ਪਾਕਿਸਤਾਨ ‘ਤੇ ਨਹੀਂ ਭਰੋਸਾ, ਚੀਨ ਖੁਦ ਕਰੇਗਾ ਅੱਤਵਾਦੀ ਹਮਲੇ ਦੀ ਜਾਂਚ

ਪਾਕਿਸਤਾਨ ‘ਤੇ ਨਹੀਂ ਭਰੋਸਾ, ਚੀਨ ਖੁਦ ਕਰੇਗਾ ਅੱਤਵਾਦੀ ਹਮਲੇ ਦੀ ਜਾਂਚ

ਇਸਲਾਮਾਬਾਦ : ਚੀਨੀ ਅਧਿਕਾਰੀ ਪਾਕਿਸਤਾਨ ਵਿਚ ਆਤਮਘਾਤੀ ਹਮਲੇ ਦੀ ਜਾਂਚ ਲਈ ਪਾਕਿਸਤਾਨ ਪਹੁੰਚ ਗਏ ਹਨ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਦੇ ਉੱਤਰੀ-ਪੱਛਮੀ ਖੇਤਰ ‘ਚ ਹੋਏ ਅੱਤਵਾਦੀ ਹਮਲੇ ‘ਚ ਪੰਜ ਚੀਨੀ ਨਾਗਰਿਕ ਮਾਰੇ ਗਏ। ਹੁਣ ਇਸ ਮਾਮਲੇ ਦੀ ਜਾਂਚ ਲਈ ਗੁਆਂਢੀ ਦੇਸ਼ ਦੇ ਜਾਂਚ ਅਧਿਕਾਰੀ ਸ਼ੁੱਕਰਵਾਰ ਨੂੰ ਪਾਕਿਸਤਾਨ ਪਹੁੰਚ ਗਏ ਹਨ। ਚੀਨ ਦਾ ਤਾਜ਼ਾ ਕਦਮ ਦਰਸਾਉਂਦਾ ਹੈ ਕਿ ਉਸ ਨੂੰ ਪਾਕਿਸਤਾਨ ਦੀ ਜਾਂਚ ‘ਤੇ ਭਰੋਸਾ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ : ਭਾਰਤੀ ਜਲ ਸੈਨਾ ਨੇ 23 ਪਾਕਿਸਤਾਨੀਆਂ ਨੂੰ ਡਾਕੂਆਂ ਤੋਂ ਛੁਡਾਇਆ

ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਸੂਬੇ ਖੈਬਰ-ਪਖਤੂਨਖਵਾ ‘ਚ ਮੰਗਲਵਾਰ ਨੂੰ ਵਿਸਫੋਟਕ ਨਾਲ ਭਰੇ ਵਾਹਨ ਨੇ ਇਕ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਬੱਸ ‘ਚ ਸਵਾਰ ਘੱਟੋ-ਘੱਟ ਪੰਜ ਚੀਨੀ ਨਾਗਰਿਕ ਮਾਰੇ ਗਏ। ਇਹ ਚੀਨੀ ਨਾਗਰਿਕ ਦਾਸੂ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ‘ਤੇ ਕੰਮ ਕਰ ਰਹੇ ਸਨ। ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਨੂੰ, ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਇੱਥੇ ਚੀਨੀ ਦੂਤਾਵਾਸ ਵਿੱਚ ਜਾਂਚਕਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੁਣ ਤੱਕ ਦੀ ਜਾਂਚ ਬਾਰੇ ਜਾਣਕਾਰੀ ਦਿੱਤੀ।

ਪਾਕਿਸਤਾਨ ਦੇ ਪ੍ਰਧਾਨ ਮੰਤਰੀਸ਼ਹਿਬਾਜ਼ ਸ਼ਰੀਫ ਨੇਬੁੱਧਵਾਰ ਨੂੰ ਚੀਨੀ ਨਾਗਰਿਕਾਂ ‘ਤੇ ਹੋਏ ਘਾਤਕ ਅੱਤਵਾਦੀ ਹਮਲੇ ਦੀ ਸਾਂਝੀ ਜਾਂਚ ਦੇ ਹੁਕਮ ਦਿੱਤੇ ਹਨ। ਮੰਗਲਵਾਰ ਦੇ ਹਮਲੇ ਦੀ ਅਜੇ ਤੱਕ ਕਿਸੇ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ।

Related post

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ…
ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਨਿਰਮਲ ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)- ਬੀਤੀ ਰਾਤ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਇੱਕ ਕਾਰ ਸੜਕ ਹਾਦਸੇ ਚ’ ਭਾਰਤ ਦੇ ਕੇਰਲਾ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…