਮਰੀਕਾ ਵਿੱਚ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਦੀਵਾਲੀ ਮਨਾਉਂਦਿਆਂ ਸਾਰੇ ਭਾਈਚਾਰੇ ਨੂੰ ਮੁਬਾਰਕਾਂ ਦਿੱਤੀਆਂ। ਬਰਤਾਨੀਆ ਵਿੱਚ ਪ੍ਰਧਾਨ ਮੰਤਰੀ ਰਿਸ਼ੀ ਸੁਨਕ […]
By : Editor Editor
ਲੰਡਨ/ਵਾਸ਼ਿੰਗਟਨ, (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਮਗਰੋਂ ਅਮਰੀਕਾ ਤੇ ਬਰਤਾਨੀਆ ਵਿੱਚ ਵੀ ਦੀਵਾਲੀ ਦੇ ਜਸ਼ਨ ਵੇਖਣ ਨੂੰ ਮਿਲ ਰਹੇ ਨੇ। ਬਰਤਾਨੀਆ ਵਿੱਚ ਜਿੱਥੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਦੀਵੇ ਜਗਾਏ, ਉੱਥੇ ਅਮਰੀਕਾ ਵਿੱਚ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਦੀਵਾਲੀ ਮਨਾਉਂਦਿਆਂ ਸਾਰੇ ਭਾਈਚਾਰੇ ਨੂੰ ਮੁਬਾਰਕਾਂ ਦਿੱਤੀਆਂ।
ਬਰਤਾਨੀਆ ਵਿੱਚ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ 10 ਡਾਉਨਿੰਗ ਸਟਰੀਟ ’ਤੇ ਸਥਿਤ ਆਪਣੇ ਘਰ ਵਿੱਚ ਹੀ ਦਿਵਾਲੀ ਦੇ ਜਸ਼ਨ ਮਨਾਏ। ਉਨ੍ਹਾਂ ਨੇ ਹਿੰਦੂ ਭਾਈਚਾਰੇ ਦੇ ਕਈ ਲੋਕਾਂ ਨੂੰ ਇਸ ਦੇ ਲਈ ਸੱਦਾ ਦਿੱਤਾ। ਉਨ੍ਹਾਂ ਦੀ ਪਤਨੀ ਅਕਸ਼ਤਾ ਨੇ ਮਹਿਮਾਨਾਂ ਦਾ ਭਰਵਾਂ ਸਵਾਗਤ ਕੀਤਾ। ਉੱਧਰ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ, ਜਿਸ ਵਿੱਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਹਿੰਦੂ ਭਾਈਚਾਰੇ ਦੇ ਲੋਕਾਂ ਨਾਲ ਹਨੇਰੇ ’ਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੀਵਾਲੀ ਮਨਾ ਰਹੇ ਹਨ। ਉਨ੍ਹਾਂ ਨੇ ਬਰਤਾਨੀਆ ਤੇ ਦੁਨੀਆ ਵਿੱਚ ਵੱਸਦੇ ਹਿੰਦੂ ਭਾਈਚਾਰੇ ਨੂੰ ਦਿਵਾਲੀ ਦੀਆਂ ਮੁਬਾਰਕਾਂ ਦਿੱਤੀਆਂ।
ਅਮਰੀਕਾ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਦਿਵਾਲੀ ਮਨਾਈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਮਹਿਮਾਨਾਂ ਨਾਲ ਇਸ ਤਿਉਹਾਰ ਦੀ ਅਹਿਮੀਅਤ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਸਮੇਂ ਦਿਵਾਲੀ ਮਨਾ ਰਹੇ ਹਾਂ, ਜਦੋਂ ਦੁਨੀਆ ਵਿੱਚ ਬਹੁਤ ਸਾਰੀਆਂ ਵੱਡੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦੁਨੀਆ ਇੱਕ ਔਖੇ ਅਤੇ ਹਨੇਰੇ ਭਰੇ ਦੌਰ ਵਿੱਚੋਂ ਲੰਘ ਰਹੀ ਹੈ। ਇਹ ਰੌਸ਼ਨੀ ਮਨਾਉਣ ਦਾ ਤਿਉਹਾਰ ਹੈ। ਇਹ ਪੁਰਬ ਸਾਨੂੰ ਹਨੇਰੇ ਅਤੇ ਰੌਸ਼ਨੀ ਵਿਚਲਾ ਫਰਕ ਸਿਖਾਉਂਦਾ ਹੈ।